ਤਪਦੀ ਗਰਮੀ ਤੋਂ ਪੰਜਾਬ ਦੇ ਲੋਕਾਂ ਨੂੰ ਮਿਲੀ ਰਾਹਤ, ਜਾਣੋ ਆਉਣ ਵਾਲੇ 5 ਦਿਨਾਂ ਤੱਕ ਕਿਵੇਂ ਦਾ ਰਹੇਗਾ ਮੌਸਮ

ਮੌਸਮ ਵਿਭਾਗ ਦਾ ਕਹਿਣਾ ਹੈ ਕਿ ਆਉਣ ਵਾਲੇ 5 ਦਿਨਾਂ 'ਚ ਪੱਛਮੀ ਮੱਧ ਪ੍ਰਦੇਸ਼ 'ਚ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

By  Aarti June 20th 2024 08:42 AM -- Updated: June 20th 2024 11:52 AM

Weather Update: ਗਰਮੀ ਕਾਰਨ ਝੁਲਸ ਰਹੇ ਪੰਜਾਬ ਸਣੇ ਪੂਰੇ ਉੱਤਰ ਭਾਰਤ ਨੂੰ ਕੁਝ ਰਾਹਤ ਮਿਲ ਗਈ ਹੈ। ਪੰਜਾਬ, ਦਿੱਲੀ ਦੇ ਕਈ ਹਿੱਸਿਆਂ 'ਚ ਬਾਰਿਸ਼ ਹੋਈ ਅਤੇ ਕਈ ਥਾਵਾਂ 'ਤੇ ਤੇਜ਼ ਹਵਾਵਾਂ ਚੱਲੀਆਂ। ਯੂਪੀ, ਪੰਜਾਬ ਅਤੇ ਹਰਿਆਣਾ ਸਮੇਤ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਕੜਾਕੇ ਦੀ ਗਰਮੀ ਜਾਰੀ ਰਹੀ, ਪਰ ਇਸ ਦੌਰਾਨ ਭਾਰਤੀ ਮੌਸਮ ਵਿਭਾਗ ਨੇ ਕਿਹਾ ਕਿ ਵੀਰਵਾਰ ਨੂੰ ਗਰਮੀ ਤੋਂ ਲੋਕਾਂ ਨੂੰ ਰਾਹਤ ਮਿਲ ਸਕਦੀ ਹੈ। ਇਸ ਦੇ ਨਾਲ ਹੀ ਅੱਜ ਦਿੱਲੀ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।


ਮੌਸਮ ਵਿਭਾਗ ਦਾ ਕਹਿਣਾ ਹੈ ਕਿ ਆਉਣ ਵਾਲੇ 5 ਦਿਨਾਂ 'ਚ ਪੱਛਮੀ ਮੱਧ ਪ੍ਰਦੇਸ਼ 'ਚ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਉਥੇ ਹੀ ਪੂਰਬੀ ਮੱਧ ਪ੍ਰਦੇਸ਼, ਵਿਦਰਭ, ਛੱਤੀਸਗੜ੍ਹ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਹਿਮਾਚਲ ਪ੍ਰਦੇਸ਼, ਉੱਤਰਾਖੰਡ ਵਿੱਚ 23 ਜੂਨ ਤੱਕ ਅਤੇ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ 21 ਜੂਨ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਵਿਭਾਗ ਮੁਤਾਬਕ ਜ਼ਿਆਦਾਤਰ ਉੱਤਰ-ਪੂਰਬੀ ਰਾਜਾਂ 'ਚ ਚੰਗੀ ਬਾਰਿਸ਼ ਹੋ ਸਕਦੀ ਹੈ।


ਆਈਐਮਡੀ ਯਾਨੀ ਭਾਰਤ ਦੇ ਮੌਸਮ ਵਿਭਾਗ ਨੇ ਮਾਨਸੂਨ ਦੀ ਧੀਮੀ ਰਫ਼ਤਾਰ ਨੂੰ ਲੈ ਕੇ ਰਾਹਤ ਦੀ ਖ਼ਬਰ ਦਿੱਤੀ ਹੈ। ਸੰਭਾਵਨਾ ਪ੍ਰਗਟਾਈ ਜਾ ਰਹੀ ਹੈ ਕਿ ਮਾਨਸੂਨ ਦੇ ਅੱਗੇ ਵਧਣ ਲਈ ਹਾਲਾਤ ਅਨੁਕੂਲ ਨਜ਼ਰ ਆ ਰਹੇ ਹਨ। ਇਹ ਅਗਲੇ 2-3 ਦਿਨਾਂ 'ਚ ਬਿਹਾਰ ਅਤੇ ਝਾਰਖੰਡ ਦੇ ਕੁਝ ਹਿੱਸਿਆਂ 'ਚ ਦਸਤਕ ਦੇ ਸਕਦਾ ਹੈ। ਹਾਲਾਂਕਿ, ਭਿਆਨਕ ਗਰਮੀ ਦਾ ਸਾਹਮਣਾ ਕਰ ਰਹੇ ਦਿੱਲੀ ਅਤੇ ਉੱਤਰ ਪ੍ਰਦੇਸ਼ ਵਰਗੇ ਕਈ ਰਾਜਾਂ ਨੂੰ ਕੁਝ ਸਮਾਂ ਉਡੀਕ ਕਰਨੀ ਪੈ ਸਕਦੀ ਹੈ।

ਇਹ ਵੀ ਪੜ੍ਹੋ: TamilNadu Illicit Liquor: ਤਾਮਿਲਨਾਡੂ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 25 ਲੋਕਾਂ ਦੀ ਮੌਤ, 60 ਤੋਂ ਵੱਧ ਹਸਪਤਾਲ 'ਚ ਭਰਤੀ

Related Post