ਸੰਗਰੂਰ 'ਚ ਪੁਲਿਸ ਤੇ ਬੇਰੁਜ਼ਗਾਰ ਅਧਿਆਪਕਾਂ ਵਿਚਾਲੇ ਝੜਪ, ਨੌਕਰੀ ਦੀ ਮੰਗ ਨੂੰ ਲੈ ਕੇ CM ਦੀ ਰਿਹਾਇਸ਼ ਦਾ ਘਿਰਾਓ
ਸੰਗਰੂਰ: ਸੰਗਰੂਰ ਵਿੱਚ ਐਤਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦੇ ਬਾਹਰ ਪੁਲਿਸ ਅਤੇ ਬੇਰੁਜ਼ਗਾਰ ਅਧਿਆਪਕਾਂ ਵਿੱਚ ਝੜਪ ਹੋ ਗਈ। ਅਧਿਆਪਕ ਨੌਕਰੀਆਂ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰਨ ਆਏ ਸਨ। ਉਨ੍ਹਾਂ ਦੀ ਮੰਗ ਹੈ ਕਿ ਸੂਬੇ ਵਿੱਚ ਖਾਲੀ ਪਈਆਂ ਅਸਾਮੀਆਂ ਨੂੰ ਭਰਿਆ ਜਾਵੇ।
ਟੀਈਟੀ ਪ੍ਰੀਖਿਆ 3 ਸਾਲਾਂ ਤੋਂ ਨਹੀਂ ਹੋਈ
ਪੰਜਾਬ ਵਿੱਚ ਪਿਛਲੇ 3 ਸਾਲਾਂ ਤੋਂ ਟੀਈਟੀ ਪ੍ਰੀਖਿਆ ਨਹੀਂ ਕਰਵਾਈ ਗਈ ਹੈ। ਇਨ੍ਹਾਂ ਖਾਲੀ ਅਸਾਮੀਆਂ ਨੂੰ ਪ੍ਰੀਖਿਆ ਦੇਣ ਤੋਂ ਬਾਅਦ ਭਰਿਆ ਜਾਵੇ। ਜਦੋਂ ਤੱਕ ਉਨ੍ਹਾਂ ਦੀ ਸਮੱਸਿਆ ਦਾ ਹੱਲ ਨਹੀਂ ਹੁੰਦਾ ਉਦੋਂ ਤੱਕ ਉਹ ਧਰਨਾ ਜਾਰੀ ਰੱਖਣਗੇ। 10-15 ਦਿਨ ਪਹਿਲਾਂ ਵੀ ਬੇਰੁਜ਼ਗਾਰ ਅਧਿਆਪਕਾਂ ਨੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਸੀ।
ਅਧਿਆਪਕਾਂ ਵੱਲੋਂ ਹੱਲਾ-ਬੋਲ
ਉਸ ਸਮੇਂ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਸੀ ਕਿ 10 ਤਰੀਕ ਤੱਕ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਜਾਵੇਗਾ। ਭਰੋਸਾ ਮਿਲਣ 'ਤੇ ਵੀ ਸਮੱਸਿਆ ਦਾ ਹੱਲ ਨਾ ਹੋਣ 'ਤੇ ਉਹ ਅੱਜ ਸੀ.ਐਮ ਮਾਨ ਦੀ ਰਿਹਾਇਸ਼ ਦਾ ਘਿਰਾਓ ਕਰਨ ਪਹੁੰਚੇ | ਇਸ ਦੌਰਾਨ ਪੁਲੀਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ।