Punjab Weather Update: ਆਉਣ ਵਾਲੇ ਦਿਨਾਂ ’ਚ ਪੰਜਾਬ ’ਚ ਵਧੇਗਾ ਧੁੰਦ ਦਾ ਕਹਿਰ, ਮੌਸਮ ਵਿਭਾਗ ਨੇ ਕੀਤੀ ਇਹ ਭਵਿੱਖਬਾਣੀ
Punjab Weather Update: ਦਸੰਬਰ ਦਾ ਮਹੀਨਾ ਸ਼ੁਰੂ ਹੋ ਗਿਆ ਹੈ ਅਤੇ ਲੋਕ ਕੜਾਕੇ ਦੀ ਠੰਢ ਦਾ ਇੰਤਜ਼ਾਰ ਕਰ ਰਹੇ ਹਨ। ਉੱਤਰੀ ਭਾਰਤ ਦੇ ਕੁਝ ਇਲਾਕਿਆਂ 'ਚ ਠੰਢ ਮਹਿਸੂਸ ਹੋਣੀ ਸ਼ੁਰੂ ਹੋ ਗਈ ਹੈ ਪਰ ਕੁਝ ਇਲਾਕਿਆਂ 'ਚ ਲੋਕ ਅਜੇ ਵੀ ਠੰਢ ਦਾ ਇੰਤਜ਼ਾਰ ਕਰ ਰਹੇ ਹਨ।
ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਮੌਸਮ ਵਿਭਾਗ ਅਨੁਸਾਰ ਅਗਲੇ ਤਿੰਨ ਤੋਂ ਚਾਰ ਦਿਨਾਂ ਦੌਰਾਨ ਉੱਤਰ-ਪੱਛਮੀ ਭਾਰਤ ਦੇ ਰਾਜਾਂ ਵਿੱਚ ਘੱਟੋ-ਘੱਟ ਤਾਪਮਾਨ ਵਿੱਚ ਕਮੀ ਆਵੇਗੀ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਕੁਝ ਰਾਜਾਂ ਵਿੱਚ ਸੰਘਣੀ ਧੁੰਦ ਦੀ ਵੀ ਭਵਿੱਖਬਾਣੀ ਕੀਤੀ ਹੈ। ਇਸ ਤੋਂ ਇਲਾਵਾ, ਮੌਸਮ ਵਿਭਾਗ ਨੇ ਇਹ ਵੀ ਕਿਹਾ ਹੈ ਕਿ 11 ਦਸੰਬਰ ਤੋਂ ਉੱਤਰ-ਪੱਛਮੀ ਭਾਰਤ ਦੇ ਸੂਬਿਆਂ ਵਿੱਚ ਇੱਕ ਤਾਜ਼ਾ ਪੱਛਮੀ ਗੜਬੜ ਦਾ ਪ੍ਰਭਾਵ ਦੇਖਿਆ ਜਾਵੇਗਾ।
ਮੌਸਮ ਵਿਭਾਗ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਉੱਤਰੀ ਭਾਰਤ ਦੇ ਨਾਲ-ਨਾਲ ਉੱਤਰ-ਪੂਰਬੀ ਭਾਰਤ ਦੇ ਕੁਝ ਰਾਜਾਂ ਵਿੱਚ ਸੰਘਣੀ ਧੁੰਦ ਦੇਖਣ ਨੂੰ ਮਿਲੇਗੀ। ਉੱਤਰੀ ਭਾਰਤ ਦੀ ਗੱਲ ਕਰੀਏ ਤਾਂ ਆਉਣ ਵਾਲੇ ਦਿਨਾਂ ’ਚ ਸਵੇਰੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਵੱਖ-ਵੱਖ ਇਲਾਕਿਆਂ 'ਚ ਸੰਘਣੀ ਧੁੰਦ ਛਾਈ ਨਜ਼ਰ ਆ ਸਕਦੀ ਹੈ।
ਇਹ ਵੀ ਪੜ੍ਹੋ: Mahua Moitra News: ਮਹੂਆ ਮੋਇਤਰਾ ਦੀ ਲੋਕ ਸਭਾ ਮੈਂਬਰਸ਼ਿਪ ਰੱਦ, ਜਾਣੋ ਕੌਣ ਹਨ ਮਹੂਆ ਤੇ ਕੀ ਹੈ ਪੂਰਾ ਵਿਵਾਦ