ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਜੋੜਮੇਲ ਸ਼ੁਰੂ, ਵੱਡੀ ਗਿਣਤੀ 'ਚ ਸੰਗਤ ਹੋਈ ਨਤਮਸਤਕ

ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਜੋੜਮੇਲ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਸ਼ੁਰੂ ਹੋ ਚੁੱਕਾ ਹੈ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤ ਨਤਮਸਤਕ ਹੋਈ।

By  Ravinder Singh December 26th 2022 02:03 PM

ਫ਼ਤਿਹਗੜ੍ਹ ਸਾਹਿਬ : ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫਤਿਹ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਸਮਰਪਿਤ ਫ਼ਤਿਹਗੜ੍ਹ ਸਾਹਿਬ ਵਿਖੇ 318ਵੇਂ ਸਾਲਾਨਾ ਸ਼ਹੀਦੀ ਜੋੜ ਮੇਲ ਦੀ ਸ਼ੁਰੂਆਤ ਅੱਜ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ ਨਾਲ ਹੋ ਚੁੱਕੀ ਹੈ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤ ਨਤਮਸਤਕ ਹੋਈ।


ਗੁਰਦੁਆਰਾ ਫਤਹਿਗੜ੍ਹ ਸਾਹਿਬ ਦੇ ਨਾਲ-2 ਗੁਰਦੁਆਰਾ ਭੋਰਾ ਸਾਹਿਬ, ਗੁਰਦੁਆਰਾ ਬੁਰਜ ਮਾਤਾ ਗੁਜਰੀ ਜੀ, ਗੁਰਦੁਆਰਾ ਬਿਬਾਨ ਗੜ੍ਹ, ਗੁ: ਥੜਾ ਸਾਹਿਬ ਪਾਤਸ਼ਾਹੀ ਛੇਵੀਂ, ਗੁ. ਸ਼ਹੀਦ ਗੰਜ ਤੇ ਗੁ. ਜੋਤੀ ਸਰੂਪ ਆਦਿ ਇਤਿਹਾਸਕ ਅਸਥਾਨ ਹਨ। ਸ਼ਹੀਦੀ ਸਭਾ ਦੌਰਾਨ ਜਿਥੇ ਵੱਡੀ ਗਿਣਤੀ ਵਿਚ ਸੰਗਤ ਨਤਮਸਤਕ ਹੁੰਦੀ ਹੈ। ਸੰਗਤ ਲਈ ਵੱਖ-ਵੱਖ ਥਾਈਂ ਲੰਗਰ ਲਗਾਏ ਗਏ ਹਨ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤਰਿੰਗ ਕਮੇਟੀ ਮੈਂਬਰ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਤੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਕਿਹਾ ਕਿ ਮਹਾਨ ਸ਼ਹੀਦੀ ਨੂੰ ਸਮਰਪਿਤ ਫ਼ਤਿਹਗੜ੍ਹ ਸਾਹਿਬ ਵਿਖੇ ਅੱਜ ਤੋਂ ਸ਼ਹੀਦੀ ਜੋੜ ਮੇਲ ਸ਼ੁਰੂ ਹੋ ਗਿਆ ਹੈ। ਇਸ ਦੌਰਾਨ ਸ਼ਹੀਦਾ ਨੂੰ ਨਤਮਸਤਕ ਹੋਣ ਲਈ ਲੱਖਾਂ ਦੀ ਗਿਣਤੀ ਵਿੱਚ ਫ਼ਤਿਹਗੜ੍ਹ ਸਾਹਿਬ ਪੁੱਜਦੀਆਂ ਹਨ।

ਇਹ ਵੀ ਪੜ੍ਹੋ : ਸੂਬੇ ਦੇ ਇਸ ਪਿੰਡ ਦੀ ਪੰਚਾਇਤ ਦੀ ਪਹਿਲਕਦਮੀ, ਨਸ਼ੀਲੇ ਪਦਾਰਥ ਵੇਚਣ 'ਤੇ ਲਗਾਈ ਰੋਕ

ਬਾਬਾ ਜੋਰਾਵਰ ਸਿੰਘ 9 ਸਾਲ, ਬਾਬਾ ਫਤਿਹ ਸਿੰਘ 7 ਸਾਲ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ ਫਤਹਿਗੜ੍ਹ ਸਾਹਿਬ ਵਿਖੇ ਹਰ ਸਾਲ ਤਿੰਨ ਦਿਨ ਸ਼ਹੀਦੀ ਸਭਾ ਹੁੰਦੀ ਹੈ। ਇਸ ਸਬੰਧੀ ਗੁਰਦੁਆਰਾ ਫਤਿਹਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ ਦੱਸਦੇ ਹਨ ਕਿ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਦੋਵੇਂ ਛੋਟੇ ਸਾਹਿਬਜ਼ਾਦਿਆਂ ਨੂੰ ਸੂਬਾ ਸਰਹਿੰਦ ਨੇ ਜਿੱਥੇ ਜਿੰਦਾਂ ਨੀਂਹਾਂ ਵਿੱਚ ਚਿਣਵਾਇਆ ਗਈਆਂ ਸਨ। ਉਸ ਸਥਾਨ ਉੱਤੇ ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਸੁਸ਼ੋਭਿਤ ਹੈ। ਇਥੇ ਲੱਖਾਂ ਦੀ ਗਿਣਤੀ ਵਿਚ ਸੰਗਤ ਦੇ ਪੁੱਜਣ ਦੀ ਉਮੀਦ ਹੈ।

Related Post