ਪੰਜਾਬ ਕੈਬਨਿਟ 'ਚ ਵੱਡੇ ਫੇਰਬਦਲ ਦੀ ਤਿਆਰੀ 'ਚ ਮਾਨ ਸਰਕਾਰ, 4 ਵਜ਼ੀਰਾਂ ਦੀ ਹੋ ਸਕਦੀ ਹੈ ਛਾਂਟੀ : ਸੂਤਰ
CM Mann Cabinet : ਸੂਤਰਾਂ ਦੇ ਹਵਾਲੇ ਤੋਂ ਖ਼ਬਰ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਕੈਬਨਿਟ ਵਿਚੋਂ 4 ਮੰਤਰੀਆਂ ਦੀ ਛੁੱਟੀ ਕਰ ਸਕਦੇ ਹਨ ਅਤੇ 5 ਨਵੇਂ ਚਿਹਰਿਆਂ ਨੂੰ ਕੈਬਨਿਟ ਵਿੱਚ ਮੌਕਾ ਦਿੱਤਾ ਜਾ ਸਕਦਾ ਹੈ। ਨਵੇਂ ਮੰਤਰੀਆਂ ਦਾ ਸਹੁੰ ਚੁੱਕ ਸਮਾਗਮ ਸੋਮਵਾਰ ਨੂੰ ਕਰਵਾਏ ਜਾਣ ਦੀ ਵੀ ਚਰਚਾ ਚੱਲ ਰਹੀ ਹੈ।
Punjab Cabinet reshuffle News : ਪੰਜਾਬ ਕੈਬਨਿਟ 'ਚ ਵੱਡਾ ਫੇਰ-ਬਦਲ ਹੋ ਸਕਦਾ ਹੈ। ਪੰਜਾਬ ਸਰਕਾਰ ਦੇ ਸੂਤਰਾਂ ਦੇ ਹਵਾਲੇ ਤੋਂ ਖ਼ਬਰ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਕੈਬਨਿਟ ਵਿਚੋਂ 4 ਮੰਤਰੀਆਂ ਦੀ ਛੁੱਟੀ ਕਰ ਸਕਦੇ ਹਨ ਅਤੇ 5 ਨਵੇਂ ਚਿਹਰਿਆਂ ਨੂੰ ਕੈਬਨਿਟ ਵਿੱਚ ਮੌਕਾ ਦਿੱਤਾ ਜਾ ਸਕਦਾ ਹੈ। ਨਵੇਂ ਮੰਤਰੀਆਂ ਦਾ ਸਹੁੰ ਚੁੱਕ ਸਮਾਗਮ ਸੋਮਵਾਰ ਨੂੰ ਕਰਵਾਏ ਜਾਣ ਦੀ ਵੀ ਚਰਚਾ ਚੱਲ ਰਹੀ ਹੈ।
ਸੂਤਰਾਂ ਦੇ ਮੁਤਾਬਕ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਨੇ ਪੰਜਾਬ ਦੇ ਚਾਰ ਕੈਬਨਿਟ ਵਜ਼ੀਰਾਂ ਦੀ ਛੁੱਟੀ ਕਰਨ ਦਾ ਫੈਸਲਾ ਕੀਤਾ ਹੈ। ਇਨ੍ਹਾਂ ਵਿਚ ਚੇਤਨ ਸਿੰਘ ਜੌੜਾਮਾਜਰਾ, ਬ੍ਰਹ ਸ਼ੰਕਰ ਜਿੰਪਾ, ਬਲਕਾਰ ਸਿੰਘ ਅਤੇ ਅਨਮੋਲ ਗਗਨ ਮਾਨ ਤੋਂ ਇਲਾਵਾ ਸਰਹੱਦੀ ਖਿੱਤੇ ਦੇ ਇੱਕ ਹੋਰ ਵਜ਼ੀਰ ਦੀ ਕੈਬਨਿਟ 'ਚੋਂ ਛਾਂਟੀ ਹੋ ਸਕਦੀ ਹੈ।
ਦੂਜੇ ਪਾਸੇ ਕੈਬਨਿਟ ਵਿੱਚ ਸ਼ਾਮਲ ਕੀਤੇ ਜਾਣ ਵਾਲੇ 5 ਨਵੇਂ ਚਿਹਰਿਆਂ ਵਿੱਚ ਬਰਿੰਦਰ ਕੁਮਾਰ ਗੋਇਲ, ਡਾ.ਰਵੀਜੋਤ, ਤਰਨਪ੍ਰੀਤ ਸਿੰਘ ਸੌਂਦ, ਮਹਿੰਦਰ ਭਗਤ ਅਤੇ ਹਰਦੀਪ ਸਿੰਘ ਮੁੰਡੀਆਂ ਨੂੰ ਕੈਬਨਿਟ ਵਿੱਚ ਸ਼ਾਮਲ ਕੀਤਾ ਜਾ ਸਕਦਾ ਹੈ।