ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਵਿਚ ਅਪਰਾਧਿਕ ਮਾਮਲੇ ਘਟੇ ਹਨ ਤੇ ਹਾਲਾਤਾਂ ਵਿਚ ਸੁਧਾਰ ਹੋਇਆ ਹੈ। ਸੀਐੱਮ ਭਗਵੰਤ ਮਾਨ ਨੇ ਟਵੀਟ ਕਰਕੇ ਲਿਖਿਆ ਹੈ ਕਿ ਇਕ ਸਾਲ ਤੋਂ ਵੀ ਘੱਟ ਸਮੇਂ ਵਿਚ ਪੰਜਾਬ ਵਿਚ ਕਾਨੂੰਨ ਵਿਵਸਥਾ ’ਤੇ ਜੋ ਅਸੀਂ ਕੰਮ ਕੀਤਾ ਹੈ, ਉਸਦੇ ਨਤੀਜੇ ਸਭ ਦੇ ਸਾਹਮਣੇ ਹਨ। ਉਨ੍ਹਾਂ ਨੇ ਕਿਹਾ ਕਿ ਐਨ ਸੀ ਬੀ ਦੀ ਰਿਪੋਰਟ ਮੁਤਾਬਕ ਪੰਜਾਬ ਵਿਚ ਅਪਰਾਧਿਕ ਮਾਮਲੇ ਘਟੇ ਹਨ ਤੇ ਇਹ ਪੰਜਾਬੀਆਂ ਲਈ ਇਕ ਬਹੁਤ ਚੰਗੀ ਖਬਰ ਹੈ ਤੇ ਹੁਣ ਪੰਜਾਬ ਵਿਚ ਸਿਰਫ ਕਾਨੂੰਨੀ ਦਾ ਰਾਜ ਚੱਲੇਗਾ।