ਖੰਨਾ 'ਚ ਕਾਂਗਰਸ ਨੇ ਖੋਲ੍ਹਿਆ ਮੁੱਖ ਚੋਣ ਦਫ਼ਤਰ, ਡਾ. ਅਮਰ ਸਿੰਘ ਨੇ ਕਿਹਾ- ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕਰਾਂਗੇ

ਡਾ. ਅਮਰ ਸਿੰਘ ਨੇ ਕਿਹਾ ਕਿ ਮੁਲਖ ਸਿਰਫ ਤੇ ਸਿਰਫ ਕਾਂਗਰਸ ਪਾਰਟੀ ਦੇ ਹੱਥਾਂ ਵਿੱਚ ਸੁਰੱਖਿਅਤ ਹੈ ਜਦੋਂ ਕਿ ਭਾਜਪਾ ਸਰਕਾਰ ਨੇ ਤਾਂ ਮੁਲਖ ਨੂੰ ਕਾਰਪੋਰੇਟ ਘਰਾਣਿਆਂ ਅੱਗੇ ਗਿਰਵੀ ਰੱਖ ਦਿੱਤਾ ਹੈ, ਜੋ ਆਪਣੀ ਮਰਜੀ ਨਾਲ ਦੇਸ਼ ਦੇ ਵੱਡੇ ਫੈਸਲੇ ਲੈਂਦੇ ਹਨ।

By  KRISHAN KUMAR SHARMA May 3rd 2024 06:08 PM -- Updated: May 3rd 2024 06:10 PM

ਖੰਨਾ: ਲੋਕ ਸਭਾ ਹਲਕਾ ਸ਼੍ਰੀ ਫਤਿਹਗੜ੍ਹ ਸਾਹਿਬ ਤੋਂ ਕਾਂਗਰਸ ਦੇ ਉਮੀਦਵਾਰ (Congress Candidate) ਡਾ. ਅਮਰ ਸਿੰਘ (Dr. Amar Singh) ਨੇ ਕਿਹਾ ਕਿ ਮੁਲਖ ਸਿਰਫ ਤੇ ਸਿਰਫ ਕਾਂਗਰਸ ਪਾਰਟੀ ਦੇ ਹੱਥਾਂ ਵਿੱਚ ਸੁਰੱਖਿਅਤ ਹੈ ਜਦੋਂ ਕਿ ਭਾਜਪਾ ਸਰਕਾਰ ਨੇ ਤਾਂ ਮੁਲਖ ਨੂੰ ਕਾਰਪੋਰੇਟ ਘਰਾਣਿਆਂ ਅੱਗੇ ਗਿਰਵੀ ਰੱਖ ਦਿੱਤਾ ਹੈ, ਜੋ ਆਪਣੀ ਮਰਜੀ ਨਾਲ ਦੇਸ਼ ਦੇ ਵੱਡੇ ਫੈਸਲੇ ਲੈਂਦੇ ਹਨ। ਉਹ ਅੱਜ ਇੱਥੇ ਕਾਂਗਰਸ ਪਾਰਟੀ ਦੇ ਮੁੱਖ ਚੋਣ ਦਫ਼ਤਰ ਦੇ ਉਦਘਾਟਨੀ ਸਮਾਰੋਹ ਮੌਕੇ ਸੰਬੋਧਨ ਕਰ ਰਹੇ ਸਨ।

ਡਾ. ਅਮਰ ਸਿੰਘ ਨੇ ਇਸ ਮੌਕੇ ਲੋਕਾਂ ਨਾਲ ਆਪਣੀ ਜ਼ਿੰਦਗੀਂ ਦੇ ਬਤੌਰ ਪ੍ਰਸ਼ਾਸਨਿਕ ਅਧਿਕਾਰੀ ਤਜ਼ਰਬੇ ਸਾਂਝੇ ਕਰਦਿਆ ਕਿਹਾ ਕਿ ਉਨ੍ਹਾਂ ਨੂੰ ਦੇਸ਼ ਦੇ ਕਈ ਰਾਜਾਂ ਵਿੱਚ ਜ਼ਿਲ੍ਹਾ ਡਿਪਟੀ ਕਮਿਸ਼ਨਰ ਕੰਮ ਕਰਨ ਦਾ ਮੌਕਾ ਮਿਲਿਆ ਅਤੇ ਉਹ ਇੱਕ ਮੁੱਖ ਮੰਤਰੀਂ ਦੇ ਪ੍ਰਿੰਸੀਪਲ ਸਕੱਤਰ ਅਤੇ ਕੇਂਦਰ ਸਰਕਾਰ ਵਿੱਚ ਸਨਮਾਨਜਨਕ ਅਹੁਦਿਆਂ ਉਤੇ ਰਹੇ ਹਨ ਜਿਸ ਕਾਰਣ ਕੇਂਦਰ ਤੇ ਰਾਜ ਸਰਕਾਰਾਂ ਦੇ ਕੰਮਾਂ ਤੋਂ ਭਲੀ ਭਾਂਤ ਜਾਣੂ ਹਨ।  ਸਰਕਾਰਾਂ ਵਿੱਚ ਵਿਚਰਦਿਆਂ ਉਨ੍ਹਾਂ ਇਹ ਗੱਲ ਦਿਲੋ ਮਹਿਸੂਸ ਕੀਤੀ ਹੈ ਕਿ ਮੁਲਖ ਦੀ ਵਾਂਗਡੋਰ ਕੇਵਲ ਤੇ ਕੇਵਲ ਕਾਂਗਰਸ ਪਾਰਟੀ ਦੇ ਹੱਥਾਂ ਵਿੱਚ ਹੀ ਹੋਣੀ ਚਾਹੀਦੀ ਹੈ ਜਿਹੜੀ ਮੁਲਖ ਨੂੰ ਤਰੱਕੀ ਦੀਆਂ ਲੀਹਾਂ ਉਤੇ ਲੈਕੇ ਜਾ ਸਕੇ। ਦੇਸ਼ ਦੀ ਬਿਹਤਰੀ ਲਈ ਸਿਰਫ ਕਾਂਗਰਸ ਪਾਰਟੀ ਨੇ ਹੀ ਅਹਿਮ ਕਦਮ ਚੁੱਕੇ ਹਨ।

ਉਨ੍ਹਾਂ ਭਾਜਪਾ ਦੇ ਦੋਸ਼ ਲਾਇਆ ਕਿ ਮੋਦੀ ਦੀ ਅਗਵਾਈ ਹੇਠਲੀ ਸਰਕਾਰ ਨੇ ਮੁਲਖ ਨੂੰ ਸਿਰਫ ਤੇ ਸਿਰਫ ਬਰਬਾਦੀ, ਕੰਗਾਲੀ ਅਤੇ ਆਰਥਿਕ ਲੁੱਟ ਦਿੱਤੀ ਹੈ ਜਦੋਂ ਕਿ ਕਾਂਗਰਸ ਸਰਕਾਰ ਵੇਲੇ ਪੂਰੇ ਮੁਲਖ ਵਿੱਚ ਵਿਕਾਸ ਦੀ ਕ੍ਰਾਂਤੀ ਆਈ ਸੀ। ਉਨ੍ਹਾਂ ਕਿਹਾ ਕਿ ਮੋਦੀ ਜਿਹੜੇ ਮੁੱਦਿਆਂ ਨੂੰ ਲੈਕੇ ਚੋਣ ਲੜ੍ਹ ਰਿਹਾ ਹੈ ਅਸਲ ਵਿੱਚ ਉਹ ਮੁੱਦੇ ਆਮ ਲੋਕਾਂ ਨੂੰ ਭਰਮਾਉਣ ਦਾ ਜਰੀਆ ਹਨ ਜਦੋਂ ਕਿ ਲੋਕਾਂ ਦੀ ਬਿਹਤਰੀ ਲਈ ਕੁੱਝ ਵੀ ਨਹੀਂ।

ਡਾ. ਅਮਰ ਸਿੰਘ ਨੇ ਲੋਕਾਂ ਨੂੰ ਕਾਂਗਰਸ ਪਾਰਟੀ ਦਾ ਸਾਥ ਦੇਣ ਦੀ ਗੱਲ ਕਰਦਿਆਂ ਕਿਹਾ ਕਿ ਮੁਲਖ ਵਿੱਚ ਇੰਡੀਆ ਗੱਠਜੋੜ ਦੀ ਸਰਕਾਰ ਬਣਨ ਜਾ ਰਹੀ ਹੈ ਜਿਸ ਲਈ ਲੋਕਾਂ ਦੇ ਸਾਥ ਦੀ ਲੋੜ ਹੈ। ਸੋ ਆਪਣਾ ਇੱਕੋ ਇੱਕ ਕੀਮਤੀ ਵੋਟ ਪਾ ਕੇ ਕਾਂਗਰਸ ਪਾਰਟੀ ਨੂੰ ਸਫਲ ਬਣਾਇਆ ਜਾਵੇ। ਆਪਣੀ ਚੋਣ ਮੁਹਿੰਮ ਨੂੰ ਮਿਲ ਰਹੇ ਭਰਵੇਂ ਹੁੰਗਾਂਰੇ ਉਤੇ ਬੋਲਦਿਆਂ ਡਾ. ਅਮਰ ਸਿੰਘ ਨੇ ਕਿਹਾ ਕਿ ਕਾਂਗਰਸ ਪਾਰਟੀ ਤੇ ਉਨ੍ਹਾਂ ਵੱਲੋਂ ਹਲਕੇ ਦੇ ਲੋਕਾਂ ਨਾਲ ਕੀਤਾ ਇੱਕ ਇੱਕ ਵਾਅਦਾ ਪੁਗਾਇਆ ਜਾਵੇਗਾ ਅਤੇ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕੀਤੇ ਜਾਣਗੇ।

Related Post