Patiala Law University Dispute : ਪਟਿਆਲਾ ਦੀ ਲਾਅ ਯੂਨੀਵਰਸਿਟੀ ’ਚ ਪ੍ਰਦਰਸ਼ਨ ਜਾਰੀ, ਵਿਦਿਆਰਥੀਆਂ ਨੇ ਯੂਨੀਵਰਸਿਟੀ ਖੋਲ੍ਹਣ ਦਾ ਕੀਤਾ ਬਾਈਕਾਟ

ਪਟਿਆਲਾ ਦੀ ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ ਵਿੱਚ ਚੱਲ ਰਿਹਾ ਵਿਵਾਦ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਹੁਣ ਇਸ ਮਾਮਲੇ ਵਿੱਚ ਵਿਦਿਆਰਥੀਆਂ ਨੇ ਯੂਨੀਵਰਸਿਟੀ ਖੋਲ੍ਹਣ ਵਾਲੇ ਪੱਤਰ ਦਾ ਬਾਈਕਾਟ ਕੀਤਾ ਹੈ ਤੇ ਪ੍ਰਦਰਸ਼ਨ ਜਾਰੀ ਹੈ।

By  Dhalwinder Sandhu September 27th 2024 10:48 AM

Patiala Law University Dispute : ਪਟਿਆਲਾ ਦੀ ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ ਵਿੱਚ ਵਿਦਿਆਰਥੀਆਂ ਦਾ ਪ੍ਰਦਰਸ਼ਨ ਅੱਜ 6ਵੇਂ ਦਿਨ ਵੀ ਜਾਰੀ ਹੈ। ਵਿਦਿਆਰਥੀਆਂ ਨੇ ਯੂਨੀਵਰਸਿਟੀ ਖੋਲ੍ਹਣ ਵਾਲੇ ਪੱਤਰ ਦਾ ਬਾਈਕਾਟ ਕੀਤਾ ਹੈ ਤੇ ਲਗਾਤਾਰ ਪ੍ਰਦਰਸ਼ਨ ਕਰ ਰਹੇ ਹਨ।

ਯੂਨੀਵਰਸਿਟੀ ਨੇ ਕੱਢਿਆ ਸੀ ਨੋਟਿਸ 

ਦੱਸ ਦਈਏ ਕਿ ਬੀਤੇ ਦਿਨ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ ਨੇ ਨੋਟਿਸ ਕੱਢਿਆ ਸੀ ਤੇ ਕਿਹਾ ਹੈ ਕਿ ਯੂਨੀਵਰਸਿਟੀ ਦੇ ਫੈਕਲਟੀ ਤੇ ਸਟਾਫ਼ ਮੈਂਬਰ ਰੋਜ਼ਾਨਾ ਦੀ ਤਰ੍ਹਾਂ ਆਪਣੀ ਡਿਊਟੀ ’ਤੇ ਤੈਨਾਤ ਰਹਿਣਗੇ। ਇਸ ਦੇ ਨਾਲ ਹੀ ਯੂਨੀਵਰਸਿਟੀ ਦੀਆਂ ਸਾਰੀਆਂ ਕਲਾਸਾਂ ਲੱਗਣਗੀਆਂ।


ਮਨੁੱਖੀ ਅਧਿਕਾਰ ਕਮਿਸ਼ਨ ਨੇ ਮੰਗੀ ਰਿਪੋਰਟ

ਇਹ ਮਾਮਲਾ ਮਨੁੱਖੀ ਅਧਿਕਾਰ ਕਮਿਸ਼ਨ ਕੋਲ ਪਹੁੰਚ ਗਿਆ ਹੈ। ਮਨੁੱਖੀ ਅਧਿਕਾਰ ਕਮਿਸ਼ਨ ਨੇ ਮਾਮਲੇ ਸਬੰਧੀ ਨੋਟਿਸ ਲੈਂਦੇ ਹੋਏ ਡਿਪਟੀ ਕਮਿਸ਼ਨਰ ਤੋਂ ਮੰਗੀ 15 ਅਕਤੂਬਰ ਤੱਕ ਮਾਮਲੇ ਸਬੰਧੀ ਪੂਰੀ ਰਿਪੋਰਟ ਮੰਗੀ ਹੈ।

ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਸੋ ਮੋਟੋ

ਪੰਜਾਬ ਮਹਿਲਾ ਕਮਿਸ਼ਨ ਨੇ ਲਾਅ ਯੂਨੀਵਰਸਿਟੀ ਮਾਮਲੇ ਦਾ ਸੋ ਮੋਟੋ ਲੈਂਦੇ ਹੋਏ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਦੇਸ਼ ਦੇ ਰਾਸ਼ਟਰਪਤੀ ਨੂੰ ਚਿੱਠੀ ਲਿਖੀ ਹੈ। ਉਹਨਾਂ ਨੇ ਲਿਖਿਆ ਹੈ ਕਿ ਵਾਈਸ ਚਾਂਸਲਰ ਨੇ ਕੁੜੀਆਂ ਦੀ ਨਿੱਜੀ ਜ਼ਿੰਦਗੀ ’ਚ ਦਖਲਅੰਦਾਜ਼ੀ ਕੀਤੀ ਹੈ, ਜਿਸ ਕਾਰਨ ਉਹਨਾਂ ਖਿਲਾਫ ਐਕਸ਼ਨ ਲੈਣਾ ਚਾਹੀਦਾ ਹੈ। ਦੱਸ ਦਈਏ ਕਿ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ ਦੇ ਵਿਦਿਆਰਥੀਆਂ ਨਾਲ ਮੁਲਾਕਾਤ ਕਰ ਮਾਮਲੇ ਦਾ ਜਲਦ ਤੋਂ ਜਲਦ ਹੱਲ ਕਰਨ ਦੀ ਵੀ ਗੱਲ ਕਹੀ ਹੈ।

ਐਤਵਾਰ ਦੁਪਹਿਰ ਨੂੰ ਸ਼ੁਰੂ ਹੋਇਆ ਇਹ ਝਗੜਾ

ਇਹ ਵਿਵਾਦ ਐਤਵਾਰ ਦੁਪਹਿਰ ਨੂੰ ਉਦੋਂ ਸ਼ੁਰੂ ਹੋਇਆ, ਜਦੋਂ ਉਪ ਕੁਲਪਤੀ ਨੇ ਅਚਾਨਕ ਗਰਲਜ਼ ਹੋਸਟਲ ਦੀ ਚੈਕਿੰਗ ਕੀਤੀ। ਵਿਦਿਆਰਥੀਆਂ ਦਾ ਇਲਜ਼ਾਮ ਹੈ ਕਿ ਉਨ੍ਹਾਂ ਦੇ ਨਾਲ ਕੋਈ ਮਹਿਲਾ ਸਟਾਫ ਨਹੀਂ ਸੀ। ਉਹ ਨਾ ਸਿਰਫ਼ ਉਸ ਨੂੰ ਦੱਸੇ ਬਿਨਾਂ ਹੋਸਟਲ ਵਿੱਚ ਦਾਖ਼ਲ ਹੋਇਆ ਅਤੇ ਉਸ ਦੇ ਨਿੱਜਤਾ ਦੇ ਅਧਿਕਾਰ ਦੀ ਉਲੰਘਣਾ ਕੀਤੀ ਸਗੋਂ ਉਸ ਦੇ ਛੋਟੇ ਕੱਪੜਿਆਂ 'ਤੇ ਟਿੱਪਣੀ ਵੀ ਕੀਤੀ।

ਇਸ ਦੇ ਨਾਲ ਹੀ ਵਾਈਸ ਚਾਂਸਲਰ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਕੁਝ ਵਿਦਿਆਰਥਣਾਂ ਵੱਲੋਂ ਸ਼ਿਕਾਇਤਾਂ ਮਿਲੀਆਂ ਸਨ ਕਿ ਲੜਕੀਆਂ ਦੇ ਹੋਸਟਲ 'ਚ ਅੱਧੀ ਰਾਤ ਤੋਂ ਬਾਅਦ ਕੁਝ ਲੜਕੀਆਂ ਸਿਗਰਟ ਪੀਂਦੀਆਂ ਹਨ ਅਤੇ ਸ਼ਰਾਬ ਪੀਂਦੀਆਂ ਹਨ। 

ਇਹ ਵੀ ਪੜ੍ਹੋ : Punjab Weather : ਚੰਡੀਗੜ੍ਹ ਸਮੇਤ ਪੰਜਾਬ ਦੇ 16 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਜਾਣੋ ਤਾਜ਼ਾ ਅਪਡੇਟ

Related Post