ਰਿਸ਼ਵਤ ਲੈਣ ਦੇ ਮਾਮਲੇ ਵਿੱਚ ਕਾਂਸਟੇਬਲ ਰੰਗੇ ਹੱਥੀਂ ਕਾਬੂ; ਜਾਣੋ ਪੂਰਾ ਮਾਮਲਾ
ਬਠਿੰਡਾ: ਪੰਜਾਬ ਵਿਜੀਲੈਂਸ ਨੇ ਥਾਣਾ ਤਲਵੰਡੀ ਸਾਬੋ ਵਿਖੇ ਤਾਇਨਾਤ ਇੱਕ ਹੌਲਦਾਰ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਕਾਬੂ ਕੀਤਾ ਕਾਂਸਟੇਬਲ ਆਪਣੀ ਕਾਰ ਵਿੱਚ ਭੱਜ ਗਿਆ ਸੀ ਤਾਂ ਵਿਜੀਲੈਂਸ ਨੇ ਪਿੱਛਾ ਕਰਕੇ ਉਸ ਨੂੰ ਕਾਬੂ ਕਰ ਲਿਆ। ਇਸ ਦੌਰਾਨ ਉਕਤ ਕਾਂਸਟੇਬਲ ਦੀ ਗੱਡੀ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾ ਗਈ। ਵਿਜੀਲੈਂਸ ਨੇ ਮੁਲਜ਼ਮਾਂ ਕੋਲੋਂ 5000 ਹਜ਼ਾਰ ਰੁਪਏ ਬਰਾਮਦ ਕੀਤੇ ਹਨ। ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਵਿਜੀਲੈਂਸ ਅਨੁਸਾਰ ਕਰਜ਼ਾ ਏਜੰਟ ਵੱਲੋਂ ਦਿੱਤੀ ਸ਼ਿਕਾਇਤ ਨੂੰ ਰੱਦ ਕਰਵਾਉਣ ਬਦਲੇ 10,000 ਰੁਪਏ ਦੀ ਮੰਗ ਕੀਤੀ ਗਈ ਸੀ। ਮੁਲਜ਼ਮ ਕਾਂਸਟੇਬਲ ਲਖਵੀਰ ਸਿੰਘ 5000 ਰੁਪਏ ਦੀ ਪਹਿਲੀ ਕਿਸ਼ਤ ਲੈਣ ਆਇਆ ਸੀ। ਜਿਸ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇੰਸਪੈਕਟਰ ਅਮਨਦੀਪ ਸਿੰਘ ਦੀ ਅਗਵਾਈ ਹੇਠ ਵਿਜੀਲੈਂਸ ਟੀਮ ਨੇ ਉਕਤ ਮੁਲਜ਼ਮਾਂ ਨੂੰ ਕਾਬੂ ਕਰ ਲਿਆ। ਵਿਜੀਲੈਂਸ ਅਨੁਸਾਰ ਏ.ਐੱਸ.ਆਈ ਜਗਰੂਪ ਸਿੰਘ ਦੀ ਗ੍ਰਿਫ਼ਤਾਰੀ ਹੋਣੀ ਬਾਕੀ ਹੈ। ਜੋ ਆਪਣੇ ਸਾਥੀ ਦੀ ਗ੍ਰਿਫ਼ਤਾਰੀ ਦੀ ਸੂਚਨਾ ਮਿਲਦੇ ਹੀ ਫ਼ਰਾਰ ਹੋ ਗਿਆ ਸੀ।