ਤਿਹਾੜ ਜੇਲ੍ਹ 'ਚ ਹੀ ਰਹਿਣਗੇ CM ਕੇਜਰੀਵਾਲ, ਸੁਪਰੀਮ ਕੋਰਟ ਤੋਂ ਨਹੀਂ ਮਿਲੀ ਰਾਹਤ, 9 ਮਈ ਨੂੰ ਹੋਵੇਗੀ ਅਗਲੀ ਸੁਣਵਾਈ

ਦਿੱਲੀ ਸ਼ਰਾਬ ਨੀਤੀ ਨਾਲ ਜੁੜੇ ਮਾਮਲੇ 'ਚ ਗ੍ਰਿਫਤਾਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮੰਗਲਵਾਰ ਯਾਨੀ 7 ਮਈ 2024 ਨੂੰ ਵੀ ਸੁਪਰੀਮ ਕੋਰਟ ਤੋਂ ਰਾਹਤ ਨਹੀਂ ਮਿਲੀ ਹੈ।

By  Amritpal Singh May 7th 2024 03:09 PM

CM Kejriwal: ਦਿੱਲੀ ਸ਼ਰਾਬ ਨੀਤੀ ਨਾਲ ਜੁੜੇ ਮਾਮਲੇ 'ਚ ਗ੍ਰਿਫਤਾਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮੰਗਲਵਾਰ ਯਾਨੀ 7 ਮਈ 2024 ਨੂੰ ਵੀ ਸੁਪਰੀਮ ਕੋਰਟ ਤੋਂ ਰਾਹਤ ਨਹੀਂ ਮਿਲੀ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 9 ਮਈ ਨੂੰ ਹੋਵੇਗੀ। ਅਦਾਲਤ ਨੇ ਇਹ ਸਪੱਸ਼ਟ ਨਹੀਂ ਕੀਤਾ ਹੈ ਕਿ ਅੰਤ੍ਰਿਮ ਜ਼ਮਾਨਤ 'ਤੇ ਫੈਸਲਾ ਕਦੋਂ ਆਵੇਗਾ।


ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦੀਪਾਂਕਰ ਦੱਤਾ ਦੀ ਬੈਂਚ ਨੇ ਮਾਮਲੇ ਦੀ ਸੁਣਵਾਈ ਦੌਰਾਨ ਈਡੀ ਤੋਂ ਕਈ ਸਵਾਲ ਵੀ ਪੁੱਛੇ। ਜੱਜਾਂ ਨੇ ਈਡੀ ਵੱਲੋਂ ਪੇਸ਼ ਹੋਏ ਐਡੀਸ਼ਨਲ ਸਾਲਿਸਿਟਰ ਜਨਰਲ ਐਸਵੀ ਰਾਜੂ ਨੂੰ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਗ੍ਰਿਫ਼ਤਾਰੀ ਤੋਂ ਪਹਿਲਾਂ ਅਤੇ ਬਾਅਦ ਵਿੱਚ ਕੇਸ ਦੀਆਂ ਫਾਈਲਾਂ ਪੇਸ਼ ਕਰਨ ਲਈ ਵੀ ਕਿਹਾ।


Related Post