Illegal Immigration Nexus Busted : ਦਿੱਲੀ 'ਚ ਬਣ ਰਹੇ ਸੀ ਬੰਗਲਾਦੇਸ਼ੀਆਂ ਦੇ ਵੋਟਰ ਕਾਰਡ, ਚੋਣਾਂ ਤੋਂ ਪਹਿਲਾਂ ਵੱਡੀ ਕਾਰਵਾਈ; 11 ਕਾਬੂ

ਡੀਸੀਪੀ ਦੱਖਣੀ ਅੰਕਿਤ ਚੌਹਾਨ ਨੇ ਦੱਸਿਆ ਕਿ ਜਿਨ੍ਹਾਂ 11 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਉਨ੍ਹਾਂ ਵਿੱਚ ਦਸਤਾਵੇਜ਼ਾਂ ਨਾਲ ਛੇੜਛਾੜ ਕਰਨ ਵਾਲੇ, ਆਧਾਰ ਸੰਚਾਲਕ ਅਤੇ ਤਕਨੀਕੀ ਮਾਹਿਰ ਸ਼ਾਮਲ ਹਨ।

By  Aarti December 24th 2024 09:08 AM

Illegal Immigration Nexus Busted :  ਦਿੱਲੀ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇੱਕ ਵੱਡੀ ਕਾਰਵਾਈ ਕਰਦੇ ਹੋਏ ਪੁਲਿਸ ਨੇ ਇੱਕ ਅਜਿਹੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ ਜੋ ਗੈਰ-ਕਾਨੂੰਨੀ ਬੰਗਲਾਦੇਸ਼ੀ ਘੁਸਪੈਠੀਆਂ ਨੂੰ ਦਿੱਲੀ ਦੇ ਵੋਟਰਾਂ ਵਿੱਚ ਤਬਦੀਲ ਕਰਨ ਵਿੱਚ ਲੱਗਾ ਸੀ। ਨਾ ਸਿਰਫ਼ ਵੋਟਰ ਕਾਰਡ ਬਲਕਿ ਆਧਾਰ ਕਾਰਡ ਸਮੇਤ ਅਜਿਹੇ ਸਾਰੇ ਦਸਤਾਵੇਜ਼ ਗ਼ੈਰ-ਕਾਨੂੰਨੀ ਘੁਸਪੈਠੀਆਂ ਲਈ ਬਣਾਏ ਜਾ ਰਹੇ ਸਨ ਤਾਂ ਜੋ ਉਹ ਆਪਣੇ ਆਪ ਨੂੰ ਭਾਰਤ ਦੇ ਨਾਗਰਿਕ ਐਲਾਨ ਸਕਣ। ਪੁਲਸ ਨੇ ਇਨ੍ਹਾਂ ਦਸਤਾਵੇਜ਼ਾਂ ਨੂੰ ਤਿਆਰ ਕਰਨ ਵਾਲੇ 11 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ।

ਡੀਸੀਪੀ ਦੱਖਣੀ ਅੰਕਿਤ ਚੌਹਾਨ ਨੇ ਦੱਸਿਆ ਕਿ ਜਿਨ੍ਹਾਂ 11 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਉਨ੍ਹਾਂ ਵਿੱਚ ਦਸਤਾਵੇਜ਼ਾਂ ਨਾਲ ਛੇੜਛਾੜ ਕਰਨ ਵਾਲੇ, ਆਧਾਰ ਸੰਚਾਲਕ ਅਤੇ ਤਕਨੀਕੀ ਮਾਹਿਰ ਸ਼ਾਮਲ ਹਨ। ਜਾਅਲੀ ਵੈੱਬਸਾਈਟ ਰਾਹੀਂ ਉਹ ਗ਼ੈਰਕਾਨੂੰਨੀ ਘੁਸਪੈਠੀਆਂ ਦੇ ਵੋਟਰ ਕਾਰਡਾਂ ਸਮੇਤ ਸਾਰੇ ਦਸਤਾਵੇਜ਼ ਤਿਆਰ ਕਰ ਰਹੇ ਸਨ। ਪੁਲਿਸ ਨੇ ਮੌਕੇ ਤੋਂ ਕਈ ਸਮਾਨ ਅਤੇ ਦਸਤਾਵੇਜ਼ ਵੀ ਬਰਾਮਦ ਕੀਤੇ ਹਨ।

ਡੀਸੀਪੀ ਨੇ ਕਿਹਾ ਕਿ ਗੈਰ-ਕਾਨੂੰਨੀ ਬੰਗਲਾਦੇਸ਼ੀ ਜੰਗਲੀ ਰਸਤਿਆਂ ਅਤੇ ਰੇਲਗੱਡੀਆਂ ਰਾਹੀਂ ਭਾਰਤ ਵਿੱਚ ਦਾਖਲ ਹੁੰਦੇ ਹਨ। ਦਿੱਲੀ ਵਿੱਚ ਇਹ ਗਰੋਹ ਇਨ੍ਹਾਂ ਲੋਕਾਂ ਦੇ ਦਸਤਾਵੇਜ਼ ਤਿਆਰ ਕਰਦਾ ਸੀ। ਇਸ ਗਿਰੋਹ ਦੇ ਖੁਲਾਸੇ ਤੋਂ ਬਾਅਦ ਪੁਲਿਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਕੀ ਇਨ੍ਹਾਂ ਨਾਲ ਹੋਰ ਲੋਕ ਵੀ ਜੁੜੇ ਸਨ। ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਹੁਣ ਤੱਕ ਕਿੰਨੇ ਅਤੇ ਕਿਹੜੇ ਲੋਕਾਂ ਦੇ ਜਾਅਲੀ ਵੋਟਰ ਕਾਰਡ ਅਤੇ ਆਧਾਰ ਕਾਰਡ ਬਣਾਏ ਜਾ ਚੁੱਕੇ ਸੀ। 

ਇਸ ਗਿਰੋਹ ਦਾ ਪਰਦਾਫਾਸ਼ ਅਜਿਹੇ ਸਮੇਂ ਵਿਚ ਹੋਇਆ ਹੈ ਜਦੋਂ ਫਰਵਰੀ ਵਿਚ ਦਿੱਲੀ ਵਿਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ ਅਤੇ ਇਸ ਤੋਂ ਪਹਿਲਾਂ ਗੈਰ-ਕਾਨੂੰਨੀ ਬੰਗਲਾਦੇਸ਼ੀ ਘੁਸਪੈਠੀਆਂ ਦਾ ਮੁੱਦਾ ਵੱਡਾ ਹੁੰਦਾ ਜਾ ਰਿਹਾ ਹੈ। ਹਾਲ ਹੀ ਵਿੱਚ ਐਲਜੀ ਨੇ ਦਿੱਲੀ ਪੁਲਿਸ ਨੂੰ ਸ਼ਹਿਰ ਵਿੱਚ ਗੈਰ-ਕਾਨੂੰਨੀ ਬੰਗਲਾਦੇਸ਼ੀਆਂ ਦੀ ਪਛਾਣ ਕਰਨ ਦੇ ਆਦੇਸ਼ ਦਿੱਤੇ ਸਨ। ਉਨ੍ਹਾਂ ਨੂੰ ਬੰਗਲਾਦੇਸ਼ ਵਾਪਸ ਭੇਜਿਆ ਜਾਵੇਗਾ। ਪੁਲਿਸ ਕਈ ਇਲਾਕਿਆਂ 'ਚ ਮੁਹਿੰਮ ਚਲਾ ਰਹੀ ਹੈ ਅਤੇ ਉਨ੍ਹਾਂ ਲੋਕਾਂ ਦੇ ਦਸਤਾਵੇਜ਼ਾਂ ਦੀ ਜਾਂਚ ਕਰ ਰਹੀ ਹੈ, ਜਿਨ੍ਹਾਂ 'ਤੇ ਬੰਗਲਾਦੇਸ਼ੀ ਹੋਣ ਦਾ ਸ਼ੱਕ ਹੈ।

ਗੈਰ-ਕਾਨੂੰਨੀ ਬੰਗਲਾਦੇਸ਼ੀਆਂ ਦੇ ਭਾਰਤ ਆਉਣ ਅਤੇ ਦਿੱਲੀ ਵਿਚ ਵੋਟਰ ਕਾਰਡ ਬਣਵਾਉਣ ਦੇ ਮੁੱਦੇ 'ਤੇ ਆਮ ਆਦਮੀ ਪਾਰਟੀ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਕਈ ਤਰ੍ਹਾਂ ਦੇ ਦੋਸ਼ਾਂ ਅਤੇ ਜਵਾਬੀ ਦੋਸ਼ਾਂ ਦਾ ਦੌਰ ਚੱਲ ਰਿਹਾ ਹੈ। ਅਜਿਹੇ 'ਚ ਇਸ ਗਿਰੋਹ ਦੇ ਖੁਲਾਸੇ ਤੋਂ ਬਾਅਦ ਗੈਰ-ਕਾਨੂੰਨੀ ਬੰਗਲਾਦੇਸ਼ੀ ਘੁਸਪੈਠੀਆਂ ਨੂੰ ਲੈ ਕੇ ਸਿਆਸਤ ਹੋਰ ਤੇਜ਼ ਹੋ ਸਕਦੀ ਹੈ।

ਇਹ ਵੀ ਪੜ੍ਹੋ : ਕੇਂਦਰ ਸਰਕਾਰ ਨੇ ਖਤਮ ਕੀਤੀ No Detention Policy, ਹੁਣ 5ਵੀਂ ਤੇ 8ਵੀਂ ਦੇ ਵਿਦਿਆਰਥੀਆਂ ਨੂੰ ਵੀ ਕੀਤਾ ਜਾ ਸਕੇਗਾ ਫੇਲ੍ਹ...ਪੜ੍ਹੋ ਪੂਰੀ ਖ਼ਬਰ

Related Post