Government Buses Strike: ਸਰਕਾਰੀ ਬੱਸਾਂ ਦੇ ਕੱਚੇ ਮੁਲਾਜ਼ਮਾਂ ਵੱਲੋਂ ਮੁੜ ਅਣਮਿੱਥੇ ਸਮੇਂ ਲਈ ਹੜਤਾਲ ਕਰਨ ਦਾ ਐਲਾਨ, ਜਾਣੋ ਪੂਰਾ ਮਾਮਲਾ
ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਬਹੁਤ ਸਾਰੇ ਵਾਅਦੇ ਕੀਤੇ ਸਨ ਪਰ ਕੋਈ ਵੀ ਵਾਅਦਾ ਪੂਰਾ ਕਰਨ ਦੀ ਬਜਾਏ ਝੂਠੇ ਪੋਸਟਰ ਅਤੇ ਇਸ਼ਤਿਹਾਰਬਾਜ਼ੀ ਕਰਕੇ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ

Government Buses Strike: ਪੰਜਾਬ ਰੋਡਵੇਜ਼/ ਪਨਬਸ/ ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ 25/11 ਦੇ ਸਮੂਹ ਡਿੱਪੂਆਂ ਅੱਗੇ ਗੇਟ ਰੈਲੀਆਂ ਕੀਤੀਆਂ ਗਈਆਂ। ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ।
ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਬਹੁਤ ਸਾਰੇ ਵਾਅਦੇ ਕੀਤੇ ਸਨ ਪਰ ਕੋਈ ਵੀ ਵਾਅਦਾ ਪੂਰਾ ਕਰਨ ਦੀ ਬਜਾਏ ਝੂਠੇ ਪੋਸਟਰ ਅਤੇ ਇਸ਼ਤਿਹਾਰਬਾਜ਼ੀ ਕਰਕੇ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ ਕਿਸੇ ਵੀ ਵਿਭਾਗ ਵਿੱਚ ਕੋਈ ਵੀ ਮੁਲਾਜ਼ਮ ਪੱਕਾ ਨਹੀਂ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਸਮੇਂ ਮੁੱਖ ਮੰਤਰੀ ਨੂੰ ਮਿਲਣ ਦਾ ਸਮਾਂ ਮਿਲ ਜਾਂਦਾ ਸੀ ਇੱਥੇ ਮੀਟਿੰਗਾਂ ਵੀ ਹੁੰਦੀਆਂ ਸਨ ਪਰ ਅਜੇ ਤੱਕ ਮੁੱਖ ਮੰਤਰੀ ਨਹੀਂ ਨਾ ਹੀ ਉਹਨਾਂ ਨੂੰ ਮੀਟਿੰਗ ਦਾ ਸਮਾਂ ਦਿੱਤਾ ਤੇ ਨਾ ਹੀ ਕੋਈ ਮੀਟਿੰਗ ਕੀਤੀ ਗਈ ਹੈ।
ਉਨ੍ਹਾਂ ਨੇ ਦੱਸਿਆ ਕਿ ਜੇਕਰ ਸਰਕਾਰ ਨੇ ਉਹਨਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਤਿੰਨ ਜੁਲਾਈ ਨੂੰ ਯੂਨੀਅਨ ਵੱਲੋਂ ਜਲੰਧਰ ਜ਼ਿਮਨੀ ਚੋਣ ਵਿੱਚ ਪੰਜਾਬ ਸਰਕਾਰ ਖਿਲਾਫ ਪ੍ਰਚਾਰ ਕੀਤਾ ਜਾਵੇਗਾ ਤੇ ਜਲੰਧਰ ਦੇ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਬਾਰੇ ਜਾਗਰੂਕ ਕੀਤਾ ਜਾਵੇਗਾ।
ਨਾਲ ਹੀ ਆਗੂਆਂ ਨੇ ਐਲਾਨ ਕੀਤਾ ਕਿ ਮੰਨੀਆਂ ਮੰਗਾਂ ਦਾ ਹੱਲ ਨਾ ਹੋਣ ’ਤੇ 22 ਜੁਲਾਈ ਤੋਂ ਕੱਚੇ ਮੁਲਾਜ਼ਮਾ ਕਰਨਗੇ ਅਣਮਿੱਥੇ ਸਮੇਂ ਦੀ ਹੜਤਾਲ ਕੀਤੀ ਜਾਵੇਗੀ।
ਇਹ ਵੀ ਪੜ੍ਹੋ: Sales Centre for Sand Gravel Close: ਫੇਲ੍ਹ ਹੋਈ ਪੰਜਾਬ ਸਰਕਾਰ ਦੀ ਮਾਈਨਿੰਗ ਪਾਲਿਸੀ, ਰੇਤ ਬੱਜਰੀ ਦੇ ਸਰਕਾਰੀ ਡਿੱਪੂ ਹੋਏ ਬੰਦ