ਜ਼ਹਿਰੀਲੀ ਸ਼ਰਾਬ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 20, ਤਿੰਨ ਦੀ ਇਲਾਜ ਦੌਰਾਨ ਮੌਤ

By  Amritpal Singh March 23rd 2024 10:50 AM

ਪੰਜਾਬ 'ਚ ਜ਼ਹਿਰੀਲੀ ਸ਼ਰਾਬ ਨਾਲ ਮੌਤ ਦੇ ਦੂਜੇ ਮਾਮਲੇ 'ਚ ਮਰਨ ਵਾਲਿਆਂ ਦੀ ਗਿਣਤੀ 8 ਤੱਕ ਪਹੁੰਚ ਗਈ ਹੈ। ਮਰਨ ਵਾਲੇ ਅੱਠਾਂ ਵਿੱਚੋਂ ਪੰਜ ਸੁਨਾਮ ਦੇ ਹਨ। ਜਦੋਂਕਿ ਦੋ ਦਿੜ੍ਹਬਾ ਜ਼ਿਲ੍ਹੇ ਦੇ ਸੁਗਰਾਂ ਨੇੜੇ ਪਿੰਡ ਗੁੱਜਰਾਂ ਅਤੇ ਇੱਕ ਜ਼ਿਲ੍ਹਾ ਸਮਾਣਾ ਪਟਿਆਲਾ ਦੇ ਰਹਿਣ ਵਾਲੇ ਹਨ। ਜਿਸ ਤੋਂ ਬਾਅਦ ਦੋਵਾਂ ਮਾਮਲਿਆਂ ਵਿੱਚ ਮਰਨ ਵਾਲਿਆਂ ਦੀ ਗਿਣਤੀ 20 ਹੋ ਗਈ ਹੈ। ਇਨ੍ਹਾਂ ਮਾਮਲਿਆਂ ਦੇ ਸਾਹਮਣੇ ਆਉਣ ਤੋਂ ਬਾਅਦ ਪੁਲਸ ਨੇ 8 ਲੋਕਾਂ ਨੂੰ ਗ੍ਰਿਫਤਾਰ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ, ਜਦਕਿ ਬਾਕੀਆਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਸੰਗਰੂਰ 'ਚ ਜ਼ਹਿਰੀਲੀ ਸ਼ਰਾਬ ਦਾ ਕਹਿਰ

ਸੰਗਰੂਰ 'ਚ ਜ਼ਹਿਰੀਲੀ ਸ਼ਰਾਬ ਦਾ ਕਹਿਰ ਵੇਖੋ ਪ੍ਰਸ਼ਾਸਨ ਤੇ ਸਰਕਾਰ ਦੀ ਵੱਡੀ ਲਾਪਰਵਾਹੀ #punjab #PunjabNews #sangrur #AAPPunjab #BhagwantMann #PTCNews

Posted by PTC News on Friday, March 22, 2024



ਸੰਗਰੂਰ ਦੇ ਸਿਵਲ ਸਰਜਨ ਡਾ: ਕ੍ਰਿਪਾਲ ਸਿੰਘ ਦੇ ਅਨੁਸਾਰ, ਪੰਜ ਵਿਅਕਤੀਆਂ- ਸੁਨਾਮ ਦੇ ਜਖੇਪਲ ਦੇ ਗਿਆਨ ਸਿੰਘ ਅਤੇ ਸੁਨਾਮ ਦੇ ਰਵਿਦਾਸਪੁਰਾ ਟਿੱਬੀ ਦੇ ਲੱਛਾ ਸਿੰਘ, ਬੁੱਧ ਸਿੰਘ ਅਤੇ ਦਰਸ਼ਨ ਸਿੰਘ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ ਸੀ। ਜਦੋਂਕਿ ਜਰਨੈਲ ਸਿੰਘ ਵਾਸੀ ਗੁੱਜਰਾਂ ਨੂੰ ਸੁਨਾਮ ਦੇ ਹਸਪਤਾਲ ਵਿੱਚ ਮ੍ਰਿਤਕ ਲਿਆਂਦਾ ਗਿਆ। ਇਸ ਤੋਂ ਇਲਾਵਾ ਰਜਿੰਦਰਾ ਹਸਪਤਾਲ 'ਚ ਇਲਾਜ ਅਧੀਨ ਪਿੰਡ ਗੁੱਜਰਾਂ ਦੇ ਜਰਨੈਲ ਸਿੰਘ ਦੀ ਬੀਤੀ ਰਾਤ ਇਲਾਜ ਦੌਰਾਨ ਮੌਤ ਹੋ ਗਈ | ਜਦੋਂਕਿ ਗੁੱਜਰਾਂ ਦੇ ਹਰਜੀਤ ਸਿੰਘ ਅਤੇ ਸ਼ਫੀਨਾਥ ਦੀ ਸੁਨਾਮ ਹਸਪਤਾਲ ਵਿੱਚ ਮੌਤ ਹੋ ਗਈ।

ਪੰਜਾਬ ਪੁਲਿਸ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ ਏਡੀਜੀਪੀ ਲਾਅ ਐਂਡ ਆਰਡਰ ਆਈਪੀਐਸ ਗੁਰਿੰਦਰ ਢਿੱਲੋਂ ਦੀ ਪ੍ਰਧਾਨਗੀ ਹੇਠ ਚਾਰ ਮੈਂਬਰੀ ਐਸਆਈਟੀ ਬਣਾਈ ਗਈ ਹੈ। ਇਸ ਵਿੱਚ ਡੀਆਈਜੀ ਪਟਿਆਲਾ ਰੇਂਜ ਆਈਪੀਐਸ ਹਰਚਰਨ ਭੁੱਲਰ, ਐਸਐਸਪੀ ਸੰਗਰੂਰ ਆਈਪੀਐਸ ਸਰਤਾਜ ਸਿੰਘ ਚਾਹਲ ਅਤੇ ਵਧੀਕ ਕਮਿਸ਼ਨਰ (ਆਬਕਾਰੀ) ਨਰੇਸ਼ ਦੂਬੇ ਜਾਂਚ ਦੀ ਨਿਗਰਾਨੀ ਕਰਨਗੇ।

Related Post