9ਵੀਂ ਵਾਰ ਪੈਰੋਲ 'ਤੇ ਬਾਹਰ ਆਇਆ ਡੇਰਾ ਮੁਖੀ, ਰਾਮ ਮੰਦਿਰ ਨੂੰ ਲੈ ਕੇ ਕਹੀ ਇਹ ਗੱਲ
Dera cheif Ram Rahim gets parole yet again: ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ 50 ਦਿਨਾਂ ਲਈ ਪੈਰੋਲ 'ਤੇ ਬਾਹਰ ਆ ਗਿਆ ਹੈ। ਜਬਰ ਜ਼ਿਨਾਹ ਦੇ ਇੱਕ ਮਾਮਲੇ ਵਿੱਚ 20 ਸਾਲ ਦੀ ਜੇਲ੍ਹ ਦੀ ਸਜ਼ਾ ਕੱਟ ਰਹੇ ਰਾਮ ਰਹੀਮ ਨੂੰ ਪਿਛਲੇ 24 ਮਹੀਨਿਆਂ ਵਿੱਚ ਸੱਤਵੀਂ ਵਾਰ ਪੈਰੋਲ ਮਿਲੀ ਹੈ। ਜਦੋਂ ਕਿ ਪਿਛਲੇ ਚਾਰ ਸਾਲਾਂ ਵਿੱਚ ਉਹ ਨੌਵੀਂ ਵਾਰ ਪੈਰੋਲ ’ਤੇ ਬਾਹਰ ਆਇਆ ਹੈ।
ਇਹ ਵੀ ਪੜ੍ਹੋ: ਸ਼ੋਏਬ ਮਲਿਕ ਦੀ ਭੈਣ ਦਾ ਦਾਅਵਾ, 'ਸ਼ੋਏਬ ਦੇ ਬਾਹਰਲੇ ਸਬੰਧਾਂ ਤੋਂ ਤੰਗ ਆ ਚੁੱਕੀ ਸੀ ਸਾਨੀਆ ਮਿਰਜ਼ਾ'
ਰਾਮ ਮੰਦਿਰ ਨੂੰ ਲੈ ਕੇ ਕਿਹਾ...
ਉੱਤਰ ਪ੍ਰਦੇਸ਼ ਦੇ ਬਾਗਪਤ ਸਥਿਤ ਆਪਣੇ ਆਸ਼ਰਮ ਵਿੱਚ ਪਹੁੰਚਣ ਤੋਂ ਬਾਅਦ ਰਾਮ ਰਹੀਮ ਨੇ ਇੱਕ ਵੀਡੀਓ ਸੰਦੇਸ਼ ਜਾਰੀ ਕਰਕੇ ਆਪਣੇ ਪੈਰੋਕਾਰਾਂ ਨੂੰ ਉੱਤਰ ਪ੍ਰਦੇਸ਼ ਨਾ ਆਉਣ ਲਈ ਕਿਹਾ ਹੈ। ਸੰਦੇਸ਼ 'ਚ ਉਸ ਨੇ ਕਿਹਾ ਕਿ "ਰਾਮ ਮੰਦਿਰ ਦੀ ਸਥਾਪਨਾ ਦਾ ਮੌਕੇ ਦੀਵਾਲੀ ਵਾਂਗ ਮਨਾਇਆ ਜਾਣਾ ਚਾਹੀਦਾ ਹੈ।"
ਬਲਾਤਕਾਰ ਅਤੇ ਕਤਲ ਦੇ ਦੋਸ਼ੀ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਮਿਲਣ 'ਤੇ ਵੀ ਸਵਾਲ ਉੱਠ ਰਹੇ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਵੀ ਪਟੀਸ਼ਨ ਦਾਇਰ ਕੀਤੀ ਹੋਈ ਹੈ।
ਸਾਲ 2017 ਵਿੱਚ ਪੰਚਕੂਲਾ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਸਿੰਘ ਰਾਮ ਰਹੀਮ ਨੂੰ ਬਲਾਤਕਾਰ ਦੇ ਇੱਕ ਕੇਸ ਵਿੱਚ ਦੋਸ਼ੀ ਕਰਾਰ ਦਿੱਤਾ ਸੀ। ਰਾਮ ਰਹੀਮ ਨੂੰ ਜਨਵਰੀ 2019 ਅਤੇ ਅਕਤੂਬਰ 2021 ਵਿੱਚ ਕਤਲ ਦੇ ਦੋ ਮਾਮਲਿਆਂ ਵਿੱਚ ਦੋਸ਼ੀ ਠਹਿਰਾਇਆ ਗਿਆ ਸੀ ਅਤੇ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ।
ਇਹ ਵੀ ਪੜ੍ਹੋ: 1000 ਸਾਲ ਤੋਂ ਵੱਧ ਸਮੇਂ ਤੱਕ ਸੁਰੱਖਿਅਤ ਰਹੇਗਾ ਰਾਮ ਮੰਦਿਰ, ਇਨ੍ਹੀ ਤੀਬਰਤਾ ਦੇ ਭੂਚਾਲ ਨੂੰ ਆਸਾਨੀ ਨਾਲ ਸਕਦਾ ਸਹਿ
ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਸਿਆਸਤ ਤੋਂ ਪ੍ਰੇਰਤ: ਸ਼੍ਰੋਮਣੀ ਕਮੇਟੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਤਲ ਤੇ ਜਬਰ ਜ਼ਿਨਾਹ ਦੇ ਸੰਗੀਨ ਦੋਸ਼ਾਂ ਤਹਿਤ ਜੇਲ੍ਹ ’ਚ ਸਜ਼ਾ ਕੱਟ ਰਹੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸਰਕਾਰ ਵੱਲੋਂ ਵਾਰ-ਵਾਰ ਪੈਰੋਲ ਦੇਣ ’ਤੇ ਸਖ਼ਤ ਇਤਰਾਜ਼ ਕੀਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਰਾਮ ਰਹੀਮ ਨਾਲ ਸਰਕਾਰ ਵੱਲੋਂ ਵਿਸ਼ੇਸ਼ ਹਮਦਰਦੀ ਸਵਾਲ ਪੈਦਾ ਕਰਦੀ ਹੈ। ਇਹ ਸਿੱਧੇ ਤੌਰ ’ਤੇ ਸਿਆਸਤ ਤੋਂ ਪ੍ਰੇਰਤ ਵਰਤਾਰਾ ਹੈ।
ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਸਰਕਾਰਾਂ ਦੋਹਰੀ ਨੀਤੀ ਅਪਣਾ ਰਹੀਆਂ ਹਨ। ਇਕ ਪਾਸੇ ਬਲਾਤਕਾਰ ਤੇ ਕਤਲ ਦੇ ਇਲਜ਼ਾਮਾਂ ਵਿਚ ਸਜ਼ਾ ਕੱਟ ਰਹੇ ਵਿਅਕਤੀ ਨੂੰ ਵਾਰ-ਵਾਰ ਪੈਰੋਲ ਦਿੱਤੀ ਜਾਂਦੀ ਹੈ, ਜਦਕਿ ਦੂਸਰੇ ਪਾਸੇ ਤਿੰਨ-ਤਿੰਨ ਦਹਾਕਿਆਂ ਤੋਂ ਜੇਲ੍ਹਾਂ ਵਿਚ ਨਜ਼ਰਬੰਦ ਸਿੱਖਾਂ ਬਾਰੇ ਪੱਖਪਾਤੀ ਰਵੱਈਆ ਅਪਣਾਇਆ ਜਾ ਰਿਹਾ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿਆਸੀ ਹਿੱਤਾਂ ਲਈ ਸਰਕਾਰਾਂ ਵੱਲੋਂ ਗੁਰਮੀਤ ਰਾਮ ਰਹੀਮ ਦੇ ਘਿਨੌਣੇ ਅਪਰਾਧਾਂ ਨੂੰ ਅੱਖੋਂ-ਓਹਲੇ ਕਰ ਕੇ ਉਸ ਨੂੰ ਬਾਰ-ਬਾਰ ਛੱਡਿਆ ਜਾਣਾ ਇਤਰਾਜ਼ਯੋਗ ਹੈ ਅਤੇ ਇਹ ਰਾਮ ਰਹੀਮ ਵੱਲੋਂ ਕੀਤੇ ਜ਼ੁਲਮਾਂ ਦੇ ਪੀੜਤਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਣ ਵਾਲੀ ਕਾਰਵਾਈ ਹੈ।
ਇਹ ਵੀ ਪੜ੍ਹੋ: ਹੁਣ ਕੋਚਿੰਗ ਸੈਂਟਰਾਂ ’ਚ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੀ No Entry, ਪੜ੍ਹੋ 10 ਜ਼ਰੂਰੀ ਪੁਆਇੰਟ
29 ਦਿਨਾਂ 'ਚ ਮਿਲੀ ਦੂਜੀ ਵਾਰ ਪੈਰੋਲ
ਜ਼ਿਕਰਯੋਗ ਹੈ ਕਿ ਹਰਿਆਣਾ ਸਰਕਾਰ ਵੱਲੋਂ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਹੁਣ ਇਸ ਵਾਰ 50 ਦਿਨਾਂ ਦੀ ਪੈਰੋਲ ਮਿਲੀ ਹੈ, ਜੋ ਕਿ 29 ਦਿਨਾਂ ਦੇ ਅੰਦਰ-ਅੰਦਰ ਦੂਜੀ ਵਾਰ ਦਿੱਤੀ ਗਈ ਹੈ। ਰਾਮ ਰਹੀਮ ਸ਼ੁੱਕਰਵਾਰ ਸ਼ਾਮ ਜੇਲ੍ਹ ਤੋਂ ਬਾਹਰ ਆਇਆ, ਜਿਸ ਨੂੰ ਲੈਣ ਲਈ ਉਸ ਦੀ ਮੂੰਹਬੋਲੀ ਧੀ ਹਨਪ੍ਰੀਤ ਪਹੁੰਚੀ ਸੀ ਅਤੇ ਉਹ ਦੋ ਗੱਡੀਆਂ ਦੇ ਕਾਫਲੇ ਵਿੱਚ ਉਤਰ ਪ੍ਰਦੇਸ਼ ਦੇ ਬਾਗਪਤ ਆਸ਼ਰਮ ਲਈ ਰਵਾਨਾ ਹੋਇਆ।
ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਬਲਾਤਕਾਰ ਅਤੇ ਕਤਲ ਦੇ ਦੋ ਮਾਮਲਿਆਂ 'ਚ 20 ਸਾਲ ਸਜ਼ਾ ਕੱਟ ਰਿਹਾ ਹੈ ਅਤੇ ਇਸ ਵੇਲੇ ਹਰਿਆਣਾ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਹੈ। ਇਸ ਤੋਂ ਇਲਾਵਾ ਹੁਣ ਤੱਕ ਉਹ ਆਪਣੀ ਸਜ਼ਾ ਦੇ 32 ਮਹੀਨਿਆਂ ਵਿੱਚ 9 ਵਾਰ ਜੇਲ੍ਹ ਵਿਚੋਂ ਪੈਰੋਲ 'ਤੇ ਬਾਹਰ ਆ ਚੁੱਕਿਆ ਹੈ। ਦੱਸ ਦੇਈਏ ਕਿ ਹਰਿਆਣਾ ਸਰਕਾਰ ਨੇ ਅਜੇ ਪਿਛਲੇ ਸਾਲ ਨਵੰਬਰ ਮਹੀਨੇ ਵਿੱਚ ਹੀ ਡੇਰਾ ਮੁਖੀ ਨੂੰ 21 ਦਿਨਾਂ ਦੀ ਪੈਰੋਲ ਦਿੱਤੀ ਸੀ ਅਤੇ ਉਹ 21 ਦਸੰਬਰ ਨੂੰ ਰੋਹਤਮ ਜੇਲ੍ਹ ਪਹੁੰਚਿਆ ਸੀ।
ਇਹ ਵੀ ਪੜ੍ਹੋ: ਪੰਜਾਬ 'ਚ ਵੱਧ ਰਹੇ ਨਸ਼ੇ 'ਤੇ ਹਾਈਕੋਰਟ ਨੇ ਚੁੱਕੇ ਸਵਾਲ, ਕੇਂਦਰ ਤੋਂ ਵੀ ਮੰਗੀ ਜਾਣਕਾਰੀ