CM Bhagwant Maan Health Update : ਅੱਜ ਰਾਤ ਹਸਪਤਾਲ 'ਚ ਰਹਿਣਗੇ ਮੁੱਖ ਮੰਤਰੀ ਮਾਨ, ਫੇਫੜਿਆਂ ਦੀ ਨਾੜੀ 'ਚ ਸੋਜ
ਮੁੱਖ ਮੰਤਰੀ ਦੇ ਫੇਫੜਿਆਂ ਦੀ ਇੱਕ ਨਾੜੀ ਵਿੱਚ ਸੋਜ ਦੇ ਲੱਛਣ ਪਾਏ ਗਏ ਹਨ, ਜਿਸ ਨਾਲ ਦਿਲ 'ਤੇ ਦਬਾਅ ਪੈ ਰਿਹਾ ਹੈ। ਮੁੱਖ ਮੰਤਰੀ ਅੱਜ ਰਾਤ ਡਾਕਟਰਾਂ ਦੀ ਨਿਗਰਾਨੀ ਹੇਠ ਰਹਿਣਗੇ ਅਤੇ ਕੱਲ੍ਹ ਸਵੇਰੇ ਰਿਪੋਰਟਾਂ ਦੇਖਣ ਤੋਂ ਬਾਅਦ ਕੋਈ ਫੈਸਲਾ ਲੈਣਗੇ।
CM Bhagwant Maan Health Update : ਮੁੱਖ ਮੰਤਰੀ ਭਗਵੰਤ ਮਾਨ ਨੂੰ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਇਹ ਜਾਣਕਾਰੀ ਮੁੱਖ ਮੰਤਰੀ ਦਫ਼ਤਰ ਵੱਲੋਂ ਦਿੱਤੀ ਗਈ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਹੁਣ ਬਿਲਕੁਲ ਠੀਕ ਹਨ ਅਤੇ ਉਨ੍ਹਾਂ ਨੂੰ ਕੋਈ ਵੱਡੀ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪੈ ਰਿਹਾ ਹੈ। ਜਾਂਚ ਦੌਰਾਨ ਮੁੱਖ ਮੰਤਰੀ ਦੇ ਫੇਫੜਿਆਂ ਦੀ ਇੱਕ ਨਾੜੀ ਵਿੱਚ ਸੋਜ ਦੇ ਲੱਛਣ ਪਾਏ ਗਏ ਹਨ, ਜਿਸ ਨਾਲ ਦਿਲ 'ਤੇ ਦਬਾਅ ਪੈ ਰਿਹਾ ਹੈ।
ਇਸ ਕਾਰਨ ਬਲੱਡ ਪ੍ਰੈਸ਼ਰ ਵਿੱਚ ਉਤਰਾਅ-ਚੜ੍ਹਾਅ ਆਉਣ ਲੱਗਦਾ ਹੈ। ਇਸ ਬਾਰੇ ਕੁਝ ਹੋਰ ਜਾਂਚ ਕੀਤੀ ਜਾਣੀ ਹੈ ਅਤੇ ਕੁਝ ਹੋਰ ਖੂਨ ਦੇ ਟੈਸਟ ਕੀਤੇ ਜਾਣੇ ਹਨ। ਜਿਨ੍ਹਾਂ ਦੀਆਂ ਰਿਪੋਰਟਾਂ ਆਉਣੀਆਂ ਅਜੇ ਬਾਕੀ ਹਨ, ਇਸ ਲਈ ਮੁੱਖ ਮੰਤਰੀ ਅੱਜ ਰਾਤ ਡਾਕਟਰਾਂ ਦੀ ਨਿਗਰਾਨੀ ਹੇਠ ਰਹਿਣਗੇ ਅਤੇ ਕੱਲ੍ਹ ਸਵੇਰੇ ਰਿਪੋਰਟਾਂ ਦੇਖਣ ਤੋਂ ਬਾਅਦ ਕੋਈ ਫੈਸਲਾ ਲੈਣਗੇ। ਜਾਣਕਾਰੀ ਮੁਤਾਬਕ ਮੁੱਖ ਮੰਤਰੀ ਨੂੰ ਐਮਰਜੈਂਸੀ 'ਚ ਹਸਪਤਾਲ ਲਿਆਂਦਾ ਗਿਆ ਸੀ।
ਇਹ ਵੀ ਪੜ੍ਹੋ : ED Attached Elvish Yadav Property : ਐਲਵਿਸ਼ ਯਾਦਵ-ਗਾਇਕ ਫਾਜ਼ਿਲਪੁਰੀਆ ਨੂੰ ਝਟਕਾ! ਈਡੀ ਨੇ ਜਾਇਦਾਦਾਂ ਤੇ ਬੈਂਕ ਖਾਤੇ ਕੀਤੇ ਜ਼ਬਤ