CM ਭਗਵੰਤ ਮਾਨ ਨੇ ਲੁਧਿਆਣਾ 'ਚ ਸੀਵਰੇਜ ਟਰੀਟਮੈਂਟ ਪਲਾਂਟ ਦਾ ਕੀਤਾ ਉਦਘਾਟਨ

By  Pardeep Singh February 20th 2023 03:48 PM

ਲੁਧਿਆਣਾ : ਲੁਧਿਆਣਾ ਦੇ ਬੁੱਢਾ ਦਰਿਆ ਵਿੱਚ ਪਿਛਲੇ ਕਈ ਸਾਲਾਂ ਗੰਦਾ ਪਾਣੀ ਪਾਇਆ ਜਾ ਰਿਹਾ ਸੀ ਜਿਸ ਕਰਕੇ ਬੁੱਢਾ ਦਰਿਆ ਦੇ ਗੰਦਾ ਪਾਣੀ ਨਾਲ ਬਹੁਤ ਸਾਰੀਆਂ ਬਿਮਾਰੀਆਂ ਫੈਲ ਰਹੀਆ ਸਨ।  ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਢਾ ਦਰਿਆ ਦੇ ਪਾਣੀ ਨੂੰ ਸਾਫ ਕਾਰਨ ਲਈ ਸੀਵਰੇਜ ਟਰੀਟਮੈਂਟ ਪਲਾਂਟ ਦਾ ਉਦਘਾਟਨ ਕੀਤਾ। 


ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਪਿਛਲੀਆਂ ਸਰਕਾਰਾਂ ਨੇ ਬੁੱਢਾ ਦਰਿਆ ਵੱਲ ਕੋਈ ਧਿਆਨ ਨਹੀਂ ਦਿੱਤਾ ਜਿਸ ਕਰਕੇ ਬੁੱਢਾ ਦਰਿਆ ਦਾ ਇਹ ਹਾਲ ਹੋ ਗਿਆ ਹੈ। ਉਨ੍ਹਾਂਦਾ ਕਹਿਣਾ ਹੈ ਗੰਦਾ ਪਾਣੀ ਸਤਲੁਜ ਦਰਿਆ ਵਿੱਚ ਡਿੱਗਦਾ ਹੈ ਅਤੇ ਜਿਹੜੇ ਲੋਕ ਸਤਲੁਜ ਦਾ ਪਾਣੀ ਵਰਤਦੇ ਹਨ ਉਹ ਕਈ ਬਿਮਾਰੀਆਂ ਦੇ ਸ਼ਿਕਾਰ ਹੁੰਦੇ ਹਨ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਇਸ ਵੇਲੇ 34 ਖੱਡਾ ਚੱਲ ਰਹੇ ਹਨ ਅਤੇ ਮਾਰਚ ਦੇ ਪਹਿਲੇ ਹਫ਼ਤੇ ਇਨ੍ਹਾਂ ਨੂੰ ਵਧਾ ਕੇ 50 ਕਰ ਦਿੱਤਾ ਜਾਵੇਗਾ। 

Related Post