Online Classes In Delhi : ਪ੍ਰਦੂਸ਼ਣ ਦੀ ਮਾਰ ਹੇਠ ਦਿੱਲੀ, ਹੁਣ ਪੰਜਵੀਂ ਤੱਕ ਦੀਆਂ ਕਲਾਸਾਂ ਹੋਣਗੀਆਂ ਆਨਲਾਈਨ

ਇਨ੍ਹਾਂ ਸਕੂਲਾਂ ਦੇ ਬੱਚੇ ਆਨਲਾਈਨ ਮਾਧਿਅਮ ਰਾਹੀਂ ਘਰ ਬੈਠੇ ਪੜ੍ਹ ਸਕਣਗੇ। ਸ਼ੁੱਕਰਵਾਰ ਸਵੇਰੇ 8 ਵਜੇ ਤੋਂ ਦਿੱਲੀ-ਐਨਸੀਆਰ ਵਿੱਚ ਵੀ ਗ੍ਰੇਪ 3 ਲਾਗੂ ਕੀਤਾ ਜਾਵੇਗਾ।

By  Aarti November 14th 2024 09:12 PM -- Updated: November 14th 2024 09:16 PM

Online Classes In Delhi :  ਦਿੱਲੀ ਦੇ ਮੁੱਖ ਮੰਤਰੀ ਆਤਿਸ਼ੀ ਨੇ ਰਾਜਧਾਨੀ 'ਚ ਵਧਦੇ ਪ੍ਰਦੂਸ਼ਣ ਨੂੰ ਦੇਖਦੇ ਹੋਏ ਸਕੂਲੀ ਬੱਚਿਆਂ ਦੇ ਹਿੱਤ 'ਚ ਵੱਡਾ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਹੈ ਕਿ ਵਧਦੇ ਪ੍ਰਦੂਸ਼ਣ ਦੇ ਪੱਧਰ ਕਾਰਨ ਅਗਲੇ ਨਿਰਦੇਸ਼ਾਂ ਤੱਕ ਦਿੱਲੀ ਦੇ ਸਾਰੇ ਪ੍ਰਾਇਮਰੀ ਸਕੂਲਾਂ ਨੂੰ ਆਨਲਾਈਨ ਕਲਾਸਾਂ ਵਿੱਚ ਤਬਦੀਲ ਕਰ ਦਿੱਤਾ ਜਾਵੇਗਾ। ਇਨ੍ਹਾਂ ਸਕੂਲਾਂ ਦੇ ਬੱਚੇ ਆਨਲਾਈਨ ਮਾਧਿਅਮ ਰਾਹੀਂ ਘਰ ਬੈਠੇ ਪੜ੍ਹ ਸਕਣਗੇ। ਸ਼ੁੱਕਰਵਾਰ ਸਵੇਰੇ 8 ਵਜੇ ਤੋਂ ਦਿੱਲੀ-ਐਨਸੀਆਰ ਵਿੱਚ ਵੀ ਗ੍ਰੇਪ 3 ਲਾਗੂ ਕੀਤਾ ਜਾਵੇਗਾ।

ਦਿੱਲੀ ਸਰਕਾਰ ਦੇ ਸਿੱਖਿਆ ਡਾਇਰੈਕਟੋਰੇਟ ਨੇ ਪ੍ਰਾਇਮਰੀ ਜਮਾਤਾਂ ਬੰਦ ਕਰਨ ਦਾ ਹੁਕਮ ਜਾਰੀ ਕੀਤਾ ਹੈ। ਆਦੇਸ਼ ਵਿੱਚ ਕਿਹਾ ਗਿਆ ਹੈ ਕਿ ਦਿੱਲੀ ਵਿੱਚ ਸਿੱਖਿਆ ਡਾਇਰੈਕਟੋਰੇਟ (DOE), MCD, NDMC ਅਤੇ DCB ਦੇ ਸਹਾਇਤਾ ਪ੍ਰਾਪਤ ਅਤੇ ਗੈਰ ਸਹਾਇਤਾ ਪ੍ਰਾਪਤ ਪ੍ਰਾਈਵੇਟ ਮਾਨਤਾ ਪ੍ਰਾਪਤ ਸਕੂਲਾਂ ਨੂੰ ਪੰਜਵੀਂ ਜਮਾਤ ਤੱਕ ਦੇ ਬੱਚਿਆਂ ਲਈ ਸਕੂਲਾਂ ਵਿੱਚ ਕਲਾਸਾਂ ਬੰਦ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਸਕੂਲਾਂ ਦੇ ਮੁਖੀਆਂ ਨੂੰ ਇਸ ਦੇ ਲਈ ਆਨਲਾਈਨ ਢੰਗ ਨਾਲ ਕਲਾਸਾਂ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਨ੍ਹਾਂ ਜਮਾਤਾਂ ਦੇ ਵਿਦਿਆਰਥੀ ਅਗਲੇ ਹੁਕਮਾਂ ਤੱਕ ਆਨਲਾਈਨ ਪੜ੍ਹਾਈ ਕਰਨਗੇ।

Related Post