Cocaine Seized : ਦਿੱਲੀ ਪੁਲਿਸ ਨੂੰ ਵੱਡੀ ਕਾਮਯਾਬੀ, 2000 ਕਰੋੜ ਰੁਪਏ ਦੀ 560 ਕਿੱਲੋ ਕੋਕੀਨ ਸਮੇਤ ਅੰਤਰਰਾਸ਼ਟਰੀ ਗਿਰੋਹ ਦੇ 4 ਮੈਂਬਰ ਗ੍ਰਿਫ਼ਤਾਰ
2000 Crore Drug Racket Busted : ਪੁਲਿਸ ਨੇ 560 ਕਿਲੋ ਤੋਂ ਵੱਧ ਕੋਕੀਨ ਬਰਾਮਦ ਕੀਤੀ ਹੈ, ਜਿਸ ਦੀ ਕੀਮਤ ਦੋ ਹਜ਼ਾਰ ਕਰੋੜ ਰੁਪਏ ਤੋਂ ਵੱਧ ਦੱਸੀ ਜਾਂਦੀ ਹੈ। ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਇਸ ਮਾਮਲੇ ਵਿੱਚ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
Delhi Police News : ਦਿੱਲੀ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੇ 560 ਕਿਲੋ ਤੋਂ ਵੱਧ ਕੋਕੀਨ ਬਰਾਮਦ ਕੀਤੀ ਹੈ, ਜਿਸ ਦੀ ਕੀਮਤ ਦੋ ਹਜ਼ਾਰ ਕਰੋੜ ਰੁਪਏ ਤੋਂ ਵੱਧ ਦੱਸੀ ਜਾਂਦੀ ਹੈ। ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਇਸ ਮਾਮਲੇ ਵਿੱਚ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਦਿੱਲੀ ਪੁਲਿਸ ਮੁਤਾਬਕ ਇਸ ਕੋਕੀਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ 2000 ਕਰੋੜ ਰੁਪਏ ਤੋਂ ਵੱਧ ਦੱਸੀ ਜਾ ਰਹੀ ਹੈ। ਪੁਲਿਸ ਹੁਣ ਇਸ ਮਾਮਲੇ ਵਿੱਚ ਨਾਰਕੋ-ਟੇਰਰ ਐਂਗਲ ਦੀ ਵੀ ਜਾਂਚ ਕਰ ਰਹੀ ਹੈ। ਪੁਲਿਸ ਅਨੁਸਾਰ ਕੋਕੀਨ ਦੀ ਇਸ ਵੱਡੀ ਖੇਪ ਪਿੱਛੇ ਇੱਕ ਅੰਤਰਰਾਸ਼ਟਰੀ ਨਸ਼ਾ ਤਸਕਰੀ ਗਿਰੋਹ ਦਾ ਹੱਥ ਹੈ। ਵੱਡੀ ਮਾਤਰਾ ਵਿੱਚ ਕੋਕੀਨ ਦੀ ਬਰਾਮਦਗੀ ਨੂੰ ਸਪੈਸ਼ਲ ਸੈੱਲ ਲਈ ਵੱਡੀ ਸਫਲਤਾ ਮੰਨਿਆ ਜਾ ਰਿਹਾ ਹੈ।
ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਦੇ ਐਡੀਸ਼ਨਲ ਸੀ.ਪੀ ਪ੍ਰਮੋਦ ਸਿੰਘ ਕੁਸ਼ਵਾਹਾ ਨੇ ਦੱਸਿਆ, "ਮੁਲਜ਼ਮ ਦੀ ਪਛਾਣ ਤੁਸ਼ਾਰ ਗੋਇਲ ਵਾਸੀ ਬਸੰਤ ਵਿਹਾਰ, ਦਿੱਲੀ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਤੁਸ਼ਾਰ ਦੇ ਦੋ ਸਾਥੀ ਹਿਮਾਂਸ਼ੂ ਅਤੇ ਔਰੰਗਜ਼ੇਬ ਵੀ ਇਸ ਵਿੱਚ ਸ਼ਾਮਲ ਸਨ। ਇਸ ਤੋਂ ਇਲਾਵਾ ਕੁਰਲਾ ਵੈਸਟ ਰਿਸੀਵਰ ਭਰਤ ਜੈਨ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਹੈ।"
ਦੋ ਦਿਨ ਪਹਿਲਾਂ ਵੀ ਫੜੀ ਗਈ ਸੀ ਨਸ਼ੀਲੇ ਪਦਾਰਥਾਂ ਦੀ ਖੇਪ
NDTV ਦੀ ਰਿਪੋਰਟ ਦੇ ਅਨੁਸਾਰ, ਰਾਜਧਾਨੀ ਵਿੱਚ ਨਸ਼ਾ ਤਸਕਰੀ ਰੈਕੇਟ ਦਾ ਇਹ ਤਾਜ਼ਾ ਪਰਦਾਫਾਸ਼ ਐਤਵਾਰ ਨੂੰ ਦਿੱਲੀ ਦੇ ਤਿਲਕ ਨਗਰ ਖੇਤਰ ਵਿੱਚ ਦੋ ਅਫਗਾਨ ਨਾਗਰਿਕਾਂ ਦੀ ਗ੍ਰਿਫਤਾਰੀ ਤੋਂ ਬਾਅਦ ਆਇਆ ਹੈ, ਜਿਨ੍ਹਾਂ ਕੋਲੋਂ 400 ਗ੍ਰਾਮ ਹੈਰੋਇਨ ਅਤੇ 160 ਗ੍ਰਾਮ ਕੋਕੀਨ ਬਰਾਮਦ ਕੀਤੀ ਗਈ ਸੀ।
ਉਸੇ ਦਿਨ, ਕਸਟਮ ਵਿਭਾਗ ਨੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਇਕ ਵਿਦੇਸ਼ੀ ਯਾਤਰੀ ਤੋਂ 24 ਕਰੋੜ ਰੁਪਏ ਦੀ ਕੀਮਤ ਦੀ 1,660 ਗ੍ਰਾਮ ਕੋਕੀਨ ਜ਼ਬਤ ਕੀਤੀ ਸੀ। ਗ੍ਰਿਫਤਾਰ ਯਾਤਰੀ ਫੈਡਰਲ ਰਿਪਬਲਿਕ ਆਫ ਲਾਇਬੇਰੀਆ ਦਾ ਨਾਗਰਿਕ ਹੈ, ਜੋ ਦੁਬਈ ਤੋਂ ਦਿੱਲੀ ਆਇਆ ਸੀ।