ਸ਼੍ਰੀ ਅਨੰਦਪੁਰ ਸਾਹਿਬ ਮਾਰਕਿਟ ਕਮੇਟੀ ਦੇ ਚੇਅਰਮੈਨ ਨੂੰ ਲੈ ਕੇ ਵਿਵਾਦ: ਕਾਂਗਰਸ ਦਾ ਦਾਅਵਾ - ਜਿਸ ਦੀ ਨਿਯੁਕਤੀ ਹੋਈ ਸੀ ਉਹ ਹੈ ਜੇਲ੍ਹ 'ਚ ਬੰਦ

Punjab News: ਪੰਜਾਬ ਸਰਕਾਰ ਨੇ ਵੀਰਵਾਰ ਨੂੰ ਮਾਰਕੀਟ ਕਮੇਟੀਆਂ ਅਤੇ ਸ਼ਹਿਰ ਸੁਧਾਰ ਟਰੱਸਟ ਦੇ ਚੇਅਰਮੈਨਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ।

By  Amritpal Singh June 1st 2023 03:20 PM -- Updated: June 1st 2023 03:32 PM

Punjab News: ਪੰਜਾਬ ਸਰਕਾਰ ਨੇ ਵੀਰਵਾਰ ਨੂੰ ਮਾਰਕੀਟ ਕਮੇਟੀਆਂ ਅਤੇ ਸ਼ਹਿਰ ਸੁਧਾਰ ਟਰੱਸਟ ਦੇ ਚੇਅਰਮੈਨਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ ਸ਼ਾਮਲ ਸ਼੍ਰੀ ਆਨੰਦਪੁਰ ਸਾਹਿਬ ਮਾਰਕੀਟ ਕਮੇਟੀ ਦੇ ਚੇਅਰਮੈਨ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਕਮਿੱਕਰ ਸਿੰਘ ਢਾਡੀ ਨੂੰ ਸ਼੍ਰੀ ਆਨੰਦਪੁਰ ਸਾਹਿਬ ਮਾਰਕੀਟ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਹੈ। ਕਾਂਗਰਸੀ ਆਗੂ ਸੁਖਪਾਲ ਖਹਿਰਾ ਨੇ ਢਾਡੀ ਦੀ ਨਿਯੁਕਤੀ 'ਤੇ ਚੁੱਕੇ ਸਵਾਲ।


ਖਹਿਰਾ ਨੇ ਟਵੀਟ ਕਰ ਕਿਹਾ ਕਿ - ਆਮ ਆਦਮੀ ਪਾਰਟੀ ਨੇ ਸਿਆਸਤ 'ਚੋਂ ਅਪਰਾਧੀਆਂ ਨੂੰ ਖਤਮ ਕਰਨ ਦਾ ਵਾਅਦਾ ਕੀਤਾ ਸੀ ਪਰ ਪਾਰਟੀ ਇਕ ਵੀ ਸਾਫ-ਸੁਥਰੇ ਵਿਅਕਤੀ ਨੂੰ ਇਤਿਹਾਸਕ ਆਨੰਦਪੁਰ ਸਾਹਿਬ ਦੀ ਮਾਰਕੀਟ ਕਮੇਟੀ ਦਾ ਚੇਅਰਮੈਨ ਨਹੀਂ ਬਣਾ ਸਕੀ। ਕਮਿੱਕਰ ਸਿੰਘ ਖੁਦਕੁਸ਼ੀ ਲਈ ਉਕਸਾਉਣ ਦੇ ਦੋਸ਼ ਵਿੱਚ ਜੇਲ੍ਹ ਵਿੱਚ ਹੈ।

Related Post