Girl Child Death: ਡੂਮਣਾ ਮਖਿਆਲ ਲੜਨ ਨਾਲ 5 ਸਾਲਾਂ ਬੱਚੀ ਦੀ ਦਰਦਨਾਕ ਮੌਤ, ਸਦਮੇ ’ਚ ਪਰਿਵਾਰ, ਇੰਝ ਵਾਪਰੀ ਸੀ ਘਟਨਾ

ਦੱਸ ਦਈਏ ਕਿ ਘਟਨਾ ਤੋਂ ਬਾਅਦ ਥਾਣਾ ਸਦਰ ਦੇ ਪੁਲਿਸ ਅਧਿਕਾਰੀ ਵੀ ਮੌਕੇ ’ਤੇ ਪਹੁੰਚੇ ਅਤੇ ਪਰਿਵਾਰ ਦੇ ਬਿਆਨ ਦਰਜ ਕਰਨ ਤੋਂ ਬਾਅਦ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ।

By  Aarti July 6th 2024 06:26 PM

Girl Child Death: ਹੁਸ਼ਿਆਰਪੁਰ ਦੇ ਨਜ਼ਦੀਕੀ ਪਿੰਡ ਡਾਡਾ ’ਚ 5 ਸਾਲ ਦੀ ਬੱਚੀ ਡੂਮਣਾ ਲੜ ਜਾਣ ਕਾਰਨ ਮੌਤ ਹੋ ਜਾਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਮ੍ਰਿਤਕ ਬੱਚੀ ਦੀ ਪਛਾਣ ਨੋਹਾ ਪੁੱਤਰੀ ਸੋਨੂੰ ਵਜੋਂ ਹੋਈ ਹੈ ਜੋ ਕਿ ਪਿੰਡ ਦੇ ਹੀ ਸਰਕਾਰੀ ਸਕੂਲ ’ਚ ਪੜ੍ਹਨ ਲਈ ਜਾਂਦੀ ਸੀ। ਘਟਨਾ ਤੋਂ ਬਾਅਦ ਪਰਿਵਾਰ ਵਲੋਂ ਲੜਕੀ ਨੂੰ ਸਿਵਲ ਹਸਪਤਾਲ ’ਚ ਇਲਾਜ ਲਈ ਭਰਤੀ ਕਰਵਾਇਆ ਗਿਆ ਸੀ ਜਿੱਥੇ ਅੱਜ ਉਸਦੀ ਮੌਤ ਹੋ ਗਈ ਹੈ।  

ਦੱਸ ਦਈਏ ਕਿ ਘਟਨਾ ਤੋਂ ਬਾਅਦ ਥਾਣਾ ਸਦਰ ਦੇ ਪੁਲਿਸ ਅਧਿਕਾਰੀ ਵੀ ਮੌਕੇ ’ਤੇ ਪਹੁੰਚੇ ਅਤੇ ਪਰਿਵਾਰ ਦੇ ਬਿਆਨ ਦਰਜ ਕਰਨ ਤੋਂ ਬਾਅਦ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ। 

ਜਾਣਕਾਰੀ ਦਿੰਦਿਆਂ ਮ੍ਰਿਤਕ ਬੱਚੀ ਨੇਹਾ ਦੀ ਨਾਨੀ ਨੇ ਦੱਸਿਆ ਕਿ ਹਰ ਰੋਜ਼ ਦੀ ਤਰ੍ਹਾਂ ਬੀਤੇ ਕੱਲ੍ਹ ਵੀ ਉਨ੍ਹਾਂ ਦੀ ਦੋਹਤੀ ਸਕੂਲ ਗਈ ਸੀ ਤੇ ਇਸ ਦੌਰਾਨ ਮਿਡ ਡੇ ਮੀਲ ਦਾ ਖਾਣਾ ਖਾਣ ਤੋਂ ਬਾਅਦ ਜਦੋਂ ਬੱਚੀ ਭਾਂਡੇ ਰੱਖਣ ਲਈ ਗਈ ਤਾਂ ਉਸਦੇ ਡੂਮਣਾ ਲੜ ਗਿਆ ਤੇ ਬਾਵਜੂਦ ਇਸਦੇ ਸਕੂਲ ਪ੍ਰਬੰਧਕਾਂ ਵਲੋਂ ਪਰਿਵਾਰ ਨੂੰ ਇਸਦੀ ਜਾਣਕਾਰੀ ਨਹੀਂ ਦਿੱਤੀ ਗਈ ਤੇ ਜਦੋਂ ਛੁੱਟੀ ਹੋਣ ’ਤੇ ਬੱਚੀ ਨੂੰ ਲੈਣ ਉਹ ਸਕੂਲ ਗਏ ਤਾਂ ਉਸ ਵਕਤ ਬੱਚੀ ਦੀ ਹਾਲਤ ਬਾਰੇ ਪਤਾ ਲੱਗਿਆ। 

ਉਨ੍ਹਾਂ ਦੱਸਿਆ ਕਿ ਕੱਲ੍ਹ ਉਨ੍ਹਾਂ ਵਲੋਂ ਪਿੰਡ ਦੇ ਡਾਕਟਰ ਨੂੰ ਹੀ ਬੱਚੀ ਦੀ ਜਾਂਚ ਕਰਵਾਈ ਗਈ ਸੀ ਪਰ ਫ਼ਰਕ ਨਾ ਪੈਣ ਤੇ ਉਹ ਬੱਚੀ ਨੂੰ ਸਿਵਲ ਹਸਪਤਾਲ ਲੈ ਆਏ ਸਨ ਜਿੱਥੇ ਕਿ ਅੱਜ ਉਸਦੀ ਮੌਤ ਹੋ ਗਈ। ਉਨ੍ਹਾਂ ਸਕੂਲ ਪ੍ਰਬੰਧਕਾਂ ’ਤੇ ਇਲਜ਼ਾਮ ਲਾਇਆ ਕਿ ਇਹ ਸਭ ਕੁਝ ਸਕੂਲ ਦੀ ਨਾਲਾਇਕੀ ਕਾਰਨ ਹੋਇਆ ਹੈ। 

ਪੀੜਤ ਪਰਿਵਾਰ ਨੇ ਪੁਲਿਸ ਤੋਂ ਇਨਸਾਫ ਦੀ ਮੰਗ ਕਰਦਿਆਂ ਹੋਇਆ ਸਕੂਲ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ। ਦੂਜੇ ਪਾਸੇ ਮੌਕੇ ’ਤੇ ਪਹੁੰਚੇ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ ਤੇ ਪਰਿਵਾਰ ਵਲੋਂ ਦਿੱਤੇ ਗਏ ਬਿਆਨਾਂ ਦੇ ਆਧਾਰ ’ਤੇ ਹੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।

ਇਹ ਵੀ ਪੜ੍ਹੋ: Anganwadi Workers Protest: ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਘਰ-ਘਰ ਜਾ ਕੇ ਖੋਲ੍ਹੀਆਂ 'ਆਪ' ਸਰਕਾਰ ਦੀਆਂ ਪੋਲਾਂ, ਝਾੜੂ ਨੂੰ ਵੋਟਾਂ ਨਾ ਪਾਉਣ ਦੀ ਕੀਤੀ ਅਪੀਲ

Related Post