CM Bhagwant Mann Z+ Security: CM ਭਗਵੰਤ ਮਾਨ ਨਹੀਂ ਲੈਣਗੇ Z+ ਸੁਰੱਖਿਆ; ਕੇਂਦਰ ਨੇ ਇਸ ਕਾਰਨ ਲਿਆ ਸੀ ਫੈਸਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਵੱਲੋਂ ਜ਼ੈੱਡ ਪਲੱਸ ਸੁਰੱਖਿਆ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਦੀ ਸੁਰੱਖਿਆ ਟੀਮ ਨੇ ਕੇਂਦਰ ਨੂੰ ਪੱਤਰ ਲਿਖਿਆ ਹੈ।

By  Aarti June 1st 2023 10:50 AM -- Updated: June 1st 2023 12:54 PM

CM Bhagwant Mann Z Security: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਵੱਲੋਂ ਜ਼ੈੱਡ ਪਲੱਸ ਸੁਰੱਖਿਆ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਦੀ ਸੁਰੱਖਿਆ ਟੀਮ ਨੇ ਕੇਂਦਰ ਨੂੰ ਪੱਤਰ ਲਿਖਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਕਿਹਾ ਕਿ ਦਿੱਲੀ ਅਤੇ ਪੰਜਾਬ ‘ਚ ਪਹਿਲਾਂ ਤੋਂ ਹੀ ਸਪੈਸ਼ਲ ਸੁਰੱਖਿਆ ਯੂਨਿਟ ਮੌਜੂਦ ਹੈ। ਦਿੱਲੀ ਤੇ ਪੰਜਾਬ ‘ਚ ਜੈੱਡ ਪਲੱਸ ਸੁਰੱਖਿਆ ਨਹੀਂ ਚਾਹੀਦੀ ਹੈ। 

ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਪੰਜਾਬ ਪੁਲਿਸ ਅਤੇ ਪੰਜਾਬ ਦੀ ਸੁਰੱਖਿਆ ਯੂਨਿਟ ਉਨ੍ਹਾਂ ਦੇ ਲਈ ਕਾਫੀ ਹੈ। ਉਨ੍ਹਾਂ ਕਿਹਾ ਕਿ ਦਿੱਲੀ ਅਤੇ ਪੰਜਾਬ ‘ਚ ਪਹਿਲਾਂ ਹੀ ਸਪੈਸ਼ਲ ਸੁਰੱਖਿਆ ਯੂਨਿਟ ਹਨ। ਮਿਲੀ ਜਾਣਕਾਰੀ ਮੁਤਾਬਿਕ ਕੇਂਦਰ ਸਰਕਾਰ ਨੇ ਅੰਮ੍ਰਿਤਪਾਲ ਸਿੰਘ ਮਾਮਲੇ ਤੋਂ ਬਾਅਦ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ ਇਹ ਫੈਸਲਾ ਲਿਆ ਸੀ।

ਪਰ ਇਸ ਸਬੰਧੀ ਸੀਐਮ ਮਾਨ ਦੀ ਸੁਰੱਖਿਆ ਟੀਮ ਨੇ ਵੀਰਵਾਰ ਨੂੰ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਆਪਣਾ ਪੱਖ ਰੱਖਿਆ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਸੀਐਮ ਮਾਨ ਦੀਆਂ ਸੁਰੱਖਿਆ ਏਜੰਸੀਆਂ ਦਾ ਕਹਿਣਾ ਹੈ ਕਿ ਪੰਜਾਬ ਪੁਲਿਸ ਉਨ੍ਹਾਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਤਿਆਰ ਹੈ। ਪਿਛਲੇ ਦਿਨੀਂ ਪੰਜਾਬ ਪੁਲਿਸ ਦੇ ਕਮਾਂਡੋ ਮੁੱਖ ਮੰਤਰੀ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਸੁਰੱਖਿਆ ਦੇਣ ਲਈ ਤਿਆਰ ਸਨ। ਇਸੇ ਤਹਿਤ ਕੁਝ ਮਹੀਨੇ ਪਹਿਲਾਂ ਉਨ੍ਹਾਂ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਦੀ ਸੁਰੱਖਿਆ ਵੀ ਵਧਾ ਦਿੱਤੀ ਗਈ ਸੀ।

ਜਾਣੋ ਕੀ ਹੈ Z ਸੁਰੱਖਿਆ 

ਉੱਥੇ ਹੀ ਜੇਕਰ ਵੀਵੀਆਈਪੀ ਪਲੱਸ ਸੁਰੱਖਿਆ ਦੀ ਗੱਲ ਕਰੀਏ ਤਾਂ ਇਸ ਵਿੱਚ 55 ਕਮਾਂਡੋ ਸ਼ਾਮਲ ਹਨ। ਜਿਸ ਵਿੱਚ 10 ਐਨਐਸਜੀ ਕਮਾਂਡੋ ਵੀ ਸ਼ਾਮਲ ਕੀਤੇ ਗਏ ਹਨ। ਜ਼ਿਆਦਾਤਰ ਇਹ ਕਮਾਂਡੋ ਸੀਆਰਪੀਐਫ ਨਾਲ ਸਬੰਧਤ ਹਨ।

ਇਹ ਵੀ ਪੜ੍ਹੋ: Former CM Channi: ਮੈਨੂੰ ਤੇ ਮੇਰੇ ਪਰਿਵਾਰ ਨੂੰ ਮਾਨਸਿਕ ਤੌਰ 'ਤੇ ਟਾਰਚਰ ਕਰ ਰਿਹਾ ਸੀਐਮ ਮਾਨ : ਸਾਬਕਾ ਸੀਐਮ ਚੰਨੀ

Related Post