Rahul Gandhi Membership: ਰਾਹੁਲ ਗਾਂਧੀ ਦੀ ਸੰਸਦ ’ਚ ਹੋਈ ਵਾਪਸੀ, ਨੋਟੀਫਿਕੇਸ਼ਨ ਜਾਰੀ, ਜਾਣੋ ਕੀ ਸੀ ਮਾਮਲਾ
ਕਾਂਗਰਸੀ ਆਗੂ ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਬਹਾਲ ਹੋ ਗਈ ਹੈ। 136 ਦਿਨਾਂ ਬਾਅਦ ਉਹ ਅੱਜ ਸੰਸਦ ਜਾਣਗੇ। ਦੱਸ ਦਈਏ ਕਿ ਮੋਦੀ ਸਰਨੇਮ ਮਾਮਲੇ 'ਚ 2 ਸਾਲ ਦੀ ਸਜ਼ਾ ਤੋਂ ਬਾਅਦ ਲੋਕਸਭਾ ਦੀ ਮੈਂਬਰਸ਼ਿਪ 24 ਮਾਰਚ ਨੂੰ ਚਲੀ ਗਈ ਸੀ।
Rahul Gandhi Membership: ਕਾਂਗਰਸੀ ਆਗੂ ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਬਹਾਲ ਹੋ ਗਈ ਹੈ। 136 ਦਿਨਾਂ ਬਾਅਦ ਉਹ ਅੱਜ ਸੰਸਦ ਜਾਣਗੇ।
ਦੱਸ ਦਈਏ ਕਿ ਮੋਦੀ ਸਰਨੇਮ ਮਾਮਲੇ 'ਚ 2 ਸਾਲ ਦੀ ਸਜ਼ਾ ਤੋਂ ਬਾਅਦ ਲੋਕਸਭਾ ਦੀ ਮੈਂਬਰਸ਼ਿਪ 24 ਮਾਰਚ ਨੂੰ ਚਲੀ ਗਈ ਸੀ। ਜਿਸ ਤੋਂ ਬਾਅਦ 4 ਅਗਸਤ ਨੂੰ ਸੁਪਰੀਮ ਕੋਰਟ ਨੇ ਸਜ਼ਾ 'ਤੇ ਰੋਕ ਲਗਾ ਦਿੱਤੀ ਸੀ। ਤਿੰਨ ਦਿਨ ਬਾਅਦ ਉਨ੍ਹਾਂ ਦੀ ਮੈਂਬਰਸ਼ਿਪ ਬਹਾਲ ਕਰ ਦਿੱਤੀ ਗਈ ਹੈ।
ਰਾਹੁਲ ਦੀ ਮੈਂਬਰਸ਼ਿਪ ਬਹਾਲ ਹੋਣ 'ਤੇ ਕਾਂਗਰਸੀ ਆਗੂਆਂ 'ਚ ਜਸ਼ਨ ਦਾ ਮਾਹੌਲ ਹੈ। ਦਿੱਲੀ ਸਥਿਤ ਕਾਂਗਰਸ ਹੈੱਡਕੁਆਰਟਰ ਵਿਖੇ ਵਰਕਰਾਂ ਨੇ ਗੀਤ ਗਾ ਕੇ ਅਤੇ ਨੱਚ ਕੇ ਇਸ ਫੈਸਲੇ ਦਾ ਜਸ਼ਨ ਮਨਾਇਆ। ਕਾਂਗਰਸ ਦੇ ਸੀਨੀਅਰ ਨੇਤਾ ਅਧੀਰ ਰੰਜਨ ਚੌਧਰੀ ਨੇ ਮਲਿਕਾਰਜੁਨ ਖੜਗੇ ਨੂੰ ਮਠਿਆਈ ਦੇ ਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ।
ਇਹ ਹੈ ਪੂਰਾ ਮਾਮਲਾ
ਕਾਬਿਲੇਗੌਰ ਹੈ ਕਿ ਮੋਦੀ ਸਰਨੇਮ ਨੂੰ ਲੈ ਕੇ ਜੰਗ ਲਗਭਗ ਪੰਜ ਸਾਲ ਪੁਰਾਣੀ ਹੈ। ਭਾਜਪਾ ਨੇਤਾ ਪੂਰਨੇਸ਼ ਮੋਦੀ ਨੇ ਰਾਹੁਲ ਗਾਂਧੀ ਖਿਲਾਫ ਇਹ ਮੋਰਚਾ ਖੋਲ੍ਹ ਦਿੱਤਾ ਹੈ। ਰਾਹੁਲ ਗਾਂਧੀ ਨੇ ਇੱਕ ਪ੍ਰੋਗਰਾਮ ਦੌਰਾਨ ਕਿਹਾ ਸੀ, "ਮੋਦੀ ਸਰਨੇਮ ਵਾਲੇ ਸਾਰੇ ਚੋਰ ਕਿਉਂ ਹਨ?" ਕਾਂਗਰਸ ਨੇਤਾ ਦੇ ਇਸ ਬਿਆਨ 'ਤੇ ਭਾਜਪਾ ਵਿਧਾਇਕ ਪੂਰਨੇਸ਼ ਮੋਦੀ ਨੇ ਰਾਹੁਲ 'ਤੇ ਮਾਣਹਾਨੀ ਦਾ ਕੇਸ ਦਰਜ ਕਰਵਾਇਆ ਹੈ। ਜਿਸ ਤੋਂ ਬਾਅਦ ਸੂਰਤ ਦੀ ਹੇਠਲੀ ਅਦਾਲਤ ਨੇ ਉਸ ਨੂੰ ਦੋਸ਼ੀ ਪਾਇਆ ਅਤੇ ਦੋ ਸਾਲ ਦੀ ਸਜ਼ਾ ਸੁਣਾਈ। ਦੋ ਸਾਲ ਦੀ ਸਜ਼ਾ ਕਾਰਨ ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਰੱਦ ਹੋ ਗਈ ਸੀ।