CM ਮਾਨ ਨੇ ਚੇਨਈ ਵਿੱਚ ਸਨਅਤਕਾਰਾਂ ਨਾਲ ਕੀਤੀ ਮੀਟਿੰਗ, ਦਿੱਤਾ ਨਿਵੇਸ਼ ਸੰਮੇਲਨ ’ਚ ਸ਼ਾਮਲ ਹੋਣ ਦਾ ਸੱਦਾ
CM Bhagwant Mann meets industry leaders: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਚੇਨਈ ਅਤੇ ਹੈਦਰਾਬਾਦ ਵਿਖੇ ਦੋ ਦਿਨ ਦੇ ਦੌਰੇ ’ਤੇ ਹਨ। ਇਸ ਦੌਰਾਨ ਉਨ੍ਹਾਂ ਨੇ ਵੱਖ ਵੱਖ ਉਦਯੋਗਪਤੀਆਂ ਦੇ ਨਾਲ ਮੁਲਾਕਾਤ ਕੀਤੀ। ਮੁਲਾਕਾਤ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਉਦਯੋਗਪਤੀਆਂ ਤੋਂ ਪੰਜਾਬ ਵਿੱਚ ਨਿਵੇਸ਼ ਕਰਨ ਲਈ ਅਪੀਲ ਵੀ ਕੀਤੀ। ਇਸ ਦੌਰਾਨ ਉਨ੍ਹਾਂ ਨੇ ਨਿਵੇਸ਼ ਨੂੰ ਲੈ ਕੇ ਰੋਡ ਸ਼ੋਅ ਵੀ ਕੀਤਾ।
ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦਾ ਦਾਅਵਾ ਹੈ ਕਿ ਇਸ ਨਾਲ ਵੱਖ-ਵੱਖ ਖੇਤਰਾਂ ਵਿੱਚ ਵਿਦੇਸ਼ੀ ਅਤੇ ਭਾਰਤੀ ਕੰਪਨੀਆਂ ਲਈ ਪੰਜਾਬ ਦਾ ਨਿਰਮਾਣ ਕੇਂਦਰ ਬਣਨ ਨਾਲ ਕਾਫੀ ਫਾਇਦਾ ਹੋਵੇਗਾ।
ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵੱਲੋਂ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ ਗਿਆ ਹੈ ਅਤੇ ਨਿਵੇਸ਼ਕਾਂ ਨੂੰ ਕਿਹਾ ਹੈ ਕਿ ਉਹ ਨਿਵੇਸ਼ ਲਈ ਪੰਜਾਬ ਨੂੰ ਸੰਭਾਵੀ ਟਿਕਾਣੇ ਵਜੋਂ ਵਿਚਾਰ ਕੀਤਾ ਜਾਵੇ। ਦੱਸ ਦਈਏ ਕਿ ਇਸ ਦੌਰਾਨ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ, ਪ੍ਰਮੁੱਖ ਸਕੱਤਰ ਉਦਯੋਗ ਦਲੀਪ ਕੁਮਾਰ, ਇਨਵੈਸਟ ਪੰਜਾਬ ਦੇ ਸੀਈਓ ਕਮਲ ਕਿਸ਼ੋਰ ਯਾਦਵ, ਮੁੱਖ ਮੰਤਰੀ ਦੇ ਵਧੀਕ ਵਿਸ਼ੇਸ਼ ਪ੍ਰਮੁੱਖ ਸਕੱਤਰ ਹਿਮਾਂਸ਼ੂ ਜੈਨ ਅਤੇ ਹੋਰ ਅਧਿਕਾਰੀ ਸ਼ਾਮਲ ਰਹੇ।
ਇਹ ਵੀ ਪੜੋ: ਰਾਘਵ ਚੱਢਾ ਨੇ ਬੇਅਦਬੀ ਕਰਨ ਵਾਲਿਆਂ ਲਈ ਸਖ਼ਤ ਸਜ਼ਾ ਦੀ ਉਠਾਈ ਮੰਗ