AAP ਸਾਂਸਦ Sanjay Singh ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ, ਮਿਲੀ ਜ਼ਮਾਨਤ

By  Aarti April 2nd 2024 03:29 PM

AAP leader Sanjay Singh: ਦਿੱਲੀ ਸ਼ਰਾਬ ਘੁਟਾਲਾ ਮਾਮਲੇ 'ਚ ਦੋਸ਼ੀ ਸੰਜੇ ਸਿੰਘ ਦੀ ਜ਼ਮਾਨਤ ਅਤੇ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ 'ਤੇ ਅੱਜ ਸੁਪਰੀਮ ਕੋਰਟ 'ਚ ਸੁਣਵਾਈ ਹੋਈ। ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਸੰਜੇ ਸਿੰਘ ਨੂੰ ਵੱਡੀ ਰਾਹਤ ਦਿੱਤੀ ਹੈ। ਦੱਸ ਦਈਏ ਕਿ ਸੰਜੇ ਸਿੰਘ ਨੂੰ ਸੁਪਰੀਮ ਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ। 

ਸੁਣਵਾਈ ਦੌਰਾਨ ਇਸ ਦੌਰਾਨ ਸੁਪਰੀਮ ਕੋਰਟ ਨੇ ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੂੰ ਪੁੱਛਿਆ ਕਿ ਕੀ ਸਿੰਘ ਨੂੰ ਕੁਝ ਹੋਰ ਸਮੇਂ ਲਈ ਹਿਰਾਸਤ ਵਿੱਚ ਰੱਖਣ ਦੀ ਲੋੜ ਹੈ? ਈਡੀ ਨੇ ਇਸ ਤੋਂ ਇਨਕਾਰ ਕਰ ਦਿੱਤਾ, ਜਿਸ ਤੋਂ ਬਾਅਦ ਸੰਜੇ ਸਿੰਘ ਨੂੰ ਜ਼ਮਾਨਤ ਮਿਲ ਗਈ।

ਦੱਸ ਦਈਏ ਕਿ ਇਨਫੋਰਸਮੈਂਟ ਡਾਇਰੈਕਟੋਰੇਟ ਨੇ 4 ਅਕਤੂਬਰ 2023 ਨੂੰ ਇਸ ਮਾਮਲੇ ਵਿੱਚ ਸਿੰਘ ਨੂੰ ਗ੍ਰਿਫਤਾਰ ਕੀਤਾ ਸੀ। ਇਸ 'ਤੇ ਸੁਪਰੀਮ ਕੋਰਟ ਨੇ ਕਿਹਾ ਕਿ 'ਆਪ' ਨੇਤਾ ਸੰਜੇ ਸਿੰਘ 6 ਮਹੀਨੇ ਜੇਲ 'ਚ ਰਹਿ ਚੁੱਕੇ ਹਨ ਅਤੇ ਉਨ੍ਹਾਂ 'ਤੇ 2 ਕਰੋੜ ਰੁਪਏ ਦੀ ਰਿਸ਼ਵਤ ਲੈਣ ਦਾ ਦੋਸ਼ ਹੈ।

ਇਹ ਵੀ ਪੜ੍ਹੋ: ਰਾਮਦੇਵ ਨੇ ਸੁਪਰੀਮ ਕੋਰਟ 'ਚ ਹੱਥ ਜੋੜ ਕੇ ਮੰਗੀ ਮਾਫੀ, ਅਦਾਲਤ ਨੇ ਪਾਈ ਸਖਤ ਝਾੜ, ਜਾਣੋ ਕਿਉਂ

Related Post