ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਵੱਲੋਂ ਹੈਰੋਇਨ ਦੀ ਖੇਪ ਸਮੇਤ 2 ਕਾਬੂ

By  Pardeep Singh November 21st 2022 03:39 PM -- Updated: November 21st 2022 05:53 PM

ਅੰਮ੍ਰਿਤਸਰ:  ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ  20 ਕਿਲੋ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਂਚ ਟੀਮ ਨੇ ਸੁਖਵੀਰ ਸਿੰਘ ਉਰਫ ਕਾਲਾ ਪੁੱਤਰ ਬਲਕੋਰ ਸਿੰਘ ਵਾਸੀ ਚੱਕ 17 ਜੀ.ਐਮ ਗੋਮਾ ਵਾਲੀ, ਪੀ.ਐਸ ਰਾਮ ਸਿੰਘ ਪੁਰ ਤਹਿ ਵਿਜੇ ਨਗਰ, ਗੰਗਾਨਗਰ, ਰਾਜਸਥਾਨ ਅਤੇ ਬਿੰਦੂ ਉਰਫ ਬਿੰਦਰ ਪੁੱਤਰ ਆਤਮਾ ਨੂੰ ਗ੍ਰਿਫ਼ਤਾਰ ਕੀਤਾ ਹੈ।

ਮਿਲੀ ਜਾਣਕਾਰੀ ਮੁਤਾਬਿਕ ਇਹ ਮੁਲਜ਼ਮ ਪਾਕਿਸਤਾਨ ਆਈ ਹੋਈ ਹੈਰੋਇਨ ਨੂੰ ਜੰਮੂ ਕਸ਼ਮੀਰ ਤੋਂ ਲੈ ਕੇ ਆਏ ਸਨ। 20 ਕਿਲੋ ਹੈਰੋਇਨ ਦੀ ਕੀਮਤ ਅੰਤਰਰਾਸ਼ਟਰੀ ਬਾਜ਼ਾਰ ਵਿੱਚ 91 ਕਰੋੜ ਰੁਪਏ ਦੱਸੀ ਜਾ ਰਹੀ ਹੈ।


ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ। ਡੀਜੀਪੀ ਨੇ ਟਵੀਟ ਵਿੱਚ ਲਿਖਿਆ ਹੈ ਕਿ ਅੰਮ੍ਰਿਤਸਰ ਪੁਲਿਸ ਦੀ ਟੀਮ ਨੇ 20 ਕਿਲੋਂ ਹੈਰੋਈਨ ਸਮੇਤ ਦੋ ਰਾਜਸਥਾਨ ਦੇ ਵਿਅਕਤੀਆਂ ਨੂੰ ਕਾਬੂ ਕੀਤਾ ਹੈ।

ਪੁਲਿਸ ਨੇ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਅਤੇ ਅਦਾਲਤ ਨੇ ਮੁਲਜ਼ਮਾਂ ਦਾ ਪੁਲਿਸ ਨੂੰ 4 ਦਿਨ ਦਾ ਰਿਮਾਂਡ ਦਿੱਤਾ ਹੈ। ਰਿਮਾਂਡ ਮਿਲਣ ਮਗਰੋਂ ਪੁਲਿਸ ਦਾ ਕਹਿਣਾ ਹੈ ਕਿ ਇੰਨ੍ਹਾਂ ਕੋਲੋਂ ਵੱਡੇ ਖੁਲਾਸੇ ਹੋ ਸਕਦੇ ਹਨ।

Related Post