Dense Fog And Cold Wave Alert in Punjab : ਕੜਾਕੇ ਦੀ ਠੰਢ ਨੇ ਠਾਰੇ ਪੰਜਾਬੀ; ਮੌਸਮ ਵਿਭਾਗ ਨੇ ਇਨ੍ਹਾਂ 12 ਜ਼ਿਲ੍ਹਿਆਂ ’ਚ ਮੀਂਹ ਦਾ ਅਲਰਟ ਕੀਤਾ ਜਾਰੀ
ਦੱਸ ਦਈਏ ਕਿ ਮੌਸਮ ਵਿਭਾਗ ਅਨੁਸਾਰ ਬੁੱਧਵਾਰ ਨੂੰ ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਕੜਾਕੇ ਦੀ ਠੰਢ ਰਹੀ। ਇਨ੍ਹਾਂ ਵਿੱਚ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਬਠਿੰਡਾ, ਮੁਕਤਸਰ, ਰੂਪਨਗਰ, ਮੁਹਾਲੀ ਅਤੇ ਸ੍ਰੀ ਫਤਿਹਗੜ੍ਹ ਸਾਹਿਬ ਸ਼ਾਮਲ ਹਨ।
Dense Fog And Cold Wave Alert in Punjab : ਅੱਜ ਇੱਕ ਵਾਰ ਫਿਰ ਮੌਸਮ ਵਿਭਾਗ ਨੇ ਪੰਜਾਬ-ਚੰਡੀਗੜ੍ਹ ਵਿੱਚ ਸੀਤ ਲਹਿਰ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਧੁੰਦ ਦਾ ਅਸਰ ਦੇਖਣ ਨੂੰ ਮਿਲਿਆ ਹੈ। ਅੰਮ੍ਰਿਤਸਰ ਅਤੇ ਪਠਾਨਕੋਟ ਵਿੱਚ ਵਿਜ਼ੀਬਿਲਟੀ ਜ਼ੀਰੋ ਤੱਕ ਪਹੁੰਚ ਗਈ ਹੈ। ਜਿਸ ਕਾਰਨ ਹਵਾਈ ਅਤੇ ਰੇਲ ਮਾਰਗ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ।
ਦੱਸ ਦਈਏ ਕਿ ਮੌਸਮ ਵਿਭਾਗ ਅਨੁਸਾਰ ਬੁੱਧਵਾਰ ਨੂੰ ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਕੜਾਕੇ ਦੀ ਠੰਢ ਰਹੀ। ਇਨ੍ਹਾਂ ਵਿੱਚ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਬਠਿੰਡਾ, ਮੁਕਤਸਰ, ਰੂਪਨਗਰ, ਮੁਹਾਲੀ ਅਤੇ ਸ੍ਰੀ ਫਤਿਹਗੜ੍ਹ ਸਾਹਿਬ ਸ਼ਾਮਲ ਹਨ। ਇਸ ਤੋਂ ਇਲਾਵਾ ਬਾਕੀ 14 ਜ਼ਿਲ੍ਹਿਆਂ ਵਿੱਚ ਅੱਜ ਠੰਢ ਦਾ ਦਿਨ ਰਿਹਾ ਅਤੇ ਸੰਘਣੀ ਧੁੰਦ ਛਾਈ ਰਹੀ। ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ 4 ਜਨਵਰੀ ਤੋਂ ਇੱਕ ਨਵਾਂ ਪੱਛਮੀ ਗੜਬੜੀ ਸਰਗਰਮ ਹੋਣ ਜਾ ਰਹੀ ਹੈ।
ਇਸ ਤੋਂ ਇਲਾਵਾ ਵਿਭਾਗ ਨੇ ਪੰਜਾਬ ਦੇ 12 ਜ਼ਿਲ੍ਹਿਆਂ ਲਈ ਮੀਂਹ ਦਾ ਅਲਰਟ ਜਾਰੀ ਕੀਤਾ ਹੈ, ਜਿੱਥੇ ਇਸ ਗੜਬੜੀ ਦੇ ਪ੍ਰਭਾਵ ਕਾਰਨ ਮੌਸਮ ਫਿਰ ਤੋਂ ਆਪਣਾ ਮਿਜਾਜ਼ ਬਦਲੇਗਾ। ਇਨ੍ਹਾਂ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਲੁਧਿਆਣਾ, ਰੂਪਨਗਰ, ਐਸਏਐਸ ਨਗਰ ਅਤੇ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਸ਼ਾਮਲ ਹਨ। ਇਨ੍ਹਾਂ ਜ਼ਿਲ੍ਹਿਆਂ ਵਿੱਚ ਤਿੰਨ ਦਿਨ ਮੀਂਹ ਪੈਣ ਦੀ ਸੰਭਾਵਨਾ ਹੈ।
ਪੰਜਾਬ ਵਿੱਚ ਤਾਪਮਾਨ ਆਮ ਨਾਲੋਂ 1.8 ਡਿਗਰੀ ਘੱਟ ਦਰਜ ਕੀਤਾ ਗਿਆ। ਸੰਗਰੂਰ ਵਿੱਚ ਸਭ ਤੋਂ ਵੱਧ ਪਾਰਾ 15.8 ਡਿਗਰੀ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ : 10th-12th Datesheet : ਸਿੱਖਿਆ ਵਿਭਾਗ ਨੇ 10ਵੀਂ ਤੇ 12ਵੀਂ ਬੋਰਡ ਦੀਆਂ ਪ੍ਰੀਖਿਆਵਾਂ ਦਾ ਕੀਤਾ ਐਲਾਨ