Pineapple Benefits : ਕੈਂਸਰ ਤੋਂ ਬਚਾ ਸਕਦੈ ਇਹ ਖੱਟਾ-ਮਿੱਠਾ ਫਲ, ਰੋਜ਼ਾਨਾ ਖਾਣ ਨਾਲ ਕਈ ਸਮੱਸਿਆਵਾਂ ਹੋਣਗੀਆਂ ਦੂਰ

ਅਨਾਨਾਸ ਬਹੁਤ ਸਾਰੇ ਲੋਕਾਂ ਦਾ ਪਸੰਦੀਦਾ ਫਲ ਹੈ। ਬਹੁਤ ਸਾਰੇ ਲੋਕ ਇਸਦਾ ਮਿੱਠਾ ਅਤੇ ਖੱਟਾ ਸਵਾਦ ਪਸੰਦ ਕਰਦੇ ਹਨ। ਕੁਝ ਅਜਿਹੇ ਵੀ ਹਨ ਜੋ ਇਸ ਨੂੰ ਖਾਣ ਤੋਂ ਪਰਹੇਜ਼ ਕਰਦੇ ਹਨ ਜਾਂ ਇਸ ਨੂੰ ਕੱਟਣ ਦੀ ਪਰੇਸ਼ਾਨੀ ਕਾਰਨ ਨਹੀਂ ਖਾਂਦੇ। ਹਾਲਾਂਕਿ ਇਸ ਨੂੰ ਨਾ ਖਾਣ ਦੀ ਆਦਤ ਕਈ ਤਰੀਕਿਆਂ ਨਾਲ ਨੁਕਸਾਨਦੇਹ ਹੋ ਸਕਦੀ ਹੈ। ਅਜਿਹੇ 'ਚ ਜਾਣੋ ਰੋਜ਼ਾਨਾ ਅਨਾਨਾਸ ਖਾਣ ਦੇ ਫਾਇਦੇ।

By  Dhalwinder Sandhu September 18th 2024 10:59 AM

Pineapple Benefits : ਅਕਸਰ ਲੋਕ ਆਈਸਕ੍ਰੀਮ ਤੋਂ ਲੈ ਕੇ ਬਹੁਤ ਸਾਰੀਆਂ ਮਿਠਾਈਆਂ ਤੱਕ ਹਰ ਚੀਜ਼ 'ਚ ਅਨਾਨਾਸ ਦਾ ਮਿੱਠਾ ਅਤੇ ਖੱਟਾ ਸੁਆਦ ਪਸੰਦ ਕਰਦੇ ਹਨ। ਇਹ ਫਲ ਨਾ ਸਿਰਫ ਆਪਣੇ ਸਵਾਦ ਅਤੇ ਖੁਸ਼ਬੂ ਕਾਰਨ ਪਸੰਦ ਕੀਤਾ ਜਾਂਦਾ ਹੈ, ਸਗੋਂ ਇਸ ਦੇ ਸੇਵਨ ਨੂੰ ਸਿਹਤ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਕਿਉਂਕਿ ਇਸ 'ਚ ਭਰਪੂਰ ਮਾਤਰਾ 'ਚ ਵਿਟਾਮਿਨ ਸੀ, ਵਿਟਾਮਿਨ ਬੀ6, ਮੈਗਨੀਸ਼ੀਅਮ, ਪੋਟਾਸ਼ੀਅਮ, ਆਇਰਨ, ਰਿਬੋਫਲੇਵਿਨ, ਤਾਂਬਾ, ਪੋਟਾਸ਼ੀਅਮ ਅਤੇ ਫਾਈਬਰ ਪਾਇਆ ਜਾਂਦਾ ਹੈ। ਜੋ ਪਾਚਨ ਕਿਰਿਆ ਨੂੰ ਸੁਧਾਰਨ ਦੇ ਨਾਲ-ਨਾਲ ਕਈ ਸਿਹਤ ਸਮਸਿਆਵਾਂ ਨੂੰ ਦੂਰ ਕਰਨ 'ਚ ਮਦਦ ਕਰਦੇ ਹਨ। ਤਾਂ ਆਓ ਜਾਣਦੇ ਹਾਂ ਅਨਾਨਾਸ ਦਾ ਸੇਵਨ ਕਰਨ ਨਾਲ ਸਿਹਤ ਨੂੰ ਕੀ-ਕੀ ਫਾਇਦੇ ਹੁੰਦੇ ਹਨ?

ਇਮਿਊਨਿਟੀ ਵਧਾਉਣ 'ਚ ਮਦਦਗਾਰ : 

ਜੇਕਰ ਤੁਸੀਂ ਆਪਣੇ ਸਰੀਰ ਦੀ ਇਮਿਊਨਿਟੀ ਨੂੰ ਬਰਕਰਾਰ ਰੱਖਣਾ ਚਾਹੁੰਦੇ ਹੋ ਤਾਂ ਤੁਹਾਨੂੰ ਅਨਾਨਾਸ ਦਾ ਸੇਵਨ ਕਰਨਾ ਚਾਹੀਦਾ ਹੈ। ਕਿਉਂਕਿ ਇਸ 'ਚ ਭਰਪੂਰ ਮਾਤਰਾ 'ਚ ਵਿਟਾਮਿਨ ਸੀ ਪਾਇਆ ਜਾਂਦਾ ਹੈ, ਜੋ ਤੁਹਾਨੂੰ ਮੋਸਮੀ ਬਿਮਾਰੀਆਂ ਤੋਂ ਬਚਾਉਣ 'ਚ ਮਦਦ ਕਰਦਾ ਹੈ।

ਜੋੜਾਂ ਦੇ ਦਰਦ ਨੂੰ ਘਟਾਉਣ 'ਚ ਫਾਇਦੇਮੰਦ : 

ਤੁਸੀਂ ਅਨਾਨਾਸ ਦਾ ਸੇਵਨ ਕਰਕੇ ਵੀ ਜੋੜਾਂ ਦੇ ਦਰਦ ਅਤੇ ਓਸਟੀਓਪੋਰੋਸਿਸ ਤੋਂ ਰਾਹਤ ਪਾ ਸਕਦੇ ਹੋ। ਕਿਉਂਕਿ ਇਸ 'ਚ ਭਰਪੂਰ ਮਾਤਰਾ 'ਚ ਐਂਟੀ-ਇੰਫਲੇਮੇਟਰੀ ਅਤੇ ਦਰਦ ਘਟਾਉਣ ਵਾਲੇ ਗੁਣ ਪਾਏ ਜਾਣਦੇ ਹਨ, ਜੋ ਦਰਦ ਤੋਂ ਰਾਹਤ ਦਿਵਾਉਣ 'ਚ ਮਦਦ ਕਰਦੇ ਹਨ।

ਹੱਡੀਆਂ ਨੂੰ ਮਜ਼ਬੂਤ ​​ਬਣਾਉਣ 'ਚ ਮਦਦਗਾਰ :

ਜੇਕਰ ਤੁਸੀਂ ਆਪਣੀਆਂ ਹੱਡੀਆਂ ਨੂੰ ਸਿਹਤਮੰਦ ਅਤੇ ਮਜ਼ਬੂਤ ਬਣਾਈ ਰੱਖਣਾ ਚਾਹੁੰਦੇ ਹੋ ਤਾਂ ਤੁਹਾਨੂੰ ਅਨਾਨਾਸ ਦਾ ਸੇਵਨ ਜ਼ਰੂਰ ਕਰਨਾ ਚਾਹੀਦਾ ਹੈ। ਕਿਉਂਕਿ ਇਸ 'ਚ ਭਰਪੂਰ ਮਾਤਰਾ 'ਚ ਮੈਂਗਨੀਜ਼ ਅਤੇ ਕੈਲਸ਼ੀਅਮ ਪਾਇਆ ਜਾਂਦਾ ਹੈ, ਜੋ ਹੱਡੀਆਂ ਨਾਲ ਜੁੜੀਆਂ ਸਮਸਿਆਵਾਂ ਨੂੰ ਦੂਰ ਕਰਨ 'ਚ ਮਦਦ ਕਰਦੇ ਹਨ।

ਕੈਂਸਰ ਨੂੰ ਰੋਕਣ 'ਚ ਫਾਇਦੇਮੰਦ : 

ਮਾਹਿਰਾਂ ਮੁਤਾਬਕ ਜੋ ਲੋਕ ਸਿਗਰਟਨੋਸ਼ੀ ਅਤੇ ਤੰਬਾਕੂ ਦਾ ਸੇਵਨ ਕਰਦੇ ਹਨ ਉਨ੍ਹਾਂ ਨੂੰ ਅਨਾਨਾਸ ਦਾ ਸੇਵਨ ਜ਼ਰੂਰ ਕਰਨਾ ਚਾਹੀਦਾ ਹੈ। ਕਿਉਂਕਿ ਇਸ 'ਚ ਭਰਪੂਰ ਮਾਤਰਾ 'ਚ ਫਲੇਵੋਨੋਇਡਸ ਅਤੇ ਫੀਨੋਲਿਕ ਐਸਿਡ 'ਚ ਐਂਟੀ-ਆਕਸੀਡੈਂਟ ਗੁਣ ਪਾਏ ਜਾਣਦੇ ਹਨ, ਜੋ ਸੈੱਲਾਂ ਨੂੰ ਫ੍ਰੀ ਰੈਡੀਕਲ ਨੁਕਸਾਨ ਤੋਂ ਬਚਾਉਂਦੇ ਹਨ।

ਭਾਰ ਘਟਾਉਣ 'ਚ ਮਦਦਗਾਰ : 

ਜੇਕਰ ਤੁਸੀਂ ਆਪਣੇ ਵਧਦੇ ਭਾਰ ਤੋਂ ਪ੍ਰੇਸ਼ਾਨ ਹੋ ਅਤੇ ਭਾਰ ਘਟਾਉਣਾ ਚਾਹੁੰਦੇ ਹੋ ਤਾਂ ਤੁਹਾਨੂੰ ਅਨਾਨਾਸ ਦਾ ਸੇਵਨ ਜ਼ਰੂਰ ਕਰਨਾ ਚਾਹੀਦਾ ਹੈ। ਕਿਉਂਕਿ ਇਸ 'ਚ ਭਰਪੂਰ ਮਾਤਰਾ 'ਚ ਫਾਈਬਰ ਪਾਇਆ ਜਾਂਦਾ ਹੈ, ਜੋ ਪੇਟ ਨੂੰ ਲੰਬੇ ਸਮੇਂ ਤੱਕ ਭਰੀਆਂ ਰੱਖਣ 'ਚ ਮਦਦ ਕਰਦਾ ਹੈ।

ਦਿਲ ਨੂੰ ਸਿਹਤਮੰਦ ਰੱਖਣ 'ਚ ਫਾਇਦੇਮੰਦ : 

ਇੱਕ ਰਿਪੋਰਟ ਤੋਂ ਪਤਾ ਲੱਗਿਆ ਹੈ ਕਿ ਅਨਾਨਾਸ 'ਚ ਭਰਪੂਰ ਮਾਤਰਾ 'ਚ ਫਾਈਬਰ ਪਾਇਆ ਜਾਂਦਾ ਹੈ, ਜੋ ਕੋਲੈਸਟ੍ਰੋਲ ਦੀ ਮਾਤਰਾ ਨੂੰ ਘੱਟ ਕਰਕੇ ਦਿਲ ਨੂੰ ਸਿਹਤਮੰਦ ਰੱਖਣ 'ਚ ਮਦਦ ਕਰਦਾ ਹੈ। ਮਾਹਿਰਾਂ ਮੁਤਾਬਕ ਇਸ ਦੇ ਸੇਵਨ ਨਾਲ ਦਿਲ ਨਾਲ ਜੁੜੀਆਂ ਸਮੱਸਿਆ ਦਾ ਖਤਰਾ ਘੱਟ ਹੁੰਦਾ ਹੈ ਅਤੇ ਮੋਟਾਪੇ ਤੋਂ ਵੀ ਰਾਹਤ ਮਿਲਦੀ ਹੈ।

ਚਮੜੀ ਨੂੰ ਸਿਹਤਮੰਦ ਰੱਖਣ 'ਚ ਮਦਦਗਾਰ : 

ਅਨਾਨਾਸ ਦੇ ਜੂਸ 'ਚ ਭਰਪੂਰ ਮਾਤਰਾ 'ਚ ਵਿਟਾਮਿਨ ਸੀ ਅਤੇ ਬੀਟਾ ਕੈਰੋਟੀਨ ਪਾਇਆ ਜਾਂਦਾ ਹੈ। ਦਸ ਦਈਏ ਕਿ ਇਹ ਐਂਟੀਆਕਸੀਡੈਂਟ ਗੁਣ ਸਰੀਰ ਦੀਆਂ ਝੁਰੜੀਆਂ ਨੂੰ ਘਟਾਉਣ 'ਚ ਮਦਦ ਕਰਦੇ ਹਨ ਅਤੇ ਚਮੜੀ ਦੀ ਬਣਤਰ ਨੂੰ ਵੀ ਸੁਧਾਰਦੇ ਹਨ। ਇਹ ਧੁੱਪ ਅਤੇ ਪ੍ਰਦੂਸ਼ਣ ਕਾਰਨ ਚਮੜੀ ਨੂੰ ਹੋਣ ਵਾਲੇ ਨੁਕਸਾਨ ਨੂੰ ਵੀ ਘੱਟ ਕਰਦੇ ਹਨ।

(ਡਿਸਕਲੇਮਰ : ਇਹ ਲੇਖ ਆਮ ਜਾਣਕਾਰੀ ਲਈ ਹੈ ਕੋਈ ਵੀ ਉਪਾਅ ਅਪਣਾਉਣ ਤੋਂ ਪਹਿਲਾਂ ਤੁਹਾਨੂੰ ਡਾਕਟਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ।)

Related Post