Benefits of Cheese: ਹੱਡੀਆਂ ਨੂੰ ਮਜ਼ਬੂਤ ਬਣਾਈ ਰੱਖਣ 'ਚ ਲਾਹੇਵੰਦ ਚੀਜ ਦਾ ਸੇਵਨ, ਜਾਣੋ ਹੋਰ ਕੀ ਹਨ ਫਾਇਦੇ

By  Aarti September 19th 2023 03:31 PM -- Updated: September 19th 2023 03:38 PM

Benefits of Cheese: ਸਾਡੇ 'ਚੋ ਬਹੁਤ ਸਾਰੇ ਲੋਕ ਚੀਜ ਖਾਣਾ ਪਸੰਦ ਕਰਦੇ ਹਨ। ਪੀਜ਼ਾ ਹੋਵੇ ਜਾਂ ਸੈਂਡਵਿਚ, ਲੋਕ ਇਸ ਨੂੰ ਬੜੇ ਚਾਅ ਨਾਲ ਖਾਂਦੇ ਹਨ। ਇਹ ਪਕਵਾਨਾਂ ਦਾ ਸਵਾਦ ਵਧਾਉਣ ਦੇ ਨਾਲ-ਨਾਲ ਸਿਹਤ ਲਈ ਵੀ ਬਹੁਤ ਫਾਇਦੇਮੰਦ ਹੁੰਦਾ ਹੈ। ਜੇਕਰ ਤੁਸੀਂ ਵੀ ਉਨ੍ਹਾਂ ਲੋਕਾਂ 'ਚੋਂ ਹੋ ਜੋ ਅਕਸਰ ਸੋਚਦੇ ਹਨ ਕਿ ਇਸ ਨੂੰ ਖਾਣ ਨਾਲ ਨੁਕਸਾਨ ਹੀ ਹੋਵੇਗਾ, ਤਾਂ ਤੁਸੀਂ ਗਲਤ ਹੋ।

ਹਾਲ ਹੀ ਵਿੱਚ ਪ੍ਰਕਾਸ਼ਿਤ ਇੱਕ ਅਧਿਐਨ ਵਿੱਚ ਚੀਜ ਦੇ ਫਾਇਦਿਆਂ ਬਾਰੇ ਨਵੀਆਂ ਗੱਲਾਂ ਸਾਹਮਣੇ ਆਈਆਂ ਹਨ। ਦਰਅਸਲ, ਮਲਟੀਡਿਸਿਪਲਿਨਰੀ ਡਿਜੀਟਲ ਪਬਲਿਸ਼ਿੰਗ ਇੰਸਟੀਚਿਊਟ (MDPI) ਦੇ ਨਿਊਟ੍ਰੀਐਂਟਸ ਜਰਨਲ ਵਿੱਚ ਪ੍ਰਕਾਸ਼ਿਤ ਇੱਕ ਅਧਿਐਨ ਦੇ ਅਨੁਸਾਰ, ਰੋਜ਼ਾਨਾ ਚੀਜ ਖਾਣ ਨਾਲ ਬੁਢਾਪੇ ਵਿੱਚ ਬੋਧਾਤਮਕ ਸਿਹਤ ਨੂੰ ਸੁਧਾਰਨ ਵਿੱਚ ਮਦਦ ਮਿਲਦੀ ਹੈ। ਤਾਂ ਆਓ ਜਾਣਦੇ ਹਾਂ ਚੀਜ ਖਾਣ ਦੇ ਹੋਰ ਫਾਇਦਿਆਂ ਬਾਰੇ

ਬਲੱਡ ਪ੍ਰੈਸ਼ਰ ਨੂੰ ਘਟਾਉਣ 'ਚ ਮਦਦਗਾਰ : 

ਮੈਡੀਕਲ ਨਿਊਜ਼ ਟੂਡੇ ਦੇ ਅਨੁਸਾਰ ਜੋ ਲੋਕ ਨਿਯਮਿਤ ਤੌਰ 'ਤੇ ਚੀਜ ਖਾਂਦੇ ਹਨ, ਉਨ੍ਹਾਂ ਦਾ ਬਲੱਡ ਪ੍ਰੈਸ਼ਰ ਘੱਟ ਹੁੰਦਾ ਹੈ। ਇਸ 'ਚ ਕੈਲਸ਼ੀਅਮ ਦੀ ਚੰਗੀ ਮਾਤਰਾ ਪਾਈ ਜਾਂਦੀ ਹੈ, ਜੋ ਬਲੱਡ ਪ੍ਰੈਸ਼ਰ ਨੂੰ ਘੱਟ ਕਰਨ 'ਚ ਮਦਦ ਕਰ ਸਕਦੀ ਹੈ। ਅਜਿਹੇ 'ਚ ਹਾਈ ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਲਈ ਚੀਜ ਬਹੁਤ ਫਾਇਦੇਮੰਦ ਹੁੰਦਾ ਹੈ।

ਘਟ ਮਾਈਕ੍ਰੋਬਾਇਓਟਾ ਅਤੇ ਕੋਲੇਸਟ੍ਰੋਲ : 

ਚੀਜ ਸਿਹਤਮੰਦ ਅੰਤੜੀਆਂ ਦੇ ਬੈਕਟੀਰੀਆ ਨੂੰ ਉਤਸ਼ਾਹਿਤ ਕਰਨ ਵਿੱਚ ਮਦਦ ਕਰ ਸਕਦਾ ਹੈ। 2015 ਵਿੱਚ ਪ੍ਰਕਾਸ਼ਿਤ ਇੱਕ ਛੋਟੇ ਅਧਿਐਨ ਦੇ ਅਨੁਸਾਰ, ਇਸਦਾ ਖੂਨ ਦੇ ਕੋਲੇਸਟ੍ਰੋਲ ਦੇ ਪੱਧਰਾਂ 'ਤੇ ਵੀ ਸਕਾਰਾਤਮਕ ਪ੍ਰਭਾਵ ਹੋ ਸਕਦਾ ਹੈ।

ਹੱਡੀਆਂ ਨੂੰ ਮਜ਼ਬੂਤ ਬਣਾਉਣ 'ਚ ਮਦਦਗਾਰ : 

ਚੀਜ ਵਿੱਚ ਮੌਜੂਦ ਕੈਲਸ਼ੀਅਮ, ਪ੍ਰੋਟੀਨ, ਮੈਗਨੀਸ਼ੀਅਮ, ਜ਼ਿੰਕ ਅਤੇ ਵਿਟਾਮਿਨ ਏ, ਡੀ ਅਤੇ ਕੇ ਹੱਡੀਆਂ ਦੇ ਬਿਹਤਰ ਵਿਕਾਸ ਵਿੱਚ ਮਦਦ ਕਰਦੇ ਹਨ। ਇਹ ਸਿਹਤਮੰਦ ਹੱਡੀਆਂ ਨੂੰ ਉਤਸ਼ਾਹਿਤ ਕਰਨ ਅਤੇ ਬੱਚਿਆਂ ਅਤੇ ਨੌਜਵਾਨਾਂ ਵਿੱਚ ਓਸਟੀਓਪੋਰੋਸਿਸ ਦੀ ਰੋਕਥਾਮ ਵਿੱਚ ਵੀ ਕਾਰਗਰ ਸਾਬਤ ਹੋਵੇਗਾ।

ਦੰਦਾਂ ਨੂੰ ਸਿਹਤਮੰਦ ਰੱਖਣ ਲਈ ਫਾਇਦੇਮੰਦ : 

ਚੀਜ ਦੰਦਾਂ ਦੀ ਸਿਹਤ ਲਈ ਵੀ ਬਹੁਤ ਫਾਇਦੇਮੰਦ ਹੁੰਦਾ ਹੈ। ਦਰਅਸਲ, ਦੰਦਾਂ ਨੂੰ ਮਜ਼ਬੂਤ ​​ਅਤੇ ਸਿਹਤਮੰਦ ਬਣਾਉਣ ਵਿਚ ਕੈਲਸ਼ੀਅਮ ਅਹਿਮ ਭੂਮਿਕਾ ਨਿਭਾਉਂਦਾ ਹੈ ਅਤੇ ਪਨੀਰ ਕੈਲਸ਼ੀਅਮ ਦਾ ਚੰਗਾ ਸਰੋਤ ਹੈ। ਇਸ ਤੋਂ ਇਲਾਵਾ ਇਕ ਅਧਿਐਨ 'ਚ ਇਹ ਵੀ ਸਾਹਮਣੇ ਆਇਆ ਹੈ ਕਿ ਚੀਜ ਖਾਣ ਨਾਲ ਦੰਦਾਂ 'ਚ ਕੈਵਿਟੀਜ਼ ਤੋਂ ਸੁਰੱਖਿਆ ਮਿਲਦੀ ਹੈ।

ਭਾਰ ਘਟਾਉਣ ਲਈ ਫਾਇਦੇਮੰਦ : 

ਕਈ ਅਧਿਐਨਾਂ ਨੇ ਦਿਖਾਇਆ ਹੈ ਕਿ ਉੱਚ ਬਾਡੀ ਮਾਸ ਇੰਡੈਕਸ (BMI) ਵਾਲੇ ਵਿਅਕਤੀ ਵਿੱਚ ਕੈਲਸ਼ੀਅਮ ਦੇ ਪੱਧਰ ਘੱਟ ਹੋਣ ਦੀ ਸੰਭਾਵਨਾ ਵੱਧ ਹੁੰਦੀ ਹੈ। ਅਜਿਹੀ ਸਥਿਤੀ ਵਿੱਚ, ਕੈਲਸ਼ੀਅਮ ਦਾ ਇੱਕ ਚੰਗਾ ਸਰੋਤ ਹੋਣ ਦੇ ਨਾਤੇ, ਚੀਜ ਭਾਰ ਘਟਾਉਣ ਦੀ ਕੋਸ਼ਿਸ਼ ਕਰ ਰਹੇ ਲੋਕਾਂ ਲਈ ਫਾਇਦੇਮੰਦ ਹੋ ਸਕਦਾ ਹੈ।

ਡਿਸਕਲੇਮਰ : 

ਇਹ ਲੇਖ ਆਮ ਜਾਣਕਾਰੀ ਲਈ ਹੈ ਕੋਈ ਵੀ ਉਪਾਅ ਅਪਣਾਉਣ ਤੋਂ ਪਹਿਲਾਂ ਤੁਹਾਨੂੰ ਡਾਕਟਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ।

-ਲੇਖਕ ਸਚਿਨ ਜਿੰਦਲ ਦੇ ਸਹਿਯੋਗ ਨਾਲ

ਇਹ ਵੀ ਪੜ੍ਹੋ: Potassium Rich Foods: ਪੋਟਾਸ਼ੀਅਮ ਨਾਲ ਭਰਪੂਰ ਹਨ ਇਹ ਸੁਪਰਫੂਡ, ਸਰੀਰ ਨੂੰ ਦੇਣਗੇ ਇਹ ਲਾਭ

Related Post