ਡਿਪੂ ਹੋਲਡਰਾਂ ਨੇ ਰਾਜ ਸਭਾ ਮੈਂਬਰ ਸੰਜੇ ਸਿੰਘ ਖ਼ਿਲਾਫ਼ ਖੋਲ੍ਹਿਆ ਮੋਰਚਾ
ਬਠਿੰਡਾ : ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਵੱਲੋਂ ਰਾਜ ਸਭਾ ਵਿੱਚ ਡਿਪੂ ਹੋਲਡਰਾਂ ਨੂੰ ਚੋਰ ਕਹਿਣ ਦਾ ਵਿਵਾਦਿਤ ਬਿਆਨ ਦੇ ਕੇ ਘਿਰ ਗਏ ਹਨ। ਆਲ ਇੰਡੀਆ ਡਿੱਪੂ ਹੋਲਡਰਾਂ ਵੱਲੋਂ ਰਾਜ ਸਭਾ ਮੈਂਬਰ ਖ਼ਿਲਾਫ ਮੋਰਚਾ ਖੋਲ੍ਹ ਦਿੱਤਾ ਗਿਆ ਹੈ। ਬਠਿੰਡਾ ਵਿੱਚ ਡਿਪੂ ਹੋਲਡਰਾਂ ਨੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਜਿਥੇ ਰਾਜ ਸਭਾ ਮੈਂਬਰ ਸੰਜੈ ਸਿੰਘ ਖਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ ਉੱਥੇ ਹੀ ਸੰਜੇ ਸਿੰਘ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਕੀਤੀ। ਡਿਪੂ ਹੋਲਡਰਾਂ ਨੇ ਡਿਪਟੀ ਕਮਿਸ਼ਨਰ ਬਠਿੰਡਾ ਨੂੰ ਇਕ ਮੰਗ ਪੱਤਰ ਵੀ ਦਿੱਤਾ।
ਪ੍ਰਦਸ਼ਨਕਾਰੀ ਡਿੱਪੂ ਹੋਲਡਰਾਂ ਨੇ ਦੱਸਿਆ ਕਿ ਰਾਜ ਸਭਾ ਵਿਚ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਵੱਲੋਂ ਡਿਪੂ ਹੋਲਡਰਾਂ ਨੂੰ ਚੋਰ ਦੱਸਣ ਦੇ ਵਿਰੋਧ ਵਿੱਚ ਆਲ ਇੰਡੀਆ ਪੱਧਰ ਉਤੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਡਿਪੂ ਹੋਲਡਰਾਂ ਦੀ ਸ਼ਾਨ ਖਿਲਾਫ਼ ਉਨ੍ਹਾਂ ਨੇ ਮਾੜੇ ਸ਼ਬਦ ਬੋਲੇ, ਜਿਸ ਕਾਰਨ ਆਲ ਇੰਡੀਆ ਦੇ ਸਾਢੇ ਛੇ ਲੱਖ ਡਿਪੂ ਹੋਲਡਰਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਤੇ ਨਿੰਦਾ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਕੈਨੇਡਾ ਦਾ ਬਣਿਆ ਪੰਜਾਬ ਵਰਗਾ ਮਾਹੌਲ, 17 ਦਿਨਾਂ 'ਚ 5 ਪੰਜਾਬੀਆਂ ਦੀ ਹੱਤਿਆ ਨਾਲ ਸਹਿਮ
ਉਨ੍ਹਾਂ ਕਿਹਾ ਕਿ ਜਦੋਂਕਿ ਆਮ ਆਦਮੀ ਪਾਰਟੀ ਖੁਦ ਚੋਰਾਂ ਦੀ ਪਾਰਟੀ ਹੈ, ਦਿੱਲੀ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਆਟਾ ਦਾਲ ਸਕੀਮ ਲਾਂਚ ਨਹੀਂ ਕਰਨ ਦਿੱਤੀ ਗਈ। ਉਨ੍ਹਾਂ ਕਿਹਾ ਕਿ ਜਿੰਨਾ ਸਮਾਂ ਸੰਜੇ ਸਿੰਘ ਦੀ ਮੈਂਬਰਸ਼ਿਪ ਰੱਦ ਨਹੀਂ ਕੀਤੀ ਜਾਂਦੀ ਜਾਂ ਉਹ ਡਿਪੂ ਹੋਲਡਰਾਂ ਤੋਂ ਮਾਫੀ ਨਹੀਂ ਮੰਗਦੇ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।