Delhi School ਪੰਜਵੀਂ ਜਮਾਤ ਤੱਕ ਦੇ ਸਕੂਲ ਅਗਲੇ ਪੰਜ ਦਿਨਾਂ ਲਈ ਰਹਿਣਗੇ ਬੰਦ

By  Amritpal Singh January 7th 2024 01:29 PM

ਦਿੱਲੀ ਵਿੱਚ ਵਧਦੀ ਸਰਦੀ ਦੇ ਮੱਦੇਨਜ਼ਰ, ਸਰਕਾਰ ਨੇ ਫੈਸਲਾ ਕੀਤਾ ਹੈ ਕਿ ਪੰਜਵੀਂ ਜਮਾਤ ਤੱਕ ਦੇ ਸਾਰੇ ਸਕੂਲ ਅਗਲੇ ਪੰਜ ਦਿਨਾਂ ਲਈ ਬੰਦ (Delhi School Holiday) ਰਹਿਣਗੇ। ਭਾਵ, ਸਕੂਲਾਂ ਦੀਆਂ ਸਰਦੀਆਂ ਦੀਆਂ ਛੁੱਟੀਆਂ ਸੋਮਵਾਰ 8 ਜਨਵਰੀ ਤੋਂ ਸ਼ੁੱਕਰਵਾਰ 12 ਜਨਵਰੀ ਤੱਕ ਵਧਾ ਦਿੱਤੀਆਂ ਗਈਆਂ ਹਨ। ਇਹ ਫੈਸਲਾ ਸੀਤ ਲਹਿਰ ਦੇ ਮੱਦੇਨਜ਼ਰ ਲਿਆ ਗਿਆ ਹੈ। ਤੁਹਾਡੀ ਜਾਣਕਾਰੀ ਲਈ ਦੱਸ ਦੇਈਏ ਕਿ ਹੁਣ ਤੱਕ 10 ਜਨਵਰੀ ਬੁੱਧਵਾਰ ਤੱਕ ਸਕੂਲ ਬੰਦ ਰੱਖਣ ਦਾ ਫੈਸਲਾ ਲਿਆ ਗਿਆ ਸੀ ਪਰ ਇੱਕ ਘੰਟੇ ਦੇ ਅੰਦਰ ਹੀ ਇਸਨੂੰ ਵਾਪਸ ਲੈ ਲਿਆ ਗਿਆ ਸੀ।

ਦਰਅਸਲ, ਦਿੱਲੀ ਵਿੱਚ ਪਿਛਲੇ ਕੁਝ ਦਿਨਾਂ ਤੋਂ ਚੱਲ ਰਹੀ ਸੀਤ ਲਹਿਰ ਅਤੇ ਧੁੰਦ ਦੇ ਮੱਦੇਨਜ਼ਰ 6 ਜਨਵਰੀ ਨੂੰ ‘ਆਪ’ ਸਰਕਾਰ ਦੇ ਸਿੱਖਿਆ ਵਿਭਾਗ ਨੇ ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲਾਂ ਦੀਆਂ ਛੁੱਟੀਆਂ ਵਧਾ ਕੇ 10 ਦਸੰਬਰ ਕਰ ਦਿੱਤੀਆਂ ਸਨ। ਸਿੱਖਿਆ ਡਾਇਰੈਕਟੋਰੇਟ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਸੀ ਕਿ ਸਕੂਲ 10 ਜਨਵਰੀ ਤੱਕ ਬੰਦ ਰਹਿਣਗੇ ਪਰ ਦਿੱਲੀ ਸਿੱਖਿਆ ਵਿਭਾਗ ਨੇ ਇੱਕ ਘੰਟੇ ਵਿੱਚ ਹੀ ਇਹ ਹੁਕਮ ਵਾਪਸ ਲੈ ਲਿਆ। ਨਿਊਜ਼ ਏਜੰਸੀ ਏਐਨਆਈ ਦੇ ਅਨੁਸਾਰ, ਸਿੱਖਿਆ ਡਾਇਰੈਕਟੋਰੇਟ ਨੇ ਆਪਣੇ ਨਵੇਂ ਸਰਕੂਲਰ ਵਿੱਚ ਕਿਹਾ ਹੈ ਕਿ ਸ਼ਨੀਵਾਰ ਨੂੰ ਗਲਤੀ ਨਾਲ ਛੁੱਟੀ ਦਾ ਆਦੇਸ਼ ਜਾਰੀ ਕੀਤਾ ਗਿਆ ਸੀ, ਜਿਸ ਨੂੰ ਤੁਰੰਤ ਪ੍ਰਭਾਵ ਨਾਲ ਵਾਪਸ ਲੈ ਲਿਆ ਗਿਆ ਹੈ। ਹੁਣ ਪੰਜਵੀਂ ਜਮਾਤ ਤੱਕ ਦੇ ਸਕੂਲਾਂ ਵਿੱਚ 12 ਜਨਵਰੀ 2023 ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ।

9 ਅਤੇ 10 ਜਨਵਰੀ ਨੂੰ ਮੀਂਹ ਦੀ ਸੰਭਾਵਨਾ

 

ਦੱਸ ਦੇਈਏ ਕਿ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਪਿਛਲੇ ਕਈ ਦਿਨਾਂ ਤੋਂ ਕੜਾਕੇ ਦੀ ਠੰਡ ਜਾਰੀ ਹੈ। ਭਾਰਤੀ ਮੌਸਮ ਵਿਭਾਗ ਅਨੁਸਾਰ ਵੱਧ ਤੋਂ ਵੱਧ ਤਾਪਮਾਨ 15.2 ਡਿਗਰੀ ਸੈਲਸੀਅਸ ਤੱਕ ਡਿੱਗ ਗਿਆ, ਜੋ ਕਿ ਆਮ ਨਾਲੋਂ ਚਾਰ ਡਿਗਰੀ ਘੱਟ ਹੈ। ਘੱਟੋ-ਘੱਟ ਤਾਪਮਾਨ ਵੀ ਅੱਠ ਡਿਗਰੀ ਦੇ ਆਸ-ਪਾਸ ਹੈ। ਸ਼ੀਤ ਲਹਿਰ ਅਤੇ ਸੰਘਣੀ ਧੁੰਦ ਕਾਰਨ ਦਿੱਲੀ ਵਿੱਚ AQI ਵੀ ਬਹੁਤ ਮਾੜੀ ਸ਼੍ਰੇਣੀ ਵਿੱਚ ਦਰਜ ਕੀਤਾ ਜਾ ਰਿਹਾ ਹੈ। ਅਗਲੇ ਕੁਝ ਦਿਨਾਂ ਤੱਕ ਠੰਢ ਤੋਂ ਰਾਹਤ ਮਿਲਣ ਦੀ ਉਮੀਦ ਘੱਟ ਹੈ। ਆਈਐਮਡੀ ਮੁਤਾਬਕ 9 ਅਤੇ 10 ਜਨਵਰੀ ਨੂੰ ਦਿੱਲੀ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਨ੍ਹਾਂ ਪਹਿਲੂਆਂ ਨੂੰ ਮੁੱਖ ਰੱਖਦਿਆਂ ਪ੍ਰਾਇਮਰੀ ਸਕੂਲਾਂ ਦੀਆਂ ਛੁੱਟੀਆਂ 12 ਜਨਵਰੀ ਤੱਕ ਵਧਾ ਦਿੱਤੀਆਂ ਗਈਆਂ ਹਨ। ਇਸ ਕਾਰਨ ਕੱਲ੍ਹ ਤੋਂ ਉਪਰਲੀਆਂ ਜਮਾਤਾਂ ਖੁੱਲ੍ਹਣਗੀਆਂ।

Related Post