
Punjab Weather Today: ਪੰਜਾਬ ਵਿੱਚ ਠੰਢ ਅਤੇ ਸੰਘਣੀ ਧੁੰਦ ਦਾ ਕਹਿਰ ਜਾਰੀ ਹੈ। ਲੋਕ ਘਰਾਂ ਵਿੱਚ ਲੁਕਣ ਲਈ ਮਜਬੂਰ ਹਨ। ਇਸ ਦੇ ਨਾਲ ਹੀ ਮੌਸਮ ਵਿਭਾਗ ਅਨੁਸਾਰ ਪੰਜਾਬ ਦੇ 23 ਜ਼ਿਲ੍ਹਿਆਂ ਵਿੱਚ ਅੱਜ ਵੀ ਧੁੰਦ ਅਤੇ ਠੰਢ ਦਾ ਕਹਿਰ ਜਾਰੀ ਰਹੇਗਾ। ਵਿਭਾਗ ਨੇ ਸੰਘਣੀ ਧੁੰਦ ਅਤੇ ਠੰਢ ਦਾ ਅਲਰਟ ਜਾਰੀ ਕੀਤਾ ਹੈ।
ਦੂਜੇ ਪਾਸੇ ਸਾਰੇ ਜ਼ਿਲ੍ਹਿਆਂ ਵਿੱਚ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਜਦਕਿ ਗੁਰਦਾਸਪੁਰ ਵਿੱਚ ਵੱਧ ਤੋਂ ਵੱਧ ਤਾਪਮਾਨ 9 ਡਿਗਰੀ ਦਰਜ ਕੀਤਾ ਗਿਆ ਹੈ। ਜਦਕਿ ਮੁਹਾਲੀ ਦਾ ਵੱਧ ਤੋਂ ਵੱਧ ਤਾਪਮਾਨ 13.2 ਡਿਗਰੀ ਰਿਹਾ। ਵਿਭਾਗ ਨੇ ਲੋਕਾਂ ਨੂੰ ਹੌਲੀ-ਹੌਲੀ ਗੱਡੀ ਚਲਾਉਣ ਅਤੇ ਪੈਦਲ ਚੱਲਣ ਆਦਿ ਤੋਂ ਬਚਣ ਦੀ ਸਲਾਹ ਦਿੱਤੀ ਹੈ।
ਇਹ ਵੀ ਪੜ੍ਹੋ: 13 ਫਰਵਰੀ ਤੋਂ 30 ਮਾਰਚ ਤੱਕ ਹੋਣਗੇ PSEB ਦੇ ਬੋਰਡ ਇਮਤਿਹਾਨ, ਡੇਟਸ਼ੀਟ ਜਾਰੀ