Dense Fog Alert In Punjab : ਪੰਜਾਬ-ਚੰਡੀਗੜ੍ਹ 'ਚ 3 ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ ਜਾਰੀ, ਮੌਸਮ ਵਿਭਾਗ ਵੱਲੋਂ ਮੀਂਹ ਨੂੰ ਲੈ ਕੇ ਤਾਜ਼ਾ ਅਪਡੇਟ

ਦੂਜੇ ਪਾਸੇ 24 ਘੰਟਿਆਂ ਦੌਰਾਨ ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.1 ਡਿਗਰੀ ਅਤੇ ਚੰਡੀਗੜ੍ਹ ਦੇ ਤਾਪਮਾਨ ਵਿੱਚ 0.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਪੰਜਾਬ ਦਾ ਤਾਪਮਾਨ ਆਮ ਦੇ ਨੇੜੇ ਪਹੁੰਚ ਗਿਆ ਹੈ।

By  Aarti November 27th 2024 12:14 PM

Dense Fog Alert In Punjab : ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਅਗਲੇ ਤਿੰਨ ਦਿਨਾਂ ਤੱਕ ਸਵੇਰ ਅਤੇ ਸ਼ਾਮ ਨੂੰ ਸੰਘਣੀ ਧੁੰਦ ਦਾ ਸਾਹਮਣਾ ਕਰਨਾ ਪਵੇਗਾ। ਮੌਸਮ ਵਿਭਾਗ ਨੇ 29 ਨਵੰਬਰ ਤੱਕ ਸੰਘਣੀ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਹਾਲਾਂਕਿ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ।

ਦੂਜੇ ਪਾਸੇ 24 ਘੰਟਿਆਂ ਦੌਰਾਨ ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.1 ਡਿਗਰੀ ਅਤੇ ਚੰਡੀਗੜ੍ਹ ਦੇ ਤਾਪਮਾਨ ਵਿੱਚ 0.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਪੰਜਾਬ ਦਾ ਤਾਪਮਾਨ ਆਮ ਦੇ ਨੇੜੇ ਪਹੁੰਚ ਗਿਆ ਹੈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 29 ਡਿਗਰੀ ਦਰਜ ਕੀਤਾ ਗਿਆ ਹੈ।

ਦੱਸ ਦਈਏ ਕਿ ਪੰਜਾਬ ਅਤੇ ਚੰਡੀਗੜ੍ਹ ਵਿੱਚ ਰਾਤ ਦਾ ਤਾਪਮਾਨ ਤੇਜ਼ੀ ਨਾਲ ਡਿੱਗ ਰਿਹਾ ਹੈ। ਪੰਜਾਬ ਵਿੱਚ ਰਾਤ ਦਾ ਤਾਪਮਾਨ ਆਮ ਦੇ ਨੇੜੇ ਪਹੁੰਚ ਗਿਆ ਹੈ। ਜਿਸ ਕਾਰਨ ਆਮ ਲੋਕਾਂ ਨੂੰ ਠੰਢ ਮਹਿਸੂਸ ਹੋ ਰਹੀ ਹੈ। ਫਰੀਦਕੋਟ ਵਿੱਚ ਰਾਤ ਦਾ ਤਾਪਮਾਨ 8.0 ਡਿਗਰੀ ਦਰਜ ਕੀਤਾ ਗਿਆ। ਇਸ ਤੋਂ ਬਾਅਦ ਬਠਿੰਡਾ ਤੇ ਗੁਰਦਾਸਪੁਰ ਦਾ ਨੰਬਰ ਆਉਂਦਾ ਹੈ ਜਿੱਥੇ ਤਾਪਮਾਨ ਨੌਂ ਡਿਗਰੀ ਰਿਹਾ। ਜਦਕਿ ਚੰਡੀਗੜ੍ਹ ਵਿੱਚ ਰਾਤ ਦਾ ਵੱਧ ਤੋਂ ਵੱਧ ਤਾਪਮਾਨ 10.7 ਡਿਗਰੀ ਦਰਜ ਕੀਤਾ ਗਿਆ।

ਇਹ ਵੀ ਪੜ੍ਹੋ : Punjab Girls Selected For IAF : ਪੰਜਾਬ ਦੀਆਂ 2 ਧੀਆਂ ਦੀ Indian Air Force ’ਚ ਹੋਈ ਚੋਣ, ਇਸ ਦਿਨ ਤੋਂ ਟ੍ਰੇਨਿੰਗ ਹੋਵੇਗੀ ਸ਼ੁਰੂ

Related Post