ਜਲੰਧਰ ’ਚ ਨਿਹੰਗਾਂ ਤੇ ਪੁਲਿਸ ਵਿਚਾਲੇ ਝੜਪ, ਪੁਲਿਸ ਮੁਲਾਜ਼ਮ ’ਤੇ ਤਲਵਾਰ ਨਾਲ ਹਮਲਾ ਕਰਨ ਦੀ ਕੋਸ਼ਿਸ਼

ਜਲੰਧਰ ਦੇ ਗਾਡਾ ਰੋਡ 'ਤੇ ਜ਼ਬਰਦਸਤੀ ਸ਼ਰਾਬ ਦਾ ਠੇਕਾ ਬੰਦ ਕਰਵਾ ਰਹੇ ਨਿਹੰਗਾਂ ਤੇ ਪੁਲਿਸ ਵਿਚਾਲੇ ਝੜਪ ਹੋ ਗਈ। ਇਸ ਦੌਰਾਨ ਇੱਕ ਨਿਹੰਗ ਨੇ ਪੁਲਿਸ ਉੱਤੇ ਤਲਵਾਰ ਨਾਲ ਹਮਲਾ ਕਰਨ ਦੀ ਕੋਸ਼ਿਸ਼ ਕੀਤੀ।

By  Dhalwinder Sandhu June 21st 2024 04:43 PM -- Updated: June 21st 2024 05:28 PM

ਜਲੰਧਰ: ਜ਼ਿਲ੍ਹੇ ਦੇ ਗੜ੍ਹਾ ਰੋਡ ‘ਤੇ ਸਥਿਤ ਪਿਮਸ ਹਸਪਤਾਲ ਨੇੜੇ ਸ਼ਰਾਬ ਦੇ ਠੇਕੇ ਨੂੰ ਲੈ ਕੇ ਇੱਕ ਵਾਰ ਫਿਰ ਵਿਵਾਦ ਹੋ ਗਿਆ। ਇਸ ਦੌਰਾਨ ਨਿਹੰਗਾਂ ਅਤੇ ਪੁਲਿਸ ਵਿਚਾਲੇ ਝੜਪ ਹੋ ਗਏ ਤੇ ਪੁਲਿਸ ਨੇ ਕਈ ਲੋਕਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ।

ਪੁਲਿਸ ਉੱਤੇ ਤਲਵਾਰ ਨਾਲ ਹਮਲਾ ਕਰਨ ਦੀ ਕੋਸ਼ਿਸ਼

ਇਸ ਸਬੰਧੀ ਏਸੀਪੀ ਮਾਡਲ ਟਾਊਨ ਹਰਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿਮਸ ਹਸਪਤਾਲ ਨੇੜੇ ਸ਼ਰਾਬ ਦੇ ਠੇਕੇ ਨੂੰ ਨਿਹੰਗਾਂ ਵੱਲੋਂ ਜ਼ਬਰਦਸਤੀ ਬੰਦ ਕਰਵਾਇਆ ਜਾ ਰਿਹਾ ਹੈ ਤੇ ਪਹਿਲਾਂ ਵੀ ਇਸੇ ਠੇਕੇ ਕਾਰਨ ਕਈ ਵਾਰ ਨਿਹੰਗਾਂ ਦਾ ਟਾਕਰਾ ਹੋ ਚੁੱਕਾ ਹੈ। ਅੱਜ ਜਦੋਂ ਪੁਲਿਸ ਫੋਰਸ ਉਥੇ ਪਹੁੰਚੀ ਤਾਂ ਨਿਹੰਗਾਂ ਨੇ ਪੁਲਿਸ ਉੱਤੇ ਤਲਵਾਰ ਨਾਲ ਹਮਲਾ ਕਰਨ ਦੀ ਕੋਸ਼ਿਸ਼ ਕੀਤੀ, ਪਰ ਪੁਲਿਸ ਮੁਲਾਜ਼ਮਾਂ ਨੇ ਤਲਵਾਰ ਖੋਹ ਲਈ।


ਸ਼ਰਾਬ ਦੇ ਠੇਕੇ ਨੂੰ ਲੈ ਕੇ ਪਹਿਲਾਂ ਵੀ ਹੋ ਚੁੱਕਾ ਹੈ ਵਿਵਾਦ

ਦੱਸ ਦਈਏ ਕਿ ਸ਼ਰਾਬ ਦੇ ਠੇਕੇ ਨੂੰ ਲੈ ਕੇ ਇਹ ਵਿਵਾਦ ਲੰਬੇ ਸਮੇਂ ਤੋਂ ਚੱਲਦਾ ਆ ਰਿਹਾ ਹੈ ਤੇ ਸਥਾਨਕ ਲੋਕ ਇਸ ਨੂੰ ਬੰਦ ਕਰਵਾਉਣ ਦੀ ਮੰਗ ਕਰ ਰਹੇ ਹਨ। ਲੋਕਾਂ ਨੇ ਇਲਜ਼ਾਮ ਲਗਾਇਆ ਸੀ ਕਿ ਠੇਕੇ ਦੇ ਬਾਹਰ ਮੇਜ਼ ’ਤੇ ਬੈਠ ਕੇ ਸ਼ਰਾਬ ਪਰੋਸੀ ਜਾਂਦੀ ਹੈ। ਜਿਸ ਕਾਰਨ ਲੋਕ ਰਾਤ ਨੂੰ ਸ਼ਰਾਬ ਪੀ ਕੇ ਹੰਗਾਮਾ ਕਰਦੇ ਹਨ।

ਇਹ ਵੀ ਪੜ੍ਹੋ: ਮੀਂਹ ਦਾ ਕਹਿਰ, ਗਰੀਬ ਪਰਿਵਾਰ ਦੇ ਮਕਾਨ ਦੀ ਡਿੱਗੀ ਛੱਤ, ਇੱਕ ਦੀ ਮੌਤ

ਇਹ ਵੀ ਪੜ੍ਹੋ: International Yoga Day 'ਤੇ ਜਾਣੋ ਯੋਗਾ ਤੇ ਮੈਡੀਟੇਸ਼ਨ ਕਰਨ ਨਾਲ ਕਿੰਝ ਬਦਲੀ ਦਿਲਜੀਤ ਦੋਸਾਂਝ ਦੀ ਜ਼ਿੰਦਗੀ, ਗਾਇਕ ਨੇ ਸਾਂਝਾ ਕੀਤਾ ਤਜ਼ਰਬਾ

ਇਹ ਵੀ ਪੜ੍ਹੋ: ਪਹਿਲੀ ਵਾਰ ਜਵਾਈ ਜ਼ਹੀਰ ਇਕਬਾਲ ਦੇ ਨਾਲ ਨਜ਼ਰ ਆਏ ਸ਼ਤਰੂਘਨ ਸਿਨ੍ਹਾ, ਵੀਡੀਓ ਆਇਆ ਸਾਹਮਣੇ

Related Post