Linesman Electrocuted: ਬਿਜਲੀ ਦੇ ਖੰਭੇ ’ਤੇ ਚੜ ਕੇ ਕੰਮ ਕਰ ਰਹੇ ਮੁਲਾਜ਼ਮ ਨਾਲ ਵਾਪਰਿਆ ਹਾਦਸਾ, ਹੋਈ ਦਰਦਨਾਕ ਮੌਤ

ਦੱਸ ਦਈਏ ਕਿ ਉਸਦੇ ਸਾਥੀਆਂ ਵੱਲੋਂ ਬਿਜਲੀ ਬੋਰਡ ਖਰੜ ਦਫਤਰ ਅੱਗੇ ਧਰਨਾ ਲਗਾਇਆ ਗਿਆ ਅਤੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਉਸਦੇ ਸਾਥੀਆਂ ਦਾ ਕਹਿਣਾ ਹੈ ਕਿ ਇਸ ਦੀ ਮੌਤ ਦੇ ਲਈ ਪੰਜਾਬ ਸਰਕਾਰ ਅਤੇ ਪਾਵਰ ਕੌਮ ਦੇ ਅਧਿਕਾਰੀ ਜਿੰਮੇਵਾਰ ਹਨ।

By  Aarti July 6th 2024 01:46 PM

Contractual Employee Died: ਖਰੜ ਦੇ ਵਿੱਚ ਬਿਜਲੀ ਦੇ ਖੰਬੇ ਉੱਤੇ ਚੜ ਕੇ ਕੰਮ ਕਰ ਰਹੇ ਬਿਜਲੀ ਬੋਰਡ ਦੇ ਇੱਕ ਕੱਚੇ ਮੁਲਾਜ਼ਮ ਦੀ ਮੌਤ ਦਾ ਮਾਮਲਾ ਭਖ ਗਿਆ ਹੈ। ਦੱਸ ਦਈਏ ਕਿ ਉਸਦੇ ਸਾਥੀਆਂ ਵੱਲੋਂ ਬਿਜਲੀ ਬੋਰਡ ਖਰੜ ਦਫਤਰ ਅੱਗੇ ਧਰਨਾ ਲਗਾਇਆ ਗਿਆ ਅਤੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਉਸਦੇ ਸਾਥੀਆਂ ਦਾ ਕਹਿਣਾ ਹੈ ਕਿ ਇਸ ਦੀ ਮੌਤ ਦੇ ਲਈ ਪੰਜਾਬ ਸਰਕਾਰ ਅਤੇ ਪਾਵਰ ਕੌਮ ਦੇ ਅਧਿਕਾਰੀ ਜਿੰਮੇਵਾਰ ਹਨ। 

ਯੂਨੀਅਨ ਦੇ ਪ੍ਰਧਾਨ ਬਲਹਾਰ ਸਿੰਘ ਦਾ ਕਹਿਣਾ ਹੈ ਕਿ ਜਦੋ ਤੱਕ ਮਰਨ ਵਾਲੇ ਮੁਲਾਜ਼ਮ ਸਤਵਿੰਦਰ ਸਿੰਘ ਦੇ ਪਰਿਵਾਰ ਨੂੰ 50 ਲੱਖ ਰੁਪਏ ਸਹਾਇਤਾ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਨਹੀਂ ਮਿਲ ਜਾਂਦੀ ਉਸ ਸਮੇਂ ਤੱਕ ਇਹ ਧਰਨਾ ਇਸੇ ਤਰ੍ਹਾਂ ਜਾਰੀ ਰਹੇਗਾ ਤੇ ਅਸੀਂ ਸੰਸਕਾਰ ਵੀ ਨਹੀਂ ਕਰਾਂਗੇ।  

ਪ੍ਰਧਾਨ ਦਾ ਕਹਿਣਾ ਹੈ ਕਿ ਹੁਣ ਤੱਕ ਬਹੁਤ ਸਾਰੇ ਕੱਚੇ ਮੁਲਾਜ਼ਮ ਆਪਣੀ ਜਾਨ ਗਵਾ ਚੁੱਕੇ ਹਨ ਪਰ ਇਨ੍ਹਾਂ ਨੂੰ ਰੈਗੂਲਰ ਨਹੀਂ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਸਰਕਾਰ ਅੱਗੇ ਮੰਗ ਵੀ ਰੱਖੀ ਹੈ। ਪ੍ਰਧਾਨ ਬਲਿਹਾਰ ਸਿੰਘ ਦਾ ਇਹ ਵੀ ਕਹਿਣਾ ਹੈ ਕਿ ਅਸੀਂ ਕਈ ਵਾਰ ਮੁੱਖ ਮੰਤਰੀ ਪੰਜਾਬ ਅਤੇ ਪਾਵਰ ਕੌਮ ਦੇ ਅਧਿਕਾਰੀਆਂ ਨਾਲ ਮੀਟਿੰਗਾਂ ਕਰ ਚੁੱਕੇ ਹਾਂ ਪਰ ਸਾਨੂੰ ਕੇਵਲ ਲਾਰੇ ਹੀ ਮਿਲਦੇ ਆਏ ਪਰ ਹਜੇ ਤੱਕ ਰੈਗੂਲਰ ਨਹੀਂ ਕੀਤਾ ਗਿਆ ਜਿਸ ਕਰਕੇ ਸਾਡੇ ਸਾਥੀ ਬਲੀ ਚੜ ਰਹੇ ਹਨ।

ਇਹ ਵੀ ਪੜ੍ਹੋ: Gurdaspur News: 500 ਰੁਪਏ ਦੇ ਚੱਕਰ 'ਚ ਗਈ ਨੌਜਵਾਨ ਦੀ ਜਾਨ, ਕਣਕ ਚੋਰੀ...

Related Post