Toll Plaza punjab: ਪੰਜਾਬ 'ਚ ਇੱਕ ਹੋਰ ਟੋਲ ਪਲਾਜ਼ਾ ਸੀਐਮ ਮਾਨ ਨੇ ਕਰਵਾਇਆ ਬੰਦ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਵਾਸੀਆਂ ਨੂੰ ਇੱਕ ਹੋਰ ਵੱਡੀ ਰਾਹਤ ਦਿੰਦਿਆ ਸ੍ਰੀ ਕੀਰਤਪੁਰ ਸਾਹਿਬ ਵਿਖੇ ਪਹੁੰਚ ਕੇ ਨੱਕੀਆਂ ਟੋਲ ਪਲਾਜ਼ਾ ਬੰਦ ਕਰਵਾਇਆ। ਇਸ ਦੌਰਾਨ ਸੀਐਮ ਭਗਵੰਤ ਮਾਨ ਦਾ ਕਹਿਣਾ ਕਿ ਲੋਕਾਂ ਦੇ ਪੈਸੇ ਦੀ ਲੁੱਟ ਬਰਦਾਸ਼ਤ ਨਹੀਂ ਕਰਾਂਗੇ। ਉਨ੍ਹਾਂ ਕਿਹਾ ਕਿ ਇਹ ਟੋਲ ਪਲਾਜ਼ਾ ਬੰਦ ਹੋਣ ਕਾਰਨ ਇਕ ਦਿਨ ਦੇ 10 ਲੱਖ 20 ਹਜ਼ਾਰ ਰੁਪਏ ਦੀ ਬਚਤ ਹੋਵੇਗੀ।

By  Ramandeep Kaur April 1st 2023 09:09 AM -- Updated: April 1st 2023 12:11 PM

Toll Plaza punjab: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਵਾਸੀਆਂ ਨੂੰ ਇੱਕ ਹੋਰ ਵੱਡੀ ਰਾਹਤ ਦਿੰਦਿਆ ਸ੍ਰੀ ਕੀਰਤਪੁਰ ਸਾਹਿਬ ਵਿਖੇ ਪਹੁੰਚ ਕੇ ਨੱਕੀਆਂ ਟੋਲ ਪਲਾਜ਼ਾ ਬੰਦ ਕਰਵਾਇਆ। ਇਸ ਦੌਰਾਨ ਸੀਐਮ ਭਗਵੰਤ ਮਾਨ ਦਾ ਕਹਿਣਾ  ਕਿ ਲੋਕਾਂ ਦੇ ਪੈਸੇ ਦੀ ਲੁੱਟ ਬਰਦਾਸ਼ਤ ਨਹੀਂ ਕਰਾਂਗੇ। ਉਨ੍ਹਾਂ ਕਿਹਾ ਕਿ ਇਹ ਟੋਲ ਪਲਾਜ਼ਾ ਬੰਦ ਹੋਣ ਕਾਰਨ ਇਕ ਦਿਨ ਦੇ 10 ਲੱਖ 20 ਹਜ਼ਾਰ ਰੁਪਏ ਦੀ ਬਚਤ ਹੋਵੇਗੀ। ਭਗਵੰਤ ਮਾਨ ਨੇ ਕਿਹਾ ਕਿ ਕੰਪਨੀ ਦੀ ਜਾਂਚ ਦੌਰਾਨ ਟੋਲ ਪਲਾਜ਼ਿਆਂ ਤੋਂ ਹੈਰਾਨੀਜਨਕ ਲੁੱਟ ਸਾਹਮਣੇ ਆਈ ਹੈ। 

ਸੀਐਮ ਮਾਨ ਨੇ ਕਿਹਾ ਕਿ ਕਈ ਵਾਰ ਕੰਪਨੀ ਨੇ ਐਗਰੀਮੈਂਟ ਦੀ ਉਲੰਘਣਾ ਕੀਤੀ ਹੈ। ਉਨ੍ਹਾਂ ਕਿਹਾ ਕਿ ਕੰਪਨੀ ਵੱਲੋਂ ਸਾਡੇ ਕੋਲ 582 ਦਿਨਾਂ ਦੀ ਮਿਆਦ ਵਧਾਉਣ ਲਈ ਅਰਜ਼ੀ ਦਿੱਤੀ ਗਈ ਸੀ, ਜਿਸ ਨੂੰ ਖਾਰਜ ਕਰ ਦਿੱਤਾ ਗਿਆ ਹੈ। ਅੱਜ ਤੋਂ ਇਹ ਟੋਲ ਪਲਾਜ਼ਾ ਲੋਕਾਂ ਲਈ ਖੋਲ੍ਹ ਦਿੱਤਾ ਗਿਆ ਹੈ ਜਦਕਿ ਕੰਪਨੀ ਲਈ ਬੰਦ ਕਰ ਦਿੱਤਾ ਗਿਆ ਹੈ। 

ਭਗਵੰਤ ਮਾਨ ਨੇ ਟਵੀਟ ਕਰਦੇ ਹੋਏ ਲਿਖਿਆ, ' ਲੋਕਾਂ ਦੇ ਪੈਸਿਆਂ ਦੀ ਲੁੱਟ ਬਰਦਾਸ਼ਤ ਨਹੀਂ ਕਰਾਂਗੇ। ਅੱਜ ਕੀਰਤਪੁਰ ਸਹਿਬ, ਸ੍ਰੀ ਆਨੰਦਪੁਰ ਸਾਹਿਬ,ਨੰਗਲ, ਊਨਾ ਵਾਲਾ ਟੋਲ ਪਲਾਜ਼ਾ ਮੁਫ਼ਤ ਕਰ ਦਿੱਤਾ ਜਾਵੇਗਾ। ਇਸ ਨਾਲ ਲੋਕਾਂ ਦੇ 1 ਦਿਨ ਦੇ 10 ਲੱਖ 12 ਹਜ਼ਾਰ ਰੁਪਏ ਬਚਣਗੇ। ਕੰਪਨੀ ਵੱਲੋਂ 582 ਦਿਨ ਮਿਆਦ ਵਧਾਉਣ ਦੀ ਅਰਜ਼ੀ ਖਾਰਜ ਕਰ ਦਿੱਤੀ ਗਈ ਹੈ। ਕੰਪਨੀ ਨੇ ਕਈ ਵਾਰ ਐਗਰੀਮੈਂਟ ਦੀ ਕੀਤੀ ਉਲੰਘਣਾ ਹੈ। ਬਾਕੀ ਵੇਰਵੇ ਜਲਦੀ ਜਾਰੀ ਕੀਤੇ ਜਾਣਗੇ।



ਇਹ ਵੀ ਪੜ੍ਹੋ: ਅੰਮ੍ਰਿਤਪਾਲ ਦੇ ਚਾਚਾ ਹਰਜੀਤ ਸਿੰਘ ਦੀ ਹਿਰਾਸਤ ਵਿਰੁੱਧ ਸਰਕਾਰ ਨੂੰ ਨੋਟਿਸ ਜਾਰੀ


Related Post