Dera Baba Nanak Firing News : ਸਰਹੱਦੀ ਪਿੰਡ ’ਚ ਚੱਲੀਆਂ ਤਾਬੜਤੋੜ ਗੋਲੀਆਂ; ਗੈਸ ਏਜੇਂਸੀ ਮਾਲਕ ਦੇ ਘਰ ਨੂੰ ਬਣਾਇਆ ਗਿਆ ਨਿਸ਼ਾਨਾ

ਮਿਲੀ ਜਾਣਕਾਰੀ ਮੁਤਾਬਿਕ ਮਾਮਲਾ ਫਿਰੌਤੀ ਮੰਗਣ ਦਾ ਦੱਸਿਆ ਜਾ ਰਿਹਾ ਹੈ ਅਤੇ ਫਿਰੌਤੀ ਨਾ ਦੇਣ ਦੀ ਸੂਰਤ ’ਚ ਮੁਲਜ਼ਮਾਂ ਵੱਲੋਂ ਪਰਿਵਾਰ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ। ਏਜੰਸੀ ਦੇ ਮਾਲਕ ਜਸਪਾਲ ਸਿੰਘ ਵੱਲੋਂ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਵਿੱਚ ਲਿਖਤੀ ਦਰਖਾਸਤ ਦਿੱਤੀ ਗਈ।

By  Aarti September 10th 2024 01:55 PM

Firing News : ਪੰਜਾਬ ’ਚ ਸ਼ਰਾਰਤੀ ਅਨਸਰ ਇਸ ਕਦਰ ਬੇਖੌਫ ਹੋ ਗਏ ਹਨ ਕਿ ਉਨ੍ਹਾਂ ’ਚ ਹੁਣ ਪੁਲਿਸ ਦੀ ਕਾਰਵਾਈ ਦਾ ਅਤੇ ਪੁਲਿਸ ਦਾ ਬਿਲਕੁੱਲ ਵੀ ਖੌਫ ਨਹੀਂ ਰਿਹਾ ਹੈ ਜਿਸ ਦੇ ਚੱਲਦੇ ਉਹ ਅਪਰਾਧਿਕ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਇਸੇ ਤਰ੍ਹਾਂ ਦਾ ਮਾਮਲਾ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅੰਦਰ ਪੈਂਦੇ ਪਿੰਡ ਸ਼ਾਹਪੁਰ ਤੋਂ ਸਾਹਮਣੇ ਆਇਆ ਹੈ ਜਿੱਥੇ ਸ਼ਰਾਰਤੀ ਅਨਸਰਾਂ ਨੇ ਗੈਸ ਏਜੰਸੀ ਦੇ ਮਾਲਕ ਦੇ ਘਰ ’ਤੇ ਗੋਲੀਆਂ ਚਲਾਈਆਂ ਗਈਆਂ। ਗਣੀਮਤ ਇਹ ਰਹੀ ਕਿ ਇਸ ਵਾਰਦਾਤ ਦੌਰਾਨ ਕਿਸੇ ਵੀ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਪਰ ਪੂਰੇ ਪਿੰਡ ’ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। 

ਮਿਲੀ ਜਾਣਕਾਰੀ ਮੁਤਾਬਿਕ ਮਾਮਲਾ ਫਿਰੌਤੀ ਮੰਗਣ ਦਾ ਦੱਸਿਆ ਜਾ ਰਿਹਾ ਹੈ ਅਤੇ ਫਿਰੌਤੀ ਨਾ ਦੇਣ ਦੀ ਸੂਰਤ ’ਚ ਮੁਲਜ਼ਮਾਂ ਵੱਲੋਂ ਪਰਿਵਾਰ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ। ਏਜੰਸੀ ਦੇ ਮਾਲਕ ਜਸਪਾਲ ਸਿੰਘ ਵੱਲੋਂ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਵਿੱਚ ਲਿਖਤੀ ਦਰਖਾਸਤ ਦਿੱਤੀ ਗਈ। ਪੁਲਿਸ ਵੱਲੋਂ ਕਾਰਵਾਈ ਅਮਲ ਵਿੱਚ ਲਿਆਂਦੇ ਜਾ ਰਹੀ ਸੀ ਪਰ ਉੱਥੇ ਹੀ ਬੀਤੀ ਰਾਤ ਦੋ ਅਣਪਛਾਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਵੱਲੋਂ ਏਜੰਸੀ ਦੇ ਮਾਲਕ ਦੇ ਘਰ ’ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ ਸੀ। ਇਸ ਵਾਰਦਾਤ ਦੀ ਘਟਨਾ ਘਰ ਵਿੱਚ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋਈ ਹੈ।  


ਇਸ ਸਬੰਧੀ ਏਜੰਸੀ ਦੇ ਮਾਲਕ ਜਸਪਾਲ ਸਿੰਘ ਨੇ ਦੱਸਿਆ ਕਿ ਬੀਤੀ 8 ਸਤੰਬਰ ਦੀ ਰਾਤ ਨੂੰ ਉਹਨਾਂ ਨੂੰ ਵਿਦੇਸ਼ੀ ਨੰਬਰ ਤੋਂ ਵਟਸਐਪ ਤੋਂ ਕਾਲ ਰਾਹੀਂ ਹੈਰੀ ਚੱਠਾ ਨਾਮਕ ਵਿਅਕਤੀ ਵੱਲੋਂ ਇਕ ਕਰੋੜ ਰੁਪਏ ਫਿਰੌਤੀ ਦੀ ਮੰਗ ਕੀਤੀ ਗਈ ਅਤੇ ਫਿਰੌਤੀ ਨਾ ਦੇਣ ਦੀ ਸੂਰਤ ਵਿੱਚ ਪਰਿਵਾਰ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ। ਜਿਸ ਦੇ ਚੱਲਦੇ ਉਨ੍ਹਾਂ ਨੇ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਵਿੱਚ ਲਿਖਤੀ ਦਰਖਾਸਤ ਦਿੱਤੀ ਪਰ ਅਪਰਾਧੀਆਂ ਦੇ ਹੌਸਲੇ ਇੰਨੇ ਬੁਲੰਦ ਸਨ ਅੱਜ ਲੰਘੀ ਰਾਤ ਨੂੰ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਵੱਲੋਂ 11 ਵਜੇ ਉਨ੍ਹਾਂ ਦੇ ਘਰ ਦੇ ਮੇਨ ਗੇਟ ਦੇ ਉੱਪਰ ਕਰੀਬ ਛੇ ਰਾਊਂਡ ਫਾਇਰ ਕੀਤੇ ਗਏ। 


ਉਨਾਂ ਅੱਗੇ ਦੱਸਿਆ ਕਿ ਇਸ ਸਬੰਧੀ ਤੁਰੰਤ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਨੂੰ ਸੂਚਿਤ ਕੀਤਾ ਗਿਆ ਅਤੇ ਮੌਕੇ ’ਤੇ ਡੀਐਸਪੀ ਡੇਰਾ ਬਾਬਾ ਨਾਨਕ ਸਮੇਤ ਪੁਲਿਸ ਪਾਰਟੀ ਵੱਲੋਂ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲੈਣ ਉਪਰੰਤ ਛੇ ਚੱਲੇ ਹੋਏ ਖੋਲ੍ਹ ਅਤੇ ਇੱਕ ਜੀਂਦਾ ਰੌਂਦ ਬਰਾਮਦ ਕੀਤਾ ਗਿਆ। 

ਇਹ ਵੀ ਪੜ੍ਹੋ : Haryana Assembly Election : 'ਆਪ' ਨੇ 9 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕੀਤੀ, ਭਾਜਪਾ ਦੇ ਛਤਰਪਾਲ ਸਿੰਘ ਨੂੰ ਵੀ ਮਿਲੀ ਟਿਕਟ !

Related Post