Punjab Bypolls Updates : ਕਾਂਗਰਸ ਨੇ ਨਵੇਂ ਚਿਹਰਿਆਂ ’ਤੇ ਖੇਡਿਆ ਦਾਅ, ਇਨ੍ਹਾਂ 2 ਸੀਟਾਂ 'ਤੇ ਸੰਸਦ ਮੈਂਬਰਾਂ ਦੀਆਂ ਪਤਨੀਆਂ ਨੂੰ ਉਤਾਰਿਆ ਮੈਦਾਨ ’ਚ
ਇਸੇ ਦੇ ਚੱਲਦੇ ਕਾਂਗਰਸ ਪਾਰਟੀ ਵੱਲੋਂ ਚਾਰ ਹਲਕਿਆਂ ’ਤੇ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਦੱਸ ਦਈਏ ਕਿ ਇਸ ਵਾਰ ਕਾਂਗਰਸ ਪਾਰਟੀ ਨਵੇਂ ਚਿਹਰਿਆਂ ’ਤੇ ਦਾਅ ਖੇਡ ਰਹੀ ਹੈ।
Punjab Bypolls Updates : ਪੰਜਾਬ ਦੀਆਂ ਜ਼ਿਮਨੀ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਪੂਰੀ ਤਰ੍ਹਾਂ ਨਾਲ ਭਖਿਆ ਹੋਇਆ ਹੈ। ਉੱਥੇ ਹੀ ਦੂਜੇ ਪਾਸੇ ਵੱਖ ਵੱਖ ਪਾਰਟੀਆਂ ਵੱਲੋਂ ਆਪਣੋ ਆਪਣੇ ਉਮੀਦਵਾਰਾਂ ਦਾ ਐਲਾਨ ਵੀ ਕੀਤਾ ਜਾ ਰਿਹਾ ਹੈ। ਇਸੇ ਦੇ ਚੱਲਦੇ ਕਾਂਗਰਸ ਪਾਰਟੀ ਵੱਲੋਂ ਚਾਰ ਹਲਕਿਆਂ ’ਤੇ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਦੱਸ ਦਈਏ ਕਿ ਇਸ ਵਾਰ ਕਾਂਗਰਸ ਪਾਰਟੀ ਨਵੇਂ ਚਿਹਰਿਆਂ ’ਤੇ ਦਾਅ ਖੇਡ ਰਹੀ ਹੈ।
ਕਾਂਗਰਸ ਪਾਰਟੀ ਨੇ ਡੇਰਾ ਬਾਬਾ ਨਾਨਕ ਤੋਂ ਜਤਿੰਦਰ ਕੌਰ ਨੂੰ ਟਿਕਟ ਦਿੱਤੀ ਹੈ। ਜਤਿੰਦਰ ਕੌਰ ਸਾਂਸਦ ਸੁਖਜਿੰਦਰ ਸਿੰਘ ਰੰਧਾਵਾ ਦੀ ਪਤਨੀ ਹੈ। ਉੱਥੇ ਹੀ ਗਿੱਦੜਬਾਹਾ ਤੋਂ ਅੰਮ੍ਰਿਤਾ ਵੜਿੰਗ ਨੂੰ ਉਮੀਦਵਾਰਾ ਐਲਾਨਿਆ ਗਿਆ ਹੈ। ਅੰਮ੍ਰਿਤਾ ਵੜਿੰਗ ਪੰਜਾਬ ਕਾਂਗਰਸ ਪਾਰਟੀ ਦੇ ਪ੍ਰਧਾਨ ਰਾਜਾ ਵੜਿੰਗ ਦੀ ਪਤਨੀ ਹਨ। ਜਦਕਿ ਬਰਨਾਲਾ ਸੀਟ ਤੋਂ ਕੁਲਦੀਪ ਸਿੰਘ ਢਿੱਲੋਂ ਨੂੰ ਮੈਦਾਨ ’ਚ ਉਤਾਰਿਆ ਗਿਆ ਹੈ। ਜਦਕਿ ਚੱਬੇਵਾਲ ਹਲਕੇ ਤੋਂ ਰਣਜੀਤ ਕੁਮਾਰ ਨੂੰ ਟਿਕਟ ਦਿੱਤੀ ਗਈ ਹੈ।
ਗਿੱਦੜਬਾਹਾ ਸੀਟ
ਦੱਸ ਦਈਏ ਕਿ ਗਿੱਦੜਬਾਹਾ ਤੋਂ ਪਹਿਲਾਂ ਹੀ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਵਿਧਾਇਕ ਸਨ। ਉਨ੍ਹਾਂ ਨੇ ਲੋਕ ਸਭਾ ਚੋਣਾਂ ਜਿੱਤਣ ਤੋਂ ਬਾਅਦ ਆਪਣੀ ਸੀਟ ਛੱਡ ਦਿੱਤੀ ਸੀ। ਹੁਣ ਕਾਂਗਰਸ ਨੇ ਉਨ੍ਹਾਂ ਦੀ ਪਤਨੀ ਅੰਮ੍ਰਿਤਾ ਵੜਿੰਗ ਨੂੰ ਮੈਦਾਨ 'ਚ ਉਤਾਰਿਆ ਹੈ। ਜੇਕਰ ਅੰਮ੍ਰਿਤਾ ਵੜਿੰਗ ਦੀ ਗੱਲ੍ਹ ਕੀਤੀ ਜਾਵੇ ਤਾਂ ਅੰਮ੍ਰਿਤਾ ਵੜਿੰਗ ਆਸਰਾ ਫਾਊਂਡੇਸ਼ਨ ਦੇ ਸੰਸਥਾਪਕ ਹਨ। ਇਹ ਇੱਕ ਐਨਜੀਓ ਹੈ ਜਿੱਥੇ ਉਨ੍ਹਾਂ ਵੱਲੋਂ ਲੋੜਵੰਦਾਂ ਦੀ ਸੇਵਾ ਕਰਦੀ ਹੈ ਅਤੇ ਮੁੱਖ ਤੌਰ 'ਤੇ ਇਸ ਐਨਜੀਓ ਵੱਲੋਂ ਸਿੱਖਿਆ ਅਤੇ ਸਿਹਤ ਸੰਭਾਲ ਖੇਤਰ 'ਤੇ ਧਿਆਨ ਕੇਂਦਰਿਤ ਕੀਤਾ ਜਾਂਦਾ ਹੈ।
ਇਸੇ ਆਸਰਾ ਫਾਊਂਡੇਸ਼ਨ ਦੇ ਅਧੀਨ ਹਾਲ ਹੀ ਵਿੱਚ ਅੱਖਾਂ ਦੀ ਜਾਂਚ ਕੈਂਪ ਲਗਾਇਆ ਗਿਆ ਸੀ ਅਤੇ ਲਗਭਗ 10,000 ਲੋਕਾਂ ਨੂੰ ਵੱਡੀ ਰਾਹਤ ਪ੍ਰਦਾਨ ਕੀਤੀ ਗਈ ਸੀ ਕਿਉਂਕਿ ਐਨਜੀਓ ਨੇ ਉਹਨਾਂ ਨੂੰ ਇਸ ਡਰਾਈਵ ਵਿੱਚ ਐਨਕਾਂ ਪ੍ਰਦਾਨ ਕੀਤੀਆਂ ਸਨ।
ਇਸੇ ਤਰ੍ਹਾਂ ਸੰਸਥਾ ਵੱਲੋਂ ਕੋਵਿਡ ਦੌਰਾਨ ਲੋੜਵੰਦਾਂ ਨੂੰ ਮੁਫਤ ਰਾਸ਼ਨ, ਬੱਚਿਆਂ ਨੂੰ ਸਵੈਟਰ ਅਤੇ ਸਕੂਲੀ ਵਰਦੀਆਂ ਮੁਹੱਈਆ ਕਰਵਾਈਆਂ ਗਈਆਂ ਅਤੇ ਐਨਜੀਓ ਵੱਲੋਂ ਕਈ ਹੋਰ ਸਮਾਜਿਕ ਉਪਰਾਲੇ ਲਗਾਤਾਰ ਕੀਤੇ ਜਾ ਰਹੇ ਹਨ। ਉੱਥੇ ਹੀ ਜੇਕਰ ਅੰਮ੍ਰਿਤਾ ਵੜਿੰਗ ਦੀ ਸਿੱਖਿਆ ਦੀ ਗੱਲ ਕੀਤੀ ਜਾਵੇ ਤਾਂ ਉਨ੍ਹਾਂ ਨੇ ਕੰਪਿਊਟਰ ਐਪਲੀਕੇਸ਼ਨ ’ਚ ਮਾਸਟਰ ਦੀ ਡਿਗਰੀ ਹਾਸਿਲ ਕੀਤੀ ਹੋਈ ਹੈ।
ਚੱਬੇਵਾਲ ਸੀਟ
ਉੱਥੇ ਹੀ ਚੱਬੇਵਾਲ ਸੀਟ ਤੋਂ ਕਾਂਗਰਸ ਨੇ ਰਣਜੀਤ ਸਿੰਘ ਨੂੰ ਟਿਕਟ ਦਿੱਤੀ ਹੈ। ਪੇਸ਼ੇ ਤੋਂ ਵਕੀਲ ਰਣਜੀਤ ਕੁਮਾਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਹੁਸ਼ਿਆਰਪੁਰ ਦੇ ਪ੍ਰਧਾਨ ਹਨ। ਰਣਜੀਤ ਨੇ ਬਸਪਾ ਦੀ ਟਿਕਟ 'ਤੇ ਵਿਧਾਨ ਸਭਾ ਚੋਣ ਲੜੀ ਸੀ। ਇਸ ਤੋਂ ਇਲਾਵਾ ਬਸਪਾ ਦੇ ਚੱਬੇਵਾਲ ਸੀਟ ਤੋਂ ਇੰਚਾਰਜ ਵੀ ਰਹਿ ਚੁੱਕੇ ਹਨ। ਦੱਸ ਦਈਏ ਕਿ ਰਣਜੀਤ ਕਰੀਬ ਇੱਕ ਹਫ਼ਤਾ ਪਹਿਲਾਂ ਚੰਡੀਗੜ੍ਹ ਵਿੱਚ ਸਾਬਕਾ ਮੰਤਰੀ ਸੁੰਦਰ ਸ਼ਿਆਮ ਅਰੋੜਾ ਰਾਹੀਂ ਗੁਪਤ ਰੂਪ ਵਿੱਚ ਕਾਂਗਰਸ ਵਿੱਚ ਸ਼ਾਮਲ ਹੋਏ ਸਨ।
ਬਰਨਾਲਾ ਸੀਟ
ਕਾਂਗਰਸ ਨੇ ਬਰਨਾਲਾ ਤੋਂ ਕੁਲਦੀਪ ਸਿੰਘ ਉਰਫ਼ ਕਾਲਾ ਢਿੱਲੋਂ ਨੂੰ ਉਮੀਦਵਾਰ ਬਣਾਇਆ ਹੈ। ਕਾਲਾ ਢਿੱਲੋਂ ਲੰਬੇ ਸਮੇਂ ਤੋਂ ਇਲਾਕੇ ਵਿੱਚ ਕਾਂਗਰਸ ਲਈ ਕੰਮ ਕਰ ਰਹੇ ਹਨ। ਇਸ ਸਮੇਂ ਉਹ ਬਰਨਾਲਾ ਕਾਂਗਰਸ ਦੇ ਪ੍ਰਧਾਨ ਵਜੋਂ ਸੇਵਾ ਨਿਭਾਅ ਰਹੇ ਸਨ। ਸੂਬਾ ਕਾਂਗਰਸ ਵਿੱਚ ਉਨ੍ਹਾਂ ਦਾ ਚੰਗਾ ਪ੍ਰਭਾਵ ਹੈ। ਉਹ ਬਰਨਾਲਾ ਬੱਸ ਆਪਰੇਟਰ ਯੂਨੀਅਨ ਦੇ ਪ੍ਰਧਾਨ ਵੀ ਹਨ। ਇਸ ਤੋਂ ਇਲਾਵਾ ਉਹ ਮਾਲਵਾ ਜ਼ੋਨ ਬੱਸ ਆਪਰੇਟਰ ਯੂਨੀਅਨ ਦੇ ਵੀ ਪ੍ਰਧਾਨ ਹਨ। ਜੇਕਰ ਉਨ੍ਹਾਂ ਦੀ ਸਿੱਖਿਆ ਦੀ ਗੱਲ ਕੀਤੀ ਜਾਵੇ ਤਾਂ ਉਹ ਦਸਵੀਂ ਜਮਾਤ ਪਾਸ ਹਨ।
ਡੇਰਾ ਬਾਬਾ ਨਾਨਕ ਸੀਟ
ਇਸ ਤੋਂ ਪਹਿਲਾਂ ਸੁਖਜਿੰਦਰ ਰੰਧਾਵਾ ਖੁਦ ਡੇਰਾ ਬਾਬਾ ਨਾਨਕ ਸੀਟ ਤੋਂ ਵਿਧਾਇਕ ਸਨ। ਉਨ੍ਹਾਂ ਨੇ ਸੰਸਦ ਮੈਂਬਰ ਬਣਨ ਤੋਂ ਬਾਅਦ ਆਪਣਾ ਅਹੁਦਾ ਛੱਡ ਦਿੱਤਾ ਸੀ। ਹੁਣ ਕਾਂਗਰਸ ਨੇ ਉਪ ਚੋਣਾਂ ਵਿੱਚ ਉਨ੍ਹਾਂ ਦੀ ਪਤਨੀ ਜਤਿੰਦਰ ਕੌਰ ਨੂੰ ਟਿਕਟ ਦਿੱਤੀ ਹੈ। ਜਤਿੰਦਰ ਕੌਰ ਰੰਧਾਵਾ ਗੁਰੂ ਨਾਨਕ ਕਾਲਜ ਜਿਲ੍ਹਾ ਮੁਕਤਸਰ ਤੋਂ ਗ੍ਰੇਜੁਏਟ ਹਨ। ਉਹ ਪਿਛਲੇ 15 ਸਾਲਾਂ ਤੋਂ ਡੇਰਾ ਬਾਬਾ ਨਾਨਕ ਹਲਕੇ ਨੂੰ ਸੰਭਾਲਣ ਦਾ ਕੰਮ ਕਰ ਰਹੇ ਹਨ।
ਇਹ ਵੀ ਪੜ੍ਹੋ : PRTC and PUNBUS Strike : ਪੰਜਾਬ ’ਚ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ, ਸੂਬੇ ਭਰ ’ਚ ਬੱਸਾਂ ਰਹਿਣਗੀਆਂ ਬੰਦ