CoronaVirus cases: ਦੇਸ਼ ’ਚ ਕੋਰੋਨਾ ਦਾ ਕਹਿਰ ਜਾਰੀ; 24 ਘੰਟਿਆਂ ’ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 11 ਹਜ਼ਾਰ ਤੋਂ ਪਾਰ ਤੇ 29 ਮੌਤਾਂ
ਦੇਸ਼ ਭਰ 'ਚ ਕੋਰੋਨਾ ਦੇ ਮਾਮਲਿਆਂ 'ਚ ਵੱਡਾ ਉਛਾਲ ਦਰਜ ਕੀਤਾ ਗਿਆ ਹੈ। ਕੇਂਦਰੀ ਸਿਹਤ ਮੰਤਰਾਲੇ ਮੁਤਾਬਿਕ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 11 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ ਹਨ।

CoronaVirus cases: ਦੇਸ਼ ਭਰ 'ਚ ਕੋਰੋਨਾ ਦੇ ਮਾਮਲਿਆਂ 'ਚ ਵੱਡਾ ਉਛਾਲ ਦਰਜ ਕੀਤਾ ਗਿਆ ਹੈ। ਕੇਂਦਰੀ ਸਿਹਤ ਮੰਤਰਾਲੇ ਮੁਤਾਬਿਕ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 11 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ ਹਨ।
ਇੱਥੇ ਇਹ ਵੀ ਦੱਸ ਦਈਏ ਕਿ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 49 ਹਜ਼ਾਰ ਨੂੰ ਪਾਰ ਕਰ ਗਈ ਹੈ। ਜਦਕਿ ਪਿਛਲੇ 24 ਘੰਟਿਆਂ ’ਚ 29 ਕੋਰੋਨਾ ਸੰਕਰਮਿਤ ਲੋਕਾਂ ਨੇ ਆਪਣੀ ਜਾਨ ਗਵਾ ਦਿੱਤੀ ਹੈ। ਇਸ ਕਾਰਨ ਮਰਨ ਵਾਲਿਆਂ ਦੀ ਕੁੱਲ ਗਿਣਤੀ ਹੁਣ 5,31,064 ਹੋ ਗਈ ਹੈ।
ਦੱਸ ਦਈਏ ਕਿ ਬੀਤੇ ਦਿਨ ਦਿੱਲੀ-ਰਾਜਸਥਾਨ ਵਿੱਚ ਤਿੰਨ-ਤਿੰਨ, ਛੱਤੀਸਗੜ੍ਹ-ਪੰਜਾਬ ਵਿੱਚ ਦੋ-ਦੋ, ਹਿਮਾਚਲ ਪ੍ਰਦੇਸ਼, ਕਰਨਾਟਕ, ਕੇਰਲਾ, ਮੱਧ ਪ੍ਰਦੇਸ਼, ਮਹਾਰਾਸ਼ਟਰ, ਉੜੀਸਾ, ਪੁਡੂਚੇਰੀ, ਤਾਮਿਲਨਾਡੂ, ਉੱਤਰਾਖੰਡ ਅਤੇ ਉੱਤਰ ਪ੍ਰਦੇਸ਼ ਵਿੱਚ ਇੱਕ-ਇੱਕ ਵਿਅਕਤੀ ਦੀ ਮੌਤ ਹੋ ਚੁੱਕੀ ਹੈ। ਕੇਰਲ ਨੇ ਇਸ ਸੂਚੀ ਵਿੱਚ 9 ਪੁਰਾਣੀਆਂ ਮੌਤਾਂ ਨੂੰ ਵੀ ਜੋੜਿਆ ਹੈ।
ਇਹ ਵੀ ਪੜ੍ਹੋ: Air India pilot arrested: ਏਅਰ ਇੰਡੀਆ ਦਾ ਪਾਇਲਟ ਗ੍ਰਿਫਤਾਰ, 17 ਸਾਲ ਪਹਿਲਾਂ ਕੀਤਾ ਸੀ ਇਹ ਕਾਰਾ