CM ਭਗਵੰਤ ਮਾਨ ਨੇ 3910 ਮਾਸਟਰ ਕਾਡਰ ਅਧਿਆਪਕਾਂ ਨੂੰ ਸੌਂਪੇ ਨਿਯੁਕਤੀ ਪੱਤਰ

By  Pardeep Singh January 5th 2023 07:05 PM

ਲੁਧਿਆਣਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ 3910 ਮਾਸਟਰ ਕੇਡਰ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪੇ ਹਨ।ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਪਹਿਲੇ ਸਾਲ ਵਿੱਚ 25 ਹਜ਼ਾਰ ਨੌਕਰੀਆਂ ਦਿੱਤੀਆਂ ਹਨ।


ਉਨ੍ਹਾਂ ਕਿਹਾ ਕਿ ਇਹ ਮੇਰੇ ਲਈ ਬੇਹੱਦ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਵੱਖ-ਵੱਖ ਮਹਿਕਮਿਆਂ ਵਿੱਚ 25 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦੇ ਕੇ ਇਸ ਵਾਅਦੇ ਨੂੰ ਸਿਰਫ਼ ਨੌਂ ਮਹੀਨਿਆਂ ਵਿੱਚ ਹੀ ਪੂਰਾ ਕਰ ਲਿਆ ਗਿਆ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਨੌਕਰੀਆਂ ਲਈ ਸਿਰਫ਼ ਇਕੋ-ਇਕ ਮਾਪਦੰਡ ਮੈਰਿਟ ਤੇ ਯੋਗਤਾ ਰੱਖਿਆ ਗਿਆ।

ਮੁੱਖ ਮੰਤਰੀ ਨੇ ਕਿਹਾ ਕਿ ਸਿਰਫ਼ ਸਿੱਖਿਆ ਖੇਤਰ ਵਿੱਚ ਹੀ 6635 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਦੀ ਪ੍ਰਕਿਰਿਆ ਚੱਲ ਰਹੀ ਹੈ, ਜਦੋਂ ਕਿ 5994 ਹੋਰ ਅਧਿਆਪਕਾਂ ਦੀ ਭਰਤੀ ਦਾ ਨਵਾਂ ਇਸ਼ਤਿਹਾਰ ਵੀ ਜਾਰੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਭਰਤੀ ਪ੍ਰਕਿਿਰਆ ਨੂੰ ਪਾਰਦਰਸ਼ੀ ਤੇ ਸੁਚਾਰੂ ਤਰੀਕੇ ਨਾਲ ਛੇਤੀ ਮੁਕੰਮਲ ਕਰ ਲਿਆ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਤਕਰੀਬਨ 23 ਹਜ਼ਾਰ ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਵੀ ਰੈਗੁਲਰ ਕੀਤੀਆਂ ਜਾਣਗੀਆਂ।

ਮੁੱਖ ਮੰਤਰੀ ਨੇ ਕਿਹਾ ਕਿ ਸਿੱਖਿਆ, ਸਿਹਤ ਤੇ ਰੋਜ਼ਗਾਰ ਵਰਗੇ ਤਿੰਨ ਖੇਤਰ ਸਾਡੀ ਸਰਕਾਰ ਦੇ ਤਰਜੀਹੀ ਖੇਤਰ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਾਲ ਦੌਰਾਨ ਇਹ ਤਿੰਨੇ ਖੇਤਰ ਅਹਿਮ ਤਬਦੀਲੀਆਂ ਦਾ ਗਵਾਹ ਬਣਨਗੇ ਕਿਉਂਕਿ ਸੂਬਾ ਸਰਕਾਰ ਇਨ੍ਹਾਂ ਖੇਤਰਾਂ ਦੇ ਵਿਕਾਸ ਲਈ ਉਤਸ਼ਾਹ ਨਾਲ ਕੰਮ ਕਰ ਰਹੀ ਹੈ।ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦਾ ਧਿਆਨ ਇਨ੍ਹਾਂ ਖੇਤਰਾਂ ਵਿੱਚ ਮੁਲਾਜ਼ਮਾਂ ਦੀ ਭਰਤੀ ਤੇ ਬੁਨਿਆਦੀ ਢਾਂਚੇ ਦਾ ਵਿਕਾਸ ਕਰ ਕੇ ਸੂਬੇ ਦੇ ਹੁਨਰਮੰਦ ਨੌਜਵਾਨਾਂ ਦੇ ਵਿਦੇਸ਼ਾਂ ਵਿੱਚ ਜਾਣ ਦੇ ਰੁਝਾਨ ਨੂੰ ਠੱਲ੍ਹ ਪਾਉਣ ਉਤੇ ਕੇਂਦਰਤ ਹੈ।

ਮੁੱਖ ਮੰਤਰੀ ਨੇ ਅਧਿਆਪਕਾਂ, ਵਿਦਿਆਰਥੀਆਂ ਤੇ ਮਾਪਿਆਂ ਵਿਚਾਲੇ ਬਿਹਤਰ ਤਾਲਮੇਲ ਦੀ ਲੋੜ ਉਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਮੰਤਵ ਦੀ ਪੂਰਤੀ ਲਈ ਸੂਬਾ ਸਰਕਾਰ ਨੇ ਸਰਕਾਰੀ ਸਕੂਲਾਂ ਵਿੱਚ ਵੱਡੇ ਪੱਧਰ ਉਤੇ ਅਧਿਆਪਕ-ਮਾਪੇ ਮਿਲਣੀ ਕਰਵਾਉਣ ਦਾ ਇਤਿਹਾਸਕ ਕਦਮ ਚੁੱਕਿਆ ਤਾਂ ਜੋ ਮਾਪੇ ਤੇ ਅਧਿਆਪਕ ਵਿਦਿਆਰਥੀਆਂ ਦੀਆਂ ਰੁਚੀਆਂ ਬਾਰੇ ਚੰਗੀ ਸੂਝ-ਬੂਝ ਬਣਾਉਣ ਦੇ ਯੋਗ ਹੋ ਸਕਣ। 

Related Post