Arvind Kejriwal ਨੂੰ ਨਹੀਂ ਮਿਲੀ ਰਾਹਤ; ਅਦਾਲਤ ਨੇ ਕੇਜਰੀਵਾਲ ਨੂੰ 15 ਦਿਨਾਂ ਲਈ ਭੇਜਿਆ ਜੇਲ੍ਹ

By  Aarti April 1st 2024 12:58 PM

Delhi CM Arvind Kejriwal in Jail: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅਗਲੇ 15 ਦਿਨਾਂ ਤੱਕ ਜੇਲ੍ਹ ਵਿੱਚ ਰਹਿਣਾ ਪਵੇਗਾ। ਰਾਊਜ਼ ਐਵੇਨਿਊ ਅਦਾਲਤ ਨੇ ਉਸ ਨੂੰ 15 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਨੂੰ ਅੱਜ ਈਡੀ ਦੀ ਹਿਰਾਸਤ ਦੀ ਮਿਆਦ ਖ਼ਤਮ ਹੋਣ ਮਗਰੋਂ ਅਦਾਲਤ ਵਿੱਚ ਪੇਸ਼ ਕੀਤਾ ਗਿਆ।

ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਵੀ ਅਦਾਲਤ ਵਿੱਚ ਮੌਜੂਦ ਸਨ। ਕੇਜਰੀਵਾਲ ਨੂੰ 21 ਮਾਰਚ ਨੂੰ ਕਥਿਤ ਸ਼ਰਾਬ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ।

ਈਡੀ ਨੇ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਦੀ ਅਦਾਲਤ ਵਿੱਚ ਕੇਜਰੀਵਾਲ ਨੂੰ ਈਡੀ ਦੀ ਹਿਰਾਸਤ ਵਿੱਚ ਭੇਜਣ ਦੀ ਅਪੀਲ ਕੀਤੀ। ਈਡੀ ਨੇ ਕੇਜਰੀਵਾਲ ਦਾ ਰਿਮਾਂਡ ਵਧਾਉਣ ਦੀ ਮੰਗ ਨਹੀਂ ਕੀਤੀ। ਈਡੀ ਨੇ ਅਦਾਲਤ ਦੇ ਸਾਹਮਣੇ ਇਹ ਵੀ ਕਿਹਾ ਕਿ ਕੇਜਰੀਵਾਲ ਜਾਂਚ ਵਿੱਚ ਸਹਿਯੋਗ ਨਹੀਂ ਕਰ ਰਹੇ ਹਨ। ਉਹ ਆਪਣੇ ਮੋਬਾਈਲ ਦਾ ਪਾਸਵਰਡ ਨਹੀਂ ਦੇ ਰਿਹਾ ਹੈ। ਉਸ ਕੋਲੋਂ ਦਸਤਾਵੇਜ਼ ਤਸਦੀਕ ਕਰਵਾਏ। ਉਹ ਜਾਣਬੁੱਝ ਕੇ ਗੁੰਮਰਾਹ ਕਰ ਰਿਹਾ ਹੈ ਅਤੇ ਅਸਪਸ਼ਟ ਜਵਾਬ ਦੇ ਰਿਹਾ ਹੈ। ਈਡੀ ਨੇ ਕਿਹਾ ਕਿ ਕੇਜਰੀਵਾਲ ਨੂੰ ਫਿਲਹਾਲ ਨਿਆਂਇਕ ਹਿਰਾਸਤ ਵਿੱਚ ਰੱਖਿਆ ਜਾਣਾ ਚਾਹੀਦਾ ਹੈ ਅਤੇ ਮੁੜ ਲੋੜ ਪੈਣ 'ਤੇ ਉਨ੍ਹਾਂ ਦਾ ਰਿਮਾਂਡ ਮੰਗਿਆ ਜਾਵੇਗਾ।

ਅਰਵਿੰਦ ਕੇਜਰੀਵਾਲ ਕਰੀਬ 10 ਦਿਨ ਈਡੀ ਦੀ ਹਿਰਾਸਤ ਵਿੱਚ ਬਿਤਾ ਚੁੱਕੇ ਹਨ। ਸੂਤਰਾਂ ਮੁਤਾਬਕ ਉਸ ਤੋਂ ਹਰ ਰੋਜ਼ 5 ਘੰਟੇ ਤੋਂ ਵੱਧ ਪੁੱਛਗਿੱਛ ਕੀਤੀ ਜਾਂਦੀ ਹੈ। ਇਸ ਮੁਤਾਬਕ ਉਹ ਈਡੀ ਦੇ ਸਵਾਲਾਂ ਦਾ ਸਾਹਮਣਾ ਕਰਦੇ ਹੋਏ 50 ਘੰਟੇ ਤੋਂ ਵੱਧ ਸਮਾਂ ਬਿਤਾ ਚੁੱਕੇ ਹਨ। ਕੇਜਰੀਵਾਲ ਤੋਂ ਕਥਿਤ ਸ਼ਰਾਬ ਘੁਟਾਲੇ ਨਾਲ ਜੁੜੇ ਸੈਂਕੜੇ ਸਵਾਲ ਪੁੱਛੇ ਗਏ ਹਨ। ਹਾਲਾਂਕਿ, ਈਡੀ ਨੇ 28 ਮਾਰਚ ਨੂੰ ਅਦਾਲਤ ਵਿੱਚ ਦਾਅਵਾ ਕੀਤਾ ਸੀ ਕਿ ਕੇਜਰੀਵਾਲ ਜਾਂਚ ਵਿੱਚ ਸਹਿਯੋਗ ਨਹੀਂ ਕਰ ਰਹੇ ਹਨ।

ਇਹ ਵੀ ਪੜ੍ਹੋ: ਚੰਡੀਗੜ੍ਹ ਤੋਂ 3 ਨਵੀਆਂ ਉਡਾਣਾਂ; ਭਲਕੇ ਤੋਂ ਜੰਮੂ, ਧਰਮਸ਼ਾਲਾ ਅਤੇ ਦਿੱਲੀ ਲਈ ਭਰੀਆਂ ਜਾਣਗੀਆਂ ਉਡਾਣਾਂ

Related Post