CM ਭਗਵੰਤ ਮਾਨ ਛੱਡਣਗੇ AAP ਪੰਜਾਬ ਦੀ ਪ੍ਰਧਾਨਗੀ! ਵੱਡਾ ਕਾਰਨ ਆਇਆ ਸਾਹਮਣੇ

CM Mann News : ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨਗੀ ਛੱਡਣ ਦੀ ਇੱਛਾ ਜ਼ਾਹਰ ਕੀਤੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਫੁੱਲ ਟਾਈਮ ਪ੍ਰਧਾਨ ਲਗਾਉਣਾ ਚਾਹੀਦਾ ਹੈ ਅਤੇ ਮੇਰੇ ਕੋਲ 7 ਸਾਲਾਂ ਤੋਂ ਪ੍ਰਧਾਨਗੀ ਹੈ।

By  KRISHAN KUMAR SHARMA October 27th 2024 07:00 PM -- Updated: October 27th 2024 07:23 PM

AAP Punjab : ਆਮ ਆਦਮੀ ਪਾਰਟੀ ਪੰਜਾਬ ਨੂੰ ਛੇਤੀ ਹੀ ਨਵਾਂ ਪ੍ਰਧਾਨ ਮਿਲ ਸਕਦਾ ਹੈ, ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨਗੀ ਛੱਡਣ ਦੀ ਇੱਛਾ ਜ਼ਾਹਰ ਕੀਤੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਫੁੱਲ ਟਾਈਮ ਪ੍ਰਧਾਨ ਲਗਾਉਣਾ ਚਾਹੀਦਾ ਹੈ ਅਤੇ ਮੇਰੇ ਕੋਲ 7 ਸਾਲਾਂ ਤੋਂ ਪ੍ਰਧਾਨਗੀ ਹੈ।

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਤੇ ਇੱਕ ਬਿਆਨ ਵਿੱਚ ਇਹ ਵੱਡਾ ਬਿਆਨ ਸਾਹਮਣੇ ਆਇਆ, ਜਿਸ ਤੋਂ ਬਾਅਦ ਕਿਆਸਰਾਈਆਂ ਹਨ ਕਿ 
ਪੰਜਾਬ AAP ਨੂੰ ਜਲਦ ਹੀ ਨਵਾਂ ਪ੍ਰਧਾਨ ਮਿਲ ਸਕਦਾ ਹੈ। ਸੀਐਮ ਮਾਨ ਨੇ ਪ੍ਰਧਾਨਗੀ ਛੱਡਣ ਦੀ ਇੱਛਾ ਜ਼ਾਹਰ ਕਰਦਿਆਂ ਕਿਹਾ ਕਿ ਉਹ 7 ਸਾਲਾਂ ਤੋਂ ਪੰਜਾਬ 'ਚ ਪਾਰਟੀ ਦੇ ਪ੍ਰਧਾਨ ਹਨ।

ਉਨ੍ਹਾਂ ਕਿਹਾ ਕਿ ਪਾਰਟੀ ਨੂੰ ਕੋਈ ਫੁੱਲ ਟਾਈਮ ਪ੍ਰਧਾਨ  ਲਗਾਉਣਾ ਚਾਹੀਦਾ ਹੈ, ਕਿਉਂਕਿ ਉਨ੍ਹਾਂ ਕੋਲ ਮੁੱਖ ਮੰਤਰੀ ਵੱਜੋਂ ਹੋਰ ਵੀ ਬਹੁਤ ਸਾਰੀਆਂ ਜ਼ਿੰਮੇਵਾਰੀਆਂ ਹਨ, ਜਿਸ ਲਈ ਹੁਣ ਕਿਸੇ ਹੋਰ ਨੂੰ ਪ੍ਰਧਾਨਗੀ ਦੀ ਜਿੰਮੇਵਾਰੀ ਮਿਲਣੀ ਚਾਹੀਦੀ ਹੈ।

ਕੌਣ ਹੋਵੇਗਾ ਅਗਲਾ ਪ੍ਰਧਾਨ?

ਇਸ ਦੌਰਾਨ ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਉਹ ਇਸ ਅਹੁਦੇ 'ਤੇ ਕਿਸ ਨੂੰ ਦੇਖਣਾ ਚਾਹੁੰਦੇ ਹਨ ਤਾਂ ਉਨ੍ਹਾਂ ਦਾ ਜਵਾਬ ਸੀ ਕਿ ਇਸ ਸਬੰਧੀ ਫੈਸਲਾ ਪਾਰਟੀ ਨੇ ਲੈਣਾ ਹੈ। ਉਨ੍ਹਾਂ ਦੱਸਿਆ ਕਿ ਪ੍ਰੋਫ਼ੈਸਰ ਬੁੱਧ ਰਾਮ ਨੂੰ ਜੂਨ 2023 ਵਿੱਚ ਕਾਰਜਕਾਰੀ ਮੁਖੀ ਬਣਾਇਆ ਗਿਆ ਸੀ।

Related Post