ਗੈਂਗਸਟਰ ਜਾਗੂ ਭਗਵਾਨਪੁਰੀਆ ਦੀ ਪਟੀਸ਼ਨ 'ਤੇ ਏਡੀਜੀਪੀ ਜੇਲ੍ਹਾਂ ਨੂੰ ਮਾਣਹਾਨੀ ਨੋਟਿਸ

By  Jasmeet Singh February 10th 2024 04:12 PM

Gangster Jaggu Bhagwanpuria100 ਤੋਂ ਵੱਧ ਅਪਰਾਧਿਕ ਮਾਮਲਿਆਂ 'ਚ ਨਾਮਜ਼ਦ ਮੁਲਜ਼ਮ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਪਟੀਸ਼ਨ 'ਤੇ ਏ.ਡੀ.ਜੀ.ਪੀ. ਜੇਲ੍ਹ ਅਰੁਣ ਪਾਲ ਸਿੰਘ ਨੂੰ ਹੁਣ ਮਾਣਹਾਨੀ ਨੋਟਿਸ ਜਾਰੀ ਹੋ ਗਿਆ ਹੈ। 

ਉੱਚ ਅਦਾਲਤ ਦੇ ਹੁਕਮਾਂ ਦੀ ਨਹੀਂ ਹੋਈ ਪਾਲਣਾ

ਦੱਸ ਦੇਈਏ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਮਗਰੋਂ ਤਿੰਨ ਮਹੀਨੇ ਬੀਤ ਜਾਣ ਦੇ ਬਾਵਜੂਦ ਜੱਗੂ ਭਗਵਾਨਪੁਰੀਆ ਦੀ ਪਟੀਸ਼ਨ 'ਤੇ ਕੋਈ ਕਾਰਵਾਈ ਨਹੀਂ ਹੋਈ ਹੈ। ਜੱਗੂ ਭਗਵਾਨਪੁਰੀਆ ਨੇ ਹਾਈਕੋਰਟ ਨੂੰ ਉਸਨੂੰ ਕੇਂਦਰੀ ਜੇਲ੍ਹ ਬਠਿੰਡਾ ਤੋਂ ਤਬਦੀਲ ਕਰਨ ਦੀ ਮੰਗ ਕੀਤੀ ਸੀ। ਉਸਦੇ ਵਕੀਲ ਨੇ ਦੱਸਿਆ ਸੀ ਕਿ ਬਠਿੰਡਾ ਦੀ ਇਸ ਜੇਲ੍ਹ ਵਿੱਚ ਉਸ ਨੂੰ ਆਪਣੇ ਵਿਰੋਧੀ ਗੈਂਗਸਟਰਾਂ ਦਿਲਪ੍ਰੀਤ ਬਾਬਾ, ਨੀਟਾ ਦਿਓਲ, ਲਾਰੈਂਸ ਬਿਸ਼ਨੋਈ ਅਤੇ ਹੋਰਾਂ ਤੋਂ ਆਪਣੀ ਜਾਨ ਨੂੰ ਖ਼ਤਰਾ ਹੈ।

ਪਿਛਲੇ ਸਾਲ ਅਕਤੂਬਰ ਵਿੱਚ ਹਾਈਕੋਰਟ ਨੇ ਜੱਗੂ ਭਗਵਾਨਪੁਰੀਆ ਦੀ ਮੰਗ ਮੰਨਦਿਆਂ ਏ.ਡੀ.ਜੀ.ਪੀ. ਜੇਲ੍ਹ ਨੂੰ ਦੱਸ ਦਿਨਾਂ ਵਿੱਚ ਕਾਰਵਾਈ ਕਰਨ ਦੇ ਹੁਕਮ ਦਿੱਤੇ ਸਨ। ਹੁਣ ਜੱਗੂ ਭਗਵਾਨਪੁਰੀਆ ਨੇ ਹਾਈਕੋਰਟ ਨੂੰ ਦੱਸਿਆ ਕਿ ਉੱਚ ਅਦਾਲਤ ਦੇ ਹੁਕਮਾਂ ਦੇ ਬਾਵਜੂਦ ਏ.ਡੀ.ਜੀ.ਪੀ. ਜੇਲ੍ਹ ਨੇ ਕਾਰਵਾਈ ਨਹੀਂ ਕੀਤੀ, ਇਹ ਹਾਈਕੋਰਟ ਦੇ ਹੁਕਮਾਂ ਦੀ ਉਲੰਘਣਾ ਹੈ।

ਇਸ ਮਾਮਲੇ 'ਚ ਹੁਣ ਹਾਈਕੋਰਟ ਨੇ ਏ.ਡੀ.ਜੀ.ਪੀ. ਜੇਲ੍ਹ ਨੂੰ 5 ਮਾਰਚ ਲਈ ਮਾਣਹਾਨੀ ਨੋਟਿਸ ਜਾਰੀ ਕਰ ਕੇ ਜਵਾਬ ਮੰਗਿਆ ਹੈ। ਇਸ ਦੇ ਨਾਲ ਹੀ ਭਗਵਾਨਪੁਰੀਆ ਨੇ ਮੁੜ ਉਸ ਨੂੰ ਬਠਿੰਡਾ ਕੇਂਦਰੀ ਜੇਲ੍ਹ ਤੋਂ ਕਿਸੇ ਹੋਰ ਕੇਂਦਰੀ ਜੇਲ੍ਹ ਵਿੱਚ ਤਬਦੀਲ ਕਰਨ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ: 

Related Post