Cloudburst In Jammu Kashmir : ਜੰਮੂ-ਕਸ਼ਮੀਰ 'ਚ ਫਟਿਆ ਬੱਦਲ, ਤੇਜ਼ ਪਾਣੀ ’ਚ ਵਹਿ ਗਏ ਲੋਕਾਂ ਦੇ ਘਰ
ਗੰਦਰਬਲ ਜ਼ਿਲੇ ਦੇ ਕਚੇਰਵਾਨ 'ਚ ਸੜਕ ਟੁੱਟਣ ਕਾਰਨ ਸ਼੍ਰੀਨਗਰ-ਲੇਹ ਮਾਰਗ 'ਤੇ ਆਵਾਜਾਈ ਅਗਲੇ ਨੋਟਿਸ ਤੱਕ ਮੁਅੱਤਲ ਕਰ ਦਿੱਤੀ ਗਈ ਹੈ। ਬੱਦਲ ਫਟਣ ਕਾਰਨ ਆਏ ਹੜ੍ਹਾਂ ਕਾਰਨ ਰਿਹਾਇਸ਼ੀ ਮਕਾਨਾਂ ਸਮੇਤ ਕੁਝ ਇਮਾਰਤਾਂ ਨੂੰ ਨੁਕਸਾਨ ਪਹੁੰਚਿਆ ਹੈ।
Cloud Burst InJammu Kashmir : ਜੰਮੂ-ਕਸ਼ਮੀਰ ਦੇ ਗੰਦਰਬਲ ਜ਼ਿਲ੍ਹੇ ਵਿੱਚ ਬੱਦਲ ਫਟਣ ਕਾਰਨ ਇੱਕ ਸੜਕ ਨੁਕਸਾਨੀ ਗਈ ਹੈ। ਇਸ ਕਾਰਨ ਮੁੱਖ ਸ਼੍ਰੀਨਗਰ-ਲੇਹ ਰਾਸ਼ਟਰੀ ਰਾਜਮਾਰਗ ਨੂੰ ਬੰਦ ਕਰ ਦਿੱਤਾ ਗਿਆ ਹੈ। ਕਈ ਘਰਾਂ ਅਤੇ ਵਾਹਨਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ।
ਗੰਦਰਬਲ ਜ਼ਿਲੇ ਦੇ ਕਚੇਰਵਾਨ 'ਚ ਸੜਕ ਟੁੱਟਣ ਕਾਰਨ ਸ਼੍ਰੀਨਗਰ-ਲੇਹ ਮਾਰਗ 'ਤੇ ਆਵਾਜਾਈ ਅਗਲੇ ਨੋਟਿਸ ਤੱਕ ਮੁਅੱਤਲ ਕਰ ਦਿੱਤੀ ਗਈ ਹੈ। ਬੱਦਲ ਫਟਣ ਕਾਰਨ ਆਏ ਹੜ੍ਹਾਂ ਕਾਰਨ ਰਿਹਾਇਸ਼ੀ ਮਕਾਨਾਂ ਸਮੇਤ ਕੁਝ ਇਮਾਰਤਾਂ ਨੂੰ ਨੁਕਸਾਨ ਪਹੁੰਚਿਆ ਹੈ। ਮਈ ਮਹੀਨੇ ਵਿੱਚ ਬੱਦਲ ਫਟਣ ਕਾਰਨ ਸੜਕ ਨੂੰ ਨੁਕਸਾਨ ਪਹੁੰਚਿਆਂ ਸੀ।
ਲੋੜਵੰਦਾਂ ਨੂੰ ਸਹਾਇਤਾ ਪ੍ਰਦਾਨ ਕਰਨ ਲਈ ਅਧਿਕਾਰੀ ਮੌਕੇ 'ਤੇ ਮੌਜੂਦ ਹਨ। ਹਾਈਵੇਅ ਬੰਦ ਹੋਣ ਕਾਰਨ ਕਸ਼ਮੀਰ ਘਾਟੀ ਕੇਂਦਰ ਸ਼ਾਸਤ ਪ੍ਰਦੇਸ਼ ਲੱਦਾਖ ਨਾਲੋਂ ਕੱਟੀ ਗਈ ਹੈ ਜਦਕਿ ਅਮਰਨਾਥ ਯਾਤਰਾ ਲਈ ਬਾਲਟਾਲ ਬੇਸ ਕੈਂਪ ਵੀ ਪਹੁੰਚ ਤੋਂ ਬਾਹਰ ਹੋ ਗਿਆ ਹੈ।
ਅਧਿਕਾਰੀ ਨੁਕਸਾਨ ਦਾ ਜਾਇਜ਼ਾ ਲੈਣ ਲਈ ਮੌਕੇ 'ਤੇ ਪਹੁੰਚੇ। ਸਥਾਨਕ ਲੋਕਾਂ ਮੁਤਾਬਕ ਕੰਗਨ, ਗੰਦਰਬਲ 'ਚ ਭਾਰੀ ਬੱਦਲ ਫਟਣ ਕਾਰਨ ਕਈ ਸੜਕਾਂ ਅਤੇ ਫਸਲਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਨੁਕਸਾਨ ਦਾ ਜਾਇਜ਼ਾ ਲੈਣ ਅਤੇ ਸਥਿਤੀ ਦਾ ਜਾਇਜ਼ਾ ਲੈਣ ਲਈ ਮੌਕੇ 'ਤੇ ਪਹੁੰਚ ਗਏ ਹਨ।
ਇਹ ਵੀ ਪੜ੍ਹੋ: Punjab Weather Alert : ਪੰਜਾਬ ਦੇ ਇਨ੍ਹਾਂ 3 ਜ਼ਿਲ੍ਹਿਆਂ ਯੈਲੋ ਅਲਰਟ ਜਾਰੀ, ਜਾਣੋ ਸੂਬੇ ’ਚ ਮਾਨਸੂਨ ਮੁੜ ਕਦੋਂ ਹੋਵੇਗਾ ਸਰਗਰਮ