ਮਾਲਵੇ 'ਚ ਨਰਮੇ ਦਾ ਰਕਬਾ ਘੱਟਣ ਕਾਰਨ ਖੇਤੀਬਾੜੀ ਵਿਭਾਗ ਨੂੰ ਡੂੰਘੀ ਚਿੰਤਾ
ਬਠਿੰਡਾ: ਮਾਲਵੇ ਅੰਦਰ ਪਿਛਲੇ ਦੋ ਸਾਲ ਦੌਰਾਨ ਗੁਲਾਬੀ ਸੁੰਡੀ ਅਤੇ ਚਿੱਟੇ ਮੱਛਰ ਕਾਰਨ ਖਰਾਬ ਹੋਈ ਨਰਮੇ ਦੀ ਫਸਲ ਕਾਰਨ ਨਰਮੇ ਦਾ ਰਕਬਾ ਘਟਦਾ ਜਾ ਰਿਹਾ ਹੈ। ਨਰਮੇ ਦੇ ਘੱਟ ਰਹੇ ਰਕਬੇ ਅਤੇ ਝੋਨੇ ਦੇ ਵੱਧ ਰਹੇ ਰਕਬੇ ਨੂੰ ਲੈ ਕੇ ਪੰਜਾਬ ਖੇਤੀਬਾੜੀ ਵਿਭਾਗ ਚਿੰਤਾ ਵਿਚ ਨਜ਼ਰ ਆ ਰਿਹਾ ਹੈ।
ਨਰਮੇ ਦੇ ਰਕਬੇ ਨੂੰ ਵਧਾਉਣ ਲਈ ਬਠਿੰਡਾ ਵਿਖੇ ਖੇਤੀਬਾੜੀ ਵਿਭਾਗ ਦੀ ਅਹਿਮ ਮੀਟਿੰਗ ਹੋਈ ਜਿੱਥੇ ਪੰਜਾਬ ਹਰਿਆਣਾ ਅਤੇ ਰਾਜਸਥਾਨ ਦੇ ਖੇਤੀ ਮਾਹਿਰਾਂ ਨੇ ਹਿੱਸਾ ਲਿਆ। ਮੀਟਿੰਗ ਦੌਰਾਨ ਚਰਚਾ ਕੀਤੀ ਗਈ ਕਿ ਆਖਰ ਕੀ ਕਾਰਨ ਹਨ ਕਿ ਕਿਸਾਨ ਨੂੰ ਕਿਵੇਂ ਉਤਸ਼ਾਹਿਤ ਕੀਤਾ ਜਾਵੇ। ਖੇਤੀਬਾੜੀ ਵਿਭਾਗ ਇਸ ਵਾਰ ਕਿਸਾਨਾਂ ਨੂੰ ਨਰਮੇ ਦੇ ਯੂਨੀਵਰਸਿਟੀ ਤੋਂ ਮਾਨਤਾ ਪ੍ਰਾਪਤ ਬੀਜ ਮੁਹਈਆ ਕਰਾਉਣ ਲਈ ਵੀ ਵਿਸ਼ੇਸ਼ ਉਪਰਾਲੇ ਕਰ ਰਹੀ ਹੈ।
ਪੰਜਾਬ ਖੇਤੀਬਾੜੀ ਦੇ ਅਧਿਕਾਰੀ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਆਉਣ ਵਾਲੀ ਨਰਮੇ ਦੀ ਫਸਲ ਨੂੰ ਲੈ ਕੇ ਚਰਚਾ ਕੀਤੀ ਜਾ ਰਹੀ ਹੈ ਕਿਉਂਕਿ ਪਿਛਲੇ 2 ਸਾਲਾਂ ਦੌਰਾਨ ਗੁਲਾਬੀ ਸੁੰਡੀ ਅਤੇ ਚਿੱਟੇ ਮੱਛਰ ਕਰਕੇ ਕਿਸਾਨਾਂ ਦੀ ਨਰਮੇ ਦੀ ਫਸਲ ਦਾ ਨੁਕਸਾਨ ਹੋਇਆ ਸੀ ਜਿਸ ਕਰਕੇ ਲਗਾਤਾਰ ਘਟਦਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਨਹਿਰੀ ਪਾਣੀ ਦਾ ਪੂਰਾ ਪ੍ਰਬੰਧ ਅਤੇ ਚੰਗੇ ਬੀਜ ਯੂਨੀਵਰਸਿਟੀ ਤੋਂ ਮਾਨਤਾ ਪ੍ਰਾਪਤ ਦੇ ਲਈ ਪ੍ਰਬੰਧ ਕੀਤੇ ਜਾ ਰਹੇ ਹਨ। ਅਧਿਕਾਰੀਆਂ ਨੇ ਦੱਸਿਆ ਸਪਰੇਹਾ ਦੇ ਬਣਨ ਤੋਂ ਲੈ ਕੇ ਕਿਸਾਨਾਂ ਤੱਕ ਪੁੱਜੀ ਤੱਕ ਪੂਰੀ ਨਜ਼ਰਸਾਨੀ ਰੱਖੀ ਜਾਵੇਗੀ ਤਾਂ ਜੋ ਕਿਸਾਨਾਂ ਤੱਕ ਸਹੀ ਪੈਸਟੀਸਾਈਡ ਪੁੱਜ ਸਕਣ। ਅਧਿਕਾਰੀਆਂ ਨੇ ਇਹ ਵੀ ਦੱਸਿਆ ਕਿ ਕਿਸਾਨਾਂ ਤੱਕ ਨਰਮੇ ਦੇ ਸਹੀ ਬੀਜ ਪਹੁੰਚਾਉਣ ਲਈ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇਗਾ।
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਵਾਈਸ ਚਾਂਸਲਰ ਐਸਐਸ ਗੋਸਲ ਨੇ ਦੱਸਿਆ ਕਿ ਪਹਿਲਾਂ ਨਰਮੇ ਦਾ ਰਕਬਾ 7 ਲੱਖ ਹੈਕਟੇਅਰ ਹੁੰਦਾ ਸੀ ਜੋ ਕਿ ਘੱਟ ਕੇ 3 ਲੱਖ ਤੋਂ ਵੀ ਥੱਲੇ ਚਲਾ ਗਿਆ ਹੈ ਕਿਉਂਕਿ ਨਰਮੇ ਦੇ ਮੁਕਾਬਲੇ ਕਿਸਾਨਾਂ ਨੂੰ ਝੋਨੇ ਦੀ ਫਸਲ ਵਿੱਚ ਚੰਗਾ ਮੁਨਾਫਾ ਹੈ। ਉਨ੍ਹਾਂ ਦੱਸਿਆ ਕਿ ਨਰਮੇ ਦੀ ਕਾਸ਼ਤ ਸਮੇਂ ਕਿਸਾਨਾਂ ਨੂੰ ਨਹਿਰੀ ਪਾਣੀ ਪੂਰਾ ਅਤੇ ਸਮੇਂ ਸਿਰ ਨਾ ਮਿਲਣ ਕਾਰਨ ਵੀ ਮੁਸ਼ਕਿਲ ਆਉਂਦੀ ਹੈ ਇਸ ਵਾਰ ਦੂਰ ਕੀਤਾ ਜਾਵੇਗਾ।