ਦਿੱਲੀ ਸ਼ਰਾਬ ਨੀਤੀ : ED ਵੱਲੋਂ 'ਆਪ' ਨੇਤਾ ਤੇ ਕਾਰੋਬਾਰੀ ਗ੍ਰਿਫ਼ਤਾਰ

By  Ravinder Singh November 14th 2022 10:31 AM -- Updated: November 14th 2022 10:49 AM

ਨਵੀਂ ਦਿੱਲੀ: ਦਿੱਲੀ ਸ਼ਰਾਬ ਨੀਤੀ (Delhi Liquor Policy) ਦੇ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੀਆਂ ਮੁਸ਼ਕਲਾਂ ਘੱਟ ਹੁੰਦੀਆਂ ਨਜ਼ਰ ਨਹੀਂ ਆ ਰਹੀਆਂ ਹਨ। ਹੁਣ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ 'ਆਮ ਆਦਮੀ ਪਾਰਟੀ ਦੇ ਆਗੂ ਵਿਜੇ ਨਾਇਰ ਅਤੇ ਕਾਰੋਬਾਰੀ ਅਭਿਸ਼ੇਕ ਬੋਇਨਪੱਲੀ ਨੂੰ ਉਤੇ ਸ਼ਿਕੰਜਾ ਕੱਸ ਲਿਆ ਹੈ।


'ਆਪ' ਨੇਤਾ ਵਿਜੇ ਨਾਇਰ ਅਤੇ ਕਾਰੋਬਾਰੀ ਅਭਿਸ਼ੇਕ ਬੋਇਨਪੱਲੀ ਨੂੰ ਦਿੱਲੀ ਐਕਸਾਈਜ਼ ਮਾਮਲੇ 'ਚ ਮਨੀ ਲਾਂਡਰਿੰਗ ਤਹਿਤ ਹੁਣ ਈਡੀ ਦੀ ਟੀਮ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਤੋਂ ਪਹਿਲਾਂ ਦੋਵਾਂ ਨੂੰ ਸੀਬੀਆਈ ਨੇ ਵੀ ਗ੍ਰਿਫ਼ਤਾਰ ਕੀਤਾ ਸੀ। ਉਦੋਂ ਤੋਂ ਦੋਵੇਂ ਨਿਆਇਕ ਹਿਰਾਸਤ ਵਿੱਚ ਸਨ।

ਕਾਬਿਲੇਗੌਰ ਹੈ ਕਿ ਸੀਬੀਆਈ ਨੇ ਦਿੱਲੀ ਸ਼ਰਾਬ ਨੀਤੀ ਨੂੰ ਲੈ ਕੇ ਵਿਜੇ ਨਾਇਰ ਨੂੰ ਗ੍ਰਿਫ਼ਤਾਰ ਕੀਤਾ ਸੀ। ਦੱਸ ਦੇਈਏ ਕਿ ਵਿਜੇ ਨਾਇਰ ਇੱਕ ਇੰਟਰਨੈੱਟ ਅਤੇ ਈਵੈਂਟ ਮੀਡੀਆ ਕੰਪਨੀ ਦਾ ਸਾਬਕਾ ਸੀਈਓ ਹੈ। ਈਡੀ ਨੇ ਉਨ੍ਹਾਂ ਦੇ ਟਿਕਾਣਿਆਂ 'ਤੇ ਵੀ ਛਾਪੇਮਾਰੀ ਕੀਤੀ ਸੀ ਤੇ ਨਾਇਰ ਨੂੰ ਕਥਿਤ ਘੁਟਾਲੇ ਦੇ ਮੁੱਖ ਸਾਜ਼ਿਸ਼ਕਰਤਾ ਵਜੋਂ ਨਾਮਜ਼ਦ ਕੀਤਾ ਗਿਆ ਸੀ। 

ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਲੱਗੇ ਭੂਚਾਲ ਦੇ ਝਟਕੇ, ਲੋਕਾਂ 'ਚ ਦਹਿਸ਼ਤ ਦਾ ਮਾਹੌਲ

Related Post