Punjab Dense Fog Alert News : ਸੀਤ ਲਹਿਰ ਤੇ ਸੰਘਣੀ ਧੁੰਦ ਨੇ ਠਾਰਿਆ ਪੰਜਾਬ; ਇਨ੍ਹਾਂ ਜ਼ਿਲ੍ਹਿਆਂ ’ਚ ਸੰਘਣੀ ਧੁੰਦ ਪੈਣ ਦਾ ਅਲਰਟ ਜਾਰੀ
ਮਿਲੀ ਜਾਣਕਾਰੀ ਮੁਤਾਬਿਕ ਬੇਸ਼ੱਕ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸਕੂਲਾਂ ਦੇ ਵਿੱਚ ਛੁੱਟੀਆਂ ਦੇ ਵਿੱਚ ਵਾਧਾ ਕੀਤਾ ਗਿਆ ਹੈ ਪਰ ਪੰਜਾਬ ਦੇ ਸਾਰੇ ਸਹਿਕਾਰੀ ਅਤੇ ਪ੍ਰਾਈਵੇਟ ਸਕੂਲ ਕੱਲ੍ਹ ਤੋਂ ਖੁੱਲ੍ਹਣ ਜਾ ਰਹੇ ਹਨ।
Punjab Dense Fog Alert News : ਕੜਾਕੇ ਦੀ ਠੰਢ ਕਾਰਨ ਪੂਰਾ ਉੱਤਰੀ ਭਾਰਤ ਕੰਬ ਰਿਹਾ ਹੈ। ਹਰਿਆਣਾ ਅਤੇ ਪੰਜਾਬ ਸਮੇਤ ਕਈ ਸੂਬਿਆਂ 'ਚ ਠੰਡ ਦਾ ਪ੍ਰਕੋਪ ਲਗਾਤਾਰ ਵਧਦਾ ਜਾ ਰਿਹਾ ਹੈ। ਪਹਾੜੀ ਰਾਜਾਂ ਵਿੱਚ ਬਰਫ਼ਬਾਰੀ ਕਾਰਨ ਮੌਸਮ ਵਿੱਚ ਤਬਦੀਲੀ ਆਈ ਹੈ।
ਦੱਸ ਦਈਏ ਕਿ ਪੰਜਾਬ ’ਚ ਸੰਘਣੀ ਧੁੰਦ ਦੇ ਕਾਰਨ ਵਿਜ਼ੀਬਿਲਟੀ ਜ਼ੀਰੋ ਹੋਈ ਹੈ। ਮੌਸਮ ਵਿਭਾਗ ਨੇ ਆਉਣ ਵਾਲੇ ਤਿੰਨ ਘੰਟਿਆਂ ਦੇ ਦੌਰਾਨ ਅੰਮ੍ਰਿਤਸਰ, ਫਿਰੋਜ਼ਪੁਰ, ਗੁਰਦਾਸਪੁਰ, ਜਲੰਧਰ, ਕਪੂਰਥਲਾ, ਤਰਨਤਾਰਨ, ਅੰਬਾਲਾ 'ਚ ਕਈ ਥਾਵਾਂ 'ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ।
ਮਿਲੀ ਜਾਣਕਾਰੀ ਮੁਤਾਬਿਕ ਬੇਸ਼ੱਕ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸਕੂਲਾਂ ਦੇ ਵਿੱਚ ਛੁੱਟੀਆਂ ਦੇ ਵਿੱਚ ਵਾਧਾ ਕੀਤਾ ਗਿਆ ਹੈ ਪਰ ਪੰਜਾਬ ਦੇ ਸਾਰੇ ਸਹਿਕਾਰੀ ਅਤੇ ਪ੍ਰਾਈਵੇਟ ਸਕੂਲ ਕੱਲ੍ਹ ਤੋਂ ਖੁੱਲ੍ਹਣ ਜਾ ਰਹੇ ਹਨ। ਜੇਕਰ ਠੰਢ ਦੇ ਵਿੱਚ ਇਸੇ ਤਰੀਕੇ ਨਾਲ ਵਾਧਾ ਹੁੰਦਾ ਰਿਹਾ ਤਾਂ ਹੋ ਸਕਦਾ ਹੈ ਕਿ ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੀ ਛੁੱਟੀਆਂ ਦਾ ਐਲਾਨ ਹੋ ਸਕਦਾ ਪਰ ਜੇਕਰ ਗੱਲ ਕਰੀਏ ਤਾਂ ਠੰਢ ਨੇ ਮੁੜ ਤੋਂ ਲੋਕਾਂ ਨੂੰ ਠਾਰ ਕੇ ਰੱਖਿਆ ਹੋਇਆ ਹੈ।