Bus Strike In Punjab: ਪੰਜਾਬ ’ਚ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਅਹਿਮ ਅਪਡੇਟ, ਭਲਕੇ ਵੀ ਰਹੇਗਾ ਬੱਸਾਂ ਦਾ ਚੱਕਾ ਜਾਮ

ਮਿਲੀ ਜਾਣਕਾਰੀ ਮੁਤਾਬਿਕ ਪੰਜਾਬ ਰੋਡਵੇਜ਼ ਦੇ ਠੇਕਾ ਮੁਲਾਜ਼ਮਾਂ ਨੇ ਪੰਜਾਬ ਭਰ ’ਚ ਹੜਤਾਲ ਕਰਨ ਦਾ ਐਲਾਨ ਕੀਤਾ ਹੈ। ਜਿਸ ਕਾਰਨ ਕੰਮਾਂਕਾਰਾਂ ’ਤੇ ਜਾਣ ਵਾਲਿਆਂ ਨੂੰ ਬੇਹੱਦ ਮੁਸ਼ਕਿਲ ਹੋਵੇਗੀ।

By  Aarti June 19th 2024 10:17 AM -- Updated: June 19th 2024 03:16 PM

Bus Strike In Punjab:  ਇੱਕ ਪਾਸੇ ਜਿੱਥੇ ਪੰਜਾਬ ਦੇ ਲੋਕ ਅੱਤ ਦੀ ਗਰਮੀ ਤੋਂ ਪਰੇਸ਼ਾਨ ਹਨ ਉੱਥੇ ਹੀ ਹੁਣ ਉਨ੍ਹਾਂ ਦੀਆਂ ਮੁਸ਼ਕਿਲਾਂ ਹੋਰ ਵੱਧਣ ਵਾਲੀਆਂ ਹਨ। ਜੀ ਹਾਂ ਪੰਜਾਬ ’ਚ ਸਰਕਾਰੀ ਬੱਸਾਂ ਦੀ ਹੜਤਾਲ ਹੈ। ਜਿਸ ਕਾਰਨ ਅੱਤ ਦੀ ਗਰਮੀ ਦੇ ਵਿਚਾਲੇ ਮੁਸਾਫਿਰਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਵੇਗਾ। ਇਹ ਹੜਤਾਲ ਕੱਲ੍ਹ ਵੀ ਜਾਰੀ ਰਹੇਗੀ। ਕਿਉਂਕਿ ਸਟੇਟ ਟਰਾਂਸਫਰ ਡਿਪਾਰਟਮੈਂਟ ਦੇ ਦਫਤਰ ’ਚ ਡਾਇਰੈਕਟਰ ਨਾਲ ਹੋਣ ਵਾਲੀ ਮੀਟਿੰਗ ਨੂੰ ਰੱਦ ਕਰ ਦਿੱਤਾ ਗਿਆ ਹੈ।


ਮਿਲੀ ਜਾਣਕਾਰੀ ਮੁਤਾਬਿਕ ਮੀਟਿੰਗ ਰੱਦ ਹੋਣ ਤੋਂ ਬਾਅਦ ਮੁਲਾਜ਼ਮਾਂ ਨੇ ਐਲਾਨ ਕੀਤਾ ਹੈ ਕਿ ਉਹ ਭਲਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਕਰਨਗੇ। 

ਮਿਲੀ ਜਾਣਕਾਰੀ ਮੁਤਾਬਿਕ ਪੰਜਾਬ ਰੋਡਵੇਜ਼ ਦੇ ਠੇਕਾ ਮੁਲਾਜ਼ਮਾਂ ਨੇ ਪੰਜਾਬ ਭਰ ’ਚ ਹੜਤਾਲ ਕਰਨ ਦਾ ਐਲਾਨ ਕੀਤਾ ਹੈ। ਜਿਸ ਕਾਰਨ ਕੰਮਾਂਕਾਰਾਂ ’ਤੇ ਜਾਣ ਵਾਲਿਆਂ ਨੂੰ ਬੇਹੱਦ ਮੁਸ਼ਕਿਲ ਹੋਵੇਗੀ। ਠੇਕਾ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਪਿਛਲੇ ਦੋ ਮਹੀਨਿਆਂ ਤੋਂ ਤਨਖਾਹ ਨਹੀਂ ਮਿਲੀ ਹੈ ਜਿਸ ਕਾਰਨ ਉਨ੍ਹਾਂ ਨੇ ਇਹ ਫੈਸਲਾ ਕੀਤਾ ਹੈ ਕਿ ਉਹ ਆਪਣੀ ਡਿਊਟੀ ’ਤੇ ਜਾਣਗੇ।

ਦੱਸਿਆ ਜਾ ਰਿਹਾ ਹੈ ਕਿ ਅੱਜ ਠੇਕਾਂ ਮੁਲਾਜ਼ਮਾਂ ਦੀ  ਦੁਪਹਿਰ 12:30 ਵਜੇ ਸਟੇਟ ਟਰਾਂਸਫਰ ਡਿਪਾਰਟਮੈਂਟ ਦੇ ਦਫਤਰ ’ਚ ਡਾਇਰੈਕਟਰ ਨਾਲ ਮੀਟਿੰਗ ਹੋਵੇਗੀ। ਮੀਟਿੰਗ ’ਚ ਜੇਕਰ ਕੋਈ ਹੱਲ ਨਿਕਲਦਾ ਹੈ ਤਾਂ ਠੀਕ ਨਹੀਂ ਤਾਂ ਮੁਲਾਜ਼ਮਾਂ ਨੇ ਸੰਘਰਸ਼ ਹੋਰ ਤਿੱਖਾ ਕਰਨ ਦਾ ਐਲਾਨ ਕੀਤਾ ਹੈ। 

ਹਾਲਾਂਕਿ ਠੇਕਾ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਦੋ ਮਹੀਨੇ ਤੋਂ ਉਹ ਤਨਖਾਹ ਦਾ ਇੰਤਜਾਰ ਕਰ ਰਹੇ ਹਨ। ਜਿਨ੍ਹਾਂ ਟਾਈਮ ਉਨ੍ਹਾਂ ਨੂੰ ਤਨਖਾਹ ਨਹੀਂ ਮਿਲੇਗੀ ਉਹ ਆਪਣੀ ਹੜਤਾਲ ਜਾਰੀ ਰੱਖਣਗੇ। 

ਇਹ ਵੀ ਪੜ੍ਹੋ: IMD ਨੇ ਦਿੱਤੀ ਖੁਸ਼ਖਬਰੀ: ਅੱਜ ਬਦਲੇਗਾ ਦਿੱਲੀ-NCR ਸਮੇਤ ਇਨ੍ਹਾਂ ਸੂਬਿਆਂ 'ਚ ਮੌਸਮ ਦਾ ਮਿਜ਼ਾਜ, ਮਿਲੇਗੀ ਰਾਹਤ

Related Post