ਪੰਜਾਬ ਸਣੇ ਪੂਰੇ ਉੱਤਰ ਭਾਰਤ ‘ਚ ਮੁੜ ਵਧੀ ਠੰਢ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਪੰਜਾਬ ਸਣੇ ਉੱਤਰੀ ਭਾਰਤ ਸਮੇਤ ਦੇਸ਼ ਵਿੱਚ ਇੱਕ ਵਾਰ ਫਿਰ ਮੌਸਮ ਨੇ ਆਪਣਾ ਮਿਜ਼ਾਜ ਬਦਲ ਲਿਆ ਹੈ। ਸ਼ੁੱਕਰਵਾਰ ਤੋਂ ਉੱਤਰੀ ਭਾਰਤ ਦੇ ਕਈ ਸੂਬਿਆਂ ’ਚ ਬਰਫੀਲੀਆਂ ਹਵਾਵਾਂ ਚੱਲ ਰਹੀਆਂ ਹਨ।

By  Aarti January 28th 2023 09:40 AM -- Updated: January 28th 2023 09:51 AM

Weather Update: ਪੰਜਾਬ ਸਣੇ ਉੱਤਰੀ ਭਾਰਤ ਸਮੇਤ ਦੇਸ਼ ਵਿੱਚ ਇੱਕ ਵਾਰ ਫਿਰ ਮੌਸਮ ਨੇ ਆਪਣਾ ਮਿਜ਼ਾਜ ਬਦਲ ਲਿਆ ਹੈ। ਸ਼ੁੱਕਰਵਾਰ ਤੋਂ ਉੱਤਰੀ ਭਾਰਤ ਦੇ ਕਈ ਸੂਬਿਆਂ ’ਚ ਬਰਫੀਲੀਆਂ ਹਵਾਵਾਂ ਚੱਲ ਰਹੀਆਂ ਹਨ। ਜਿਸ ਕਾਰਨ ਮੁੜ ਤੋਂ ਠੰਢ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ’ਚ ਠੰਢ ਵੱਧਣ ਦੀ ਸੰਭਾਵਨਾ ਜਤਾਈ ਹੈ। 

ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਮੌਸਮ ਵਿਭਾਗ ਨੇ ਵੈਸਟਰਨ ਡਿਸਟਰਬੈਂਸ ਕਾਰਨ ਆਉਣ ਵਾਲੇ ਦਿਨਾਂ ’ਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਜਿਸ ਕਾਰਨ ਤਾਪਮਾਨ ’ਚ ਵੀ ਭਾਰੀ ਗਿਰਾਵਟ ਦੇਖਣ ਨੂੰ ਮਿਲੇਗੀ। ਮੌਸਮ ਵਿਭਾਬ ਮੁਤਾਬਿਕ ਮੌਸਮ ਵਿਭਾਗ ਮੁਤਾਬਕ ਬਰਫੀਲੀਆਂ ਹਵਾਵਾਂ ਕਾਰਨ ਰਾਸ਼ਟਰੀ ਰਾਜਧਾਨੀ ਦੇ ਤਾਪਮਾਨ 'ਚ ਗਿਰਾਵਟ ਦਰਜ ਕੀਤੀ ਗਈ ਹੈ।

ਉੱਥੇ ਹੀ ਦੂਜੇ ਪਾਸੇ ਹਿਮਾਚਲ ਪ੍ਰਦੇਸ਼ 'ਚ ਮੌਸਮ ਨੇ ਇਕ ਵਾਰ ਫਿਰ ਕਰਵਟ ਲਈ ਹੈ। 29 ਅਤੇ 30 ਜਨਵਰੀ ਨੂੰ ਸੂਬੇ ਦੇ ਉੱਚੇ ਇਲਾਕਿਆਂ 'ਚ ਭਾਰੀ ਬਰਫਬਾਰੀ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ, ਜਦਕਿ ਮੈਦਾਨੀ ਇਲਾਕਿਆਂ 'ਚ ਮੀਂਹ ਅਤੇ ਗੜ੍ਹੇਮਾਰੀ ਦੀ ਸੰਭਾਵਨਾ ਹੈ।

ਪਹਾੜਾਂ ’ਚ ਬਰਫ਼ਬਾਰੀ ਕਾਰਨ ਪੰਜਾਬ, ਹਰਿਆਣਾ, ਦਿੱਲੀ ਸਮੇਤ ਹੋਰ ਮੈਦਾਨੀ ਇਲਾਕਿਆਂ ਵਿੱਚ ਸੀਤ ਲਹਿਰ ਕਾਰਨ ਤਾਪਮਾਨ ਵਿੱਚ ਗਿਰਾਵਟ ਆਵੇਗੀ। ਅਜਿਹੇ 'ਚ ਲੋਕਾਂ ਨੂੰ ਠੰਢ ਤੋਂ ਛੁਟਕਾਰਾ ਨਹੀਂ ਮਿਲੇਗਾ।

ਇਹ ਵੀ ਪੜ੍ਹੋ: ਲੁਧਿਆਣਾ ’ਚ ਕੱਪੜੇ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ

Related Post