Gurdaspur: ਰਾਹੁਲ ਗਾਂਧੀ ਦੀ ਮੈਂਬਰਸ਼ਿਪ ਰੱਦ ਹੋਣ ਤੋਂ ਬਾਅਦ ਕਾਂਗਰਸੀ ਵਰਕਰਾਂ ਨੇ ਕੇਂਦਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ

ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਮੈਂਬਰਸ਼ਿਪ ਰੱਦ ਹੋਣ ਤੋਂ ਬਾਅਦ ਕਾਂਗਰਸੀ ਵਰਕਰਾਂ ਅਤੇ ਆਗੂਆਂ ਨੇ ਗੁਰਦਾਸਪੁਰ ਵਿੱਚ ਰੋਸ ਪ੍ਰਦਰਸ਼ਨ ਕੀਤਾ।

By  Aarti March 26th 2023 03:06 PM -- Updated: March 26th 2023 03:07 PM

ਰਵੀਬਖਸ਼ ਸਿੰਘ ਅਰਸ਼ੀ (ਗੁਰਦਾਸਪੁਰ, 26 ਮਾਰਚ):  ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਲੋਕ ਸਭਾ ਦੀ ਮੈਂਬਰਸ਼ਿਪ ਰੱਦ ਹੋਣ ਤੋਂ ਬਾਅਦ ਭਾਰਤ ਵਿੱਚ ਕਾਂਗਰਸ ਵੱਲੋਂ ਇਸ ਦੀ ਨਿੰਦਾ ਕੀਤੀ ਜਾ ਰਹੀ ਹੈ ਅਤੇ ਲੋਕ ਸਭਾ ਵਿੱਚ ਲੋਕਤੰਤਰ ਦਾ ਘਾਣ ਹੋਣ ਦੇ ਬਿਆਨ ਦਿੱਤੇ ਜਾ ਰਹੇ ਹਨ ਜਿਸ ਦੇ ਚਲਦੇ ਗੁਰਦਾਸਪੁਰ ਵਿੱਚ ਕਾਂਗਰਸ ਵੱਲੋਂ ਕੇਂਦਰ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ ਜਿਸ ਵਿੱਚ ਗੁਰਦਾਸਪੁਰ ਤੋਂ ਕਾਂਗਰਸੀ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਕਾਂਗਰਸੀ ਵਰਕਰਾਂ ਅਤੇ ਕਾਂਗਰਸੀ ਨੇਤਾ ਨੇ ਵੱਧ ਚੜ ਕੇ ਹਿੱਸਾ ਲਿਆ। 

ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੁਰਦਾਸਪੁਰ ਤੋਂ ਕਾਂਗਰਸੀ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਕਿਹਾ ਕਿ ਸ਼ਰੇਆਮ ਲੋਕ ਸਭਾ ਦੇ ਵਿੱਚ ਲੋਕਤੰਤਰ ਦਾ ਘਾਣ ਕੀਤਾ ਜਾ ਰਿਹਾ ਹੈ। ਅਜਿਹਾ ਹੀ ਹੁੰਦਾ ਰਿਹਾ ਤਾਂ ਆਉਣ ਵਾਲੇ ਸਮੇਂ ਵਿਚ ਚੋਣਾਂ ਦਾ ਸਿਸਟਮ ਵੀ ਪ੍ਰਭਾਵਿਤ ਹੋ ਸਕਦੀਆਂ ਹਨ। 

ਉਨਾਂ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਰਾਹੁਲ ਗਾਂਧੀ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਨਾਮ ਨਹੀਂ ਲਿਆ ਸਿਰਫ ਇਹੀ ਕਿਹਾ ਸੀ ਇਸ ਦੇਸ਼ ਨੂੰ ਕੁਝ ਕਾਰਪੋਰੇਟ ਘਰਾਨੇ ਚਲਾ ਰਹੇ ਹਨ ਜੋ ਦੇਸ਼ ਦਾ ਪੈਸਾ ਲੁੱਟ ਕੇ ਵਿਦੇਸ਼ ਚਲੇ ਗਏ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਵੱਲੋਂ ਕੱਢੀ ਗਈ ਭਾਰਤ ਜੁੜੇ ਯਾਤਰਾ ਤੋਂ ਬੁਖਲਾਕੇ ਕੇਂਦਰ ਸਰਕਾਰ ਵੱਲੋਂ ਅਜਿਹੇ ਹੱਥਕੰਡੇ ਅਪਣਾਏ ਜਾ ਰਹੇ ਹਨ। ਉਹਨਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਇਸ ਸਤਿਆਗ੍ਰਹਿ ਨੂੰ ਹੋਰ ਤੇਜ਼ ਕੀਤਾ ਜਾਵੇਗਾ ਤਾਂ ਜੋ ਦੇਸ਼ ਦੇ ਲੋਕਤੰਤਰ ਨੂੰ ਬਚਾਇਆ ਜਾ ਸਕੇ। 

ਇਹ ਵੀ ਪੜ੍ਹੋ: Congress Maun Vrat: ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਰੱਦ ਹੋਣ ’ਤੇ ਵਿਰੋਧ,ਪੰਜਾਬ ’ਚ ਮੌਨ ਵਰਤ ’ਤੇ ਬੈਠੀ ਕਾਂਗਰਸ

Related Post