Delhi Rain: ਦਿੱਲੀ ’ਚ ਭਾਰੀ ਮੀਂਹ, ਕਈ ਇਲਾਕਿਆਂ ’ਚ ਭਰਿਆ ਪਾਣੀ, IMD ਦਾ ਅਲਰਟ
ਦਿੱਲੀ-ਐਨਸੀਆਰ ਵਿੱਚ ਅੱਜ ਸਵੇਰੇ ਪਏ ਭਾਰੀ ਮੀਂਹ ਕਾਰਨ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਰਾਹਤ ਮਿਲੀ। ਮੌਸਮ ਵਿਭਾਗ ਅਨੁਸਾਰ ਅੱਜ ਸ਼ਾਮ ਤੱਕ ਅਜਿਹਾ ਹੀ ਮੌਸਮ ਜਾਰੀ ਰਹੇਗਾ।
Delhi weather: ਦਿੱਲੀ-ਐਨਸੀਆਰ ਦੇ ਲੋਕਾਂ ਲਈ ਸ਼ਨੀਵਾਰ ਦੀ ਸਵੇਰ ਨੂੰ ਭਾਰੀ ਮੀਂਹ ਨੇ ਹੁੰਮਸ ਭਰੀ ਗਰਮੀ ਤੋਂ ਰਾਹਤ ਦਿੱਤੀ ਹੈ। ਮੌਸਮ ਵਿਭਾਗ ਅਨੁਸਾਰ ਅੱਜ ਸ਼ਾਮ ਤੱਕ ਅਜਿਹਾ ਹੀ ਮੌਸਮ ਜਾਰੀ ਰਹੇਗਾ। ਅੱਜ ਦਿੱਲੀ ਦਾ ਘੱਟੋ-ਘੱਟ ਤਾਪਮਾਨ 28 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ।
ਕਈ ਇਲਾਕਿਆਂ ਵਿੱਚ ਭਰਿਆ ਪਾਣੀ
ਦਿੱਲੀ ਦੇ ਅਸਮਾਨ 'ਚ ਅੱਜ ਸਵੇਰੇ 6 ਵਜੇ ਤੋਂ ਕਾਲੇ ਬੱਦਲ ਛਾਏ ਹੋਏ ਹਨ। ਹਾਲਾਂਕਿ ਕੁਝ ਇਲਾਕਿਆਂ 'ਚ ਹੀ ਭਾਰੀ ਮੀਂਹ ਪਿਆ। ਜਾਮੀਆ 'ਚ ਜਿੱਥੇ ਹਲਕੀ ਬਾਰਿਸ਼ ਹੋਈ, ਉੱਥੇ ਹੀ ਚਿਰਾਗ ਦਿੱਲੀ, ਗ੍ਰੇਟਰ ਕੈਲਾਸ਼ ਅਤੇ ਮਹੀਪਾਲਪੁਰ 'ਚ ਭਾਰੀ ਬਾਰਿਸ਼ ਹੋਈ। ਮੀਂਹ ਕਾਰਨ ਕੁਝ ਇਲਾਕਿਆਂ ਦੀਆਂ ਸੜਕਾਂ 'ਤੇ ਪਾਣੀ ਭਰਨ ਵਰਗੀ ਸਥਿਤੀ ਦੇਖਣ ਨੂੰ ਮਿਲੀ। ਬਦਰਪੁਰ ਫਲਾਈਓਵਰ ਨੇੜੇ ਗੋਡੇ-ਗੋਡੇ ਪਾਣੀ ਭਰ ਗਿਆ। ਡਰਾਇਵਰ ਆਪਣੇ ਵਾਹਨਾਂ ਦੀਆਂ ਲਾਈਟਾਂ ਜਗਾ ਕੇ ਧੀਮੀ ਰਫ਼ਤਾਰ ਨਾਲ ਮੀਂਹ ਦੇ ਪਾਣੀ ਵਿੱਚੋਂ ਲੰਘਦੇ ਦੇਖੇ ਗਏ। ਕੁਝ ਸਮੇਂ ਲਈ ਟ੍ਰੈਫਿਕ ਜਾਮ ਰਿਹਾ।
ਦਿੱਲੀ ਵਿੱਚ ਅਗਲੇ 5 ਦਿਨਾਂ ਦਾ ਮੌਸਮ
ਮੌਸਮ ਵਿਭਾਗ ਨੇ ਦਿੱਲੀ ਵਿੱਚ 14 ਜੁਲਾਈ ਤੋਂ 18 ਜੁਲਾਈ ਤੱਕ ਮੀਂਹ ਦਾ ਅਲਰਟ ਜਾਰੀ ਕੀਤਾ ਹੈ। 15 ਜੁਲਾਈ ਨੂੰ ਦਿੱਲੀ ਦਾ ਘੱਟੋ-ਘੱਟ ਤਾਪਮਾਨ 28 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਦਿੱਲੀ ਦੇ ਕੁਝ ਇਲਾਕਿਆਂ 'ਚ ਹਲਕੀ ਬਾਰਿਸ਼ ਹੋ ਸਕਦੀ ਹੈ। ਲਗਭਗ ਇਸੇ ਤਰ੍ਹਾਂ ਦਾ ਮੌਸਮ ਅਗਲੇ 4 ਦਿਨਾਂ ਤੱਕ ਜਾਰੀ ਰਹੇਗਾ। ਮੀਂਹ ਕਾਰਨ ਹੁੰਮਸ ਭਰੀ ਗਰਮੀ ਤੋਂ ਭਾਵੇਂ ਰਾਹਤ ਮਿਲੀ ਹੈ, ਪਰ ਤਾਪਮਾਨ ਵਿੱਚ ਇੱਕ ਜਾਂ ਦੋ ਡਿਗਰੀ ਸੈਲਸੀਅਸ ਦੀ ਗਿਰਾਵਟ ਹੀ ਆਵੇਗੀ।
ਇਹ ਵੀ ਪੜ੍ਹੋ: Anant-Radhika Wedding: ਇੱਕ ਦੂਜੇ ਦੇ ਹੋਏ ਅਨੰਤ ਅੰਬਾਨੀ ਤੇ ਰਾਧਿਕਾ ਮਰਚੈਂਟ, ਦੇਖੋ ਯਾਦਗਾਰ ਤਸਵੀਰਾਂ